ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

1 ਅਗਸਤ ਨੂੰ ਮੁੜ ਮਾਵਾਂ, ਭੈਣਾਂ, ਬੇਟੀਆਂ ਦੇ ਖਾਤਿਆਂ ਵਿੱਚ ਪਹੁੰਚੇਗੀ ਵਿੱਤੀ ਸਹਾਇਤਾ: ਐਡਵੋਕੇਟ ਹਰਪਾਲ ਸਿੰਘ ਨਿੱਜਰ

  ਅੰਮ੍ਰਿਤਸਰ, 19 ਜੁਲਾਈ (ਕੇ. ਐਲ. ਜੀਤ ਵਾਲੀਆ) – ਆਮ ਆਦਮੀ ਪਾਰਟੀ ਲੀਗਲ ਵਿੰਗ ਮਾਝਾ ਜੋਨ ਦੇ ਚੇਅਰਮੈਨ, ਬਾਰ ਐਸੋਸੀਏਸ਼ਨ ਅਜਨਾਲਾ ਦੇ ਪ੍ਰਧਾਨ ਅਤੇ ਬਲਾਕ ਪ੍ਰਧਾਨ ਐਡਵੋਕੇਟ ਹਰਪਾਲ ਸਿੰਘ ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਅਤੇ ਮਹਿਲਾ ਸਸ਼ਕਤੀਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ…

 

ਅੰਮ੍ਰਿਤਸਰ, 19 ਜੁਲਾਈ (ਕੇ. ਐਲ. ਜੀਤ ਵਾਲੀਆ) – ਆਮ ਆਦਮੀ ਪਾਰਟੀ ਲੀਗਲ ਵਿੰਗ ਮਾਝਾ ਜੋਨ ਦੇ ਚੇਅਰਮੈਨ, ਬਾਰ ਐਸੋਸੀਏਸ਼ਨ ਅਜਨਾਲਾ ਦੇ ਪ੍ਰਧਾਨ ਅਤੇ ਬਲਾਕ ਪ੍ਰਧਾਨ ਐਡਵੋਕੇਟ ਹਰਪਾਲ ਸਿੰਘ ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਅਤੇ ਮਹਿਲਾ ਸਸ਼ਕਤੀਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਵਚਨਬੱਧਤਾ ਦਾ ਨਤੀਜਾ ਹੈ ਕਿ ‘ਮਾਵਾਂ-ਧੀਆਂ ਸਤਿਕਾਰ ਯੋਗ ਯੋਜਨਾ’ ਤਹਿਤ 1 ਅਗਸਤ ਨੂੰ ਇੱਕ ਵਾਰ ਫਿਰ ਯੋਗ ਮਹਿਲਾ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਵਿੱਤੀ ਸਹਾਇਤਾ ਦੀ ਰਕਮ ਜਮ੍ਹਾਂ ਕਰਵਾਈ ਜਾਵੇਗੀ।

