ਕਿਹਾ- ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕੀਤਾ ਜਾਵੇਗਾ
ਅੰਮ੍ਰਿਤਸਰ, 19 ਜੁਲਾਈ (ਫੁੱਲਜੀਤ ਸਿੰਘ ਵਰਪਾਲ/ਸੰਦੀਪ ਸਿੰਘ ਰਾਜੂ) – ਭਾਰਤੀ ਜਨਤਾ ਪਾਰਟੀ ਵੱਲੋਂ ਸੀਨੀਅਰ ਆਗੂ ਕੰਵਰਬੀਰ ਸਿੰਘ ਮੰਜ਼ਿਲ ਨੂੰ ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪਾਰਟੀ ਵਿੱਚ ਵੱਖ-ਵੱਖ ਅਹੁਦਿਆਂ ’ਤੇ ਰਹਿ ਕੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਯੋਗਦਾਨ ਪਾਉਣ ਵਾਲੇ ਕੰਵਰਬੀਰ ਸਿੰਘ ਮੰਜ਼ਿਲ ਨੇ ਕਿਹਾ ਕਿ ਉਹ ਇਸ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਣਗੇ।
ਨਿਯੁਕਤੀ ਉਪਰੰਤ ਕੰਵਰਬੀਰ ਸਿੰਘ ਮੰਜ਼ਿਲ ਨੇ ਕਿਹਾ ਕਿ ਇੱਕ ਸਧਾਰਨ ਵਰਕਰ ਨੂੰ ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਦਾ ਪ੍ਰਧਾਨ ਬਣਾਕੇ ਪਾਰਟੀ ਨੇ ਜੋ ਮਾਣ ਅਤੇ ਸਤਿਕਾਰ ਦਿੱਤਾ ਹੈ, ਉਸ ਲਈ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ, ਸੰਗਠਨ ਮੰਤਰੀ ਸ਼੍ਰੀਨਿਵਾਸਲੂ, ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ ਚੇਅਰਮੈਨ ਹਰਦੀਪ ਸਿੰਘ ਗਿੱਲ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਮਨਜੀਤ ਸਿੰਘ ਮੰਨਾ ਮੀਆਂਵਿੰਡ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ।
ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਪਾਰਟੀ ਨੂੰ ਬੂਥ ਅਤੇ ਪਿੰਡ ਪੱਧਰ ਤੱਕ ਹੋਰ ਮਜ਼ਬੂਤ ਕੀਤਾ ਜਾਵੇਗਾ। ਉਹ ਪਾਰਟੀ ਵਰਕਰਾਂ ਨਾਲ ਮਿਲ ਕੇ ਦਿਨ-ਰਾਤ ਮਿਹਨਤ ਕਰਨਗੇ ਤਾਂ ਜੋ ਪੰਜਾਬ ਵਿੱਚ ਭਾਜਪਾ ਦੀ ਮਜ਼ਬੂਤ ਸਰਕਾਰ ਬਣੇ ਅਤੇ ਸੂਬਾ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ ’ਤੇ ਅੱਗੇ ਵਧੇ।
ਇਸ ਮੌਕੇ ਭਾਜਪਾ ਦੇ ਵੱਖ-ਵੱਖ ਆਗੂਆਂ ਅਤੇ ਵਰਕਰਾਂ ਨੇ ਕੰਵਰਬੀਰ ਸਿੰਘ ਮੰਜ਼ਿਲ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਨੇ ਇੱਕ ਮਿਹਨਤੀ, ਸਮਰਪਿਤ ਅਤੇ ਵਫ਼ਾਦਾਰ ਨੌਜਵਾਨ ਆਗੂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਹੈ, ਜਿਸ ਨਾਲ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ।
