ਐਡਵੋਕੇਟ ਨਿੱਜਰ ਨੇ ਦੱਸਿਆ ਕਿ ਸਰਕਾਰ ਵੱਲੋਂ ਇਸ ਸਬੰਧੀ ਲਾਭਪਾਤਰੀ ਮਹਿਲਾਵਾਂ ਦੇ ਮੋਬਾਈਲ ਫੋਨਾਂ ‘ਤੇ ਸੁਨੇਹੇ (ਐੱਸਐੱਮਐੱਸ) ਵੀ ਭੇਜੇ ਜਾਣਗੇ, ਤਾਂ ਜੋ ਉਨ੍ਹਾਂ ਨੂੰ ਰਕਮ ਜਮ੍ਹਾਂ ਹੋਣ ਦੀ ਜਾਣਕਾਰੀ ਸਮੇਂ ਸਿਰ ਮਿਲ ਸਕੇ। ਉਨ੍ਹਾਂ ਕਿਹਾ ਕਿ ਇਹ ਯੋਜਨਾ ਪੰਜਾਬ ਦੀਆਂ ਮਾਵਾਂ ਅਤੇ ਧੀਆਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਵੱਲ ਇੱਕ ਇਤਿਹਾਸਕ ਕਦਮ ਹੈ, ਜਿਸ ਨਾਲ ਮਹਿਲਾਵਾਂ ਦਾ ਆਤਮ-ਵਿਸ਼ਵਾਸ ਵਧਿਆ ਹੈ ਅਤੇ ਉਹ ਪਰਿਵਾਰਕ ਫ਼ੈਸਲਿਆਂ ਵਿੱਚ ਹੋਰ ਪ੍ਰਭਾਵਸ਼ਾਲੀ ਭੂਮਿਕਾ ਨਿਭਾ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਅਧੀਨ 18 ਸਾਲ ਜਾਂ ਇਸ ਤੋਂ ਵੱਧ ਉਮਰ ਦੀ ਹਰ ਯੋਗ ਮਹਿਲਾ ਨੂੰ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ, ਜਦਕਿ ਅਨੁਸੂਚਿਤ ਜਾਤੀ ਨਾਲ ਸੰਬੰਧਿਤ ਯੋਗ ਮਹਿਲਾਵਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 1 ਜੁਲਾਈ ਤੋਂ ਇਸ ਯੋਜਨਾ ਦਾ ਲਾਭ ਮਿਲਣਾ ਸ਼ੁਰੂ ਹੋ ਚੁੱਕਾ ਹੈ ਅਤੇ ਹੁਣ ਤੱਕ 32 ਲੱਖ ਤੋਂ ਵੱਧ ਮਹਿਲਾਵਾਂ ਇਸ ਸਕੀਮ ਨਾਲ ਜੁੜ ਕੇ ਇਸ ਦਾ ਲਾਭ ਪ੍ਰਾਪਤ ਕਰ ਚੁੱਕੀਆਂ ਹਨ।

ਐਡਵੋਕੇਟ ਹਰਪਾਲ ਸਿੰਘ ਨਿੱਜਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਦਾ ਮਕਸਦ ਹਰ ਵਰਗ ਨੂੰ ਸਨਮਾਨ ਅਤੇ ਸੁਰੱਖਿਆ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਸਮਰੱਥ ਬਣਾਉਣਾ ਹੀ ਸਮਾਜ ਦੇ ਸਰਵਪੱਖੀ ਵਿਕਾਸ ਦੀ ਕੁੰਜੀ ਹੈ ਅਤੇ ਇਸੇ ਸੋਚ ਨਾਲ ਮਾਨ ਸਰਕਾਰ ਲਗਾਤਾਰ ਜਨ-ਹਿੱਤ ਵਾਲੀਆਂ ਯੋਜਨਾਵਾਂ ਲਾਗੂ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਯੋਜਨਾਵਾਂ ਦਾ ਲਾਭ ਪੂਰੀ ਪਾਰਦਰਸ਼ਤਾ ਨਾਲ ਹੱਕਦਾਰਾਂ ਤੱਕ ਪਹੁੰਚਾਇਆ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਲੋਕ ਭਲਾਈ ਲਈ ਹੋਰ ਕਈ ਅਹਿਮ ਫ਼ੈਸਲੇ ਕੀਤੇ ਜਾਣਗੇ। ਨਿੱਜਰ ਨੇ ਯੋਗ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਜੇਕਰ ਕਿਸੇ ਯੋਗ ਮਹਿਲਾ ਦਾ ਰਜਿਸਟ੍ਰੇਸ਼ਨ ਬਾਕੀ ਹੈ ਤਾਂ ਉਹ ਤੁਰੰਤ ਆਪਣੀ ਅਰਜ਼ੀ ਪੂਰੀ ਕਰਵਾਏ ਤਾਂ ਜੋ ਉਸ ਨੂੰ ਵੀ ਇਸ ਮਹੱਤਵਪੂਰਨ ਯੋਜਨਾ ਦਾ ਲਾਭ ਮਿਲ ਸਕੇ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports