ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

30 ਜੁਲਾਈ ਤੱਕ 118 ਵਿਧਾਇਕਾਂ ਨੂੰ ਮੰਗ ਪੱਤਰ ਦੇਣਗੇ ਪੰਜਾਬ ਦੇ ਕੈਮਿਸਟ

  ਮੰਗਾਂ ਨਾ ਮੰਨੀਆਂ ਤਾਂ ਅਗਸਤ ਵਿੱਚ ਸੂਬਾ ਪੱਧਰੀ ਧਰਨਾ -ਸੁਰਿੰਦਰ ਦੁੱਗਲ ਅੰਮ੍ਰਿਤਸਰ, 23 ਜੁਲਾਈ (ਕੇ.ਐਲ. ਜੀਤ ਵਾਲੀਆ) – ਪੰਜਾਬ ਕੈਮਿਸਟ ਐਸੋਸੀਏਸ਼ਨ, ਜੋ ਕਿ ਆਲ ਇੰਡੀਆ ਕੈਮਿਸਟ ਐਂਡ ਡਰੱਗਿਸਟ ਐਸੋਸੀਏਸ਼ਨ ਦੇ ਅਧੀਨ ਕੰਮ ਕਰਦੀ ਹੈ, ਦੇ ਸੂਬਾ ਪ੍ਰਧਾਨ ਸੁਰਿੰਦਰ ਦੁੱਗਲ ਦੀ ਅਗਵਾਈ ਹੇਠ ਅੱਜ ਪੰਜਾਬ ਦੇ ਸਾਰੇ ਜ਼ਿਲ੍ਹਾ ਪ੍ਰਧਾਨਾਂ, ਸਕੱਤਰਾਂ ਅਤੇ ਵਰਕਿੰਗ ਕਮੇਟੀ ਮੈਂਬਰਾਂ ਦੀ…

 

ਮੰਗਾਂ ਨਾ ਮੰਨੀਆਂ ਤਾਂ ਅਗਸਤ ਵਿੱਚ ਸੂਬਾ ਪੱਧਰੀ ਧਰਨਾ -ਸੁਰਿੰਦਰ ਦੁੱਗਲ

ਅੰਮ੍ਰਿਤਸਰ, 23 ਜੁਲਾਈ (ਕੇ.ਐਲ. ਜੀਤ ਵਾਲੀਆ) – ਪੰਜਾਬ ਕੈਮਿਸਟ ਐਸੋਸੀਏਸ਼ਨ, ਜੋ ਕਿ ਆਲ ਇੰਡੀਆ ਕੈਮਿਸਟ ਐਂਡ ਡਰੱਗਿਸਟ ਐਸੋਸੀਏਸ਼ਨ ਦੇ ਅਧੀਨ ਕੰਮ ਕਰਦੀ ਹੈ, ਦੇ ਸੂਬਾ ਪ੍ਰਧਾਨ ਸੁਰਿੰਦਰ ਦੁੱਗਲ ਦੀ ਅਗਵਾਈ ਹੇਠ ਅੱਜ ਪੰਜਾਬ ਦੇ ਸਾਰੇ ਜ਼ਿਲ੍ਹਾ ਪ੍ਰਧਾਨਾਂ, ਸਕੱਤਰਾਂ ਅਤੇ ਵਰਕਿੰਗ ਕਮੇਟੀ ਮੈਂਬਰਾਂ ਦੀ ਗੂਗਲ ਮੀਟ ਰਾਹੀਂ ਆਨਲਾਈਨ ਮੀਟਿੰਗ ਹੋਈ। ਮੀਟਿੰਗ ਵਿੱਚ ਪੰਜਾਬ ਦੇ 27 ਹਜ਼ਾਰ ਤੋਂ ਵੱਧ ਕੈਮਿਸਟਾਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਉਨ੍ਹਾਂ ਦੇ ਹੱਲ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ।

ਮੀਟਿੰਗ ਦੌਰਾਨ ਕੈਮਿਸਟਾਂ ਨੇ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਵਾਰ-ਵਾਰ ਧਿਆਨ ਦਿਵਾਉਣ ਦੇ ਬਾਵਜੂਦ ਕੋਈ ਠੋਸ ਕਾਰਵਾਈ ਨਾ ਕੀਤੇ ਜਾਣ ‘ਤੇ ਗਹਿਰੀ ਚਿੰਤਾ ਪ੍ਰਗਟਾਈ। ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਪੰਜਾਬ ਦੇ ਸਾਰੇ 118 ਵਿਧਾਇਕਾਂ ਨੂੰ 30 ਜੁਲਾਈ ਤੱਕ ਮੰਗ ਪੱਤਰ ਸੌਂਪੇ ਜਾਣਗੇ, ਤਾਂ ਜੋ ਕੈਮਿਸਟ ਭਾਈਚਾਰੇ ਦੀਆਂ ਮੁਸ਼ਕਲਾਂ ਅਤੇ ਮੰਗਾਂ ਨੂੰ ਸਰਕਾਰ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਜਾ ਸਕੇ।

ਇਸ ਤੋਂ ਇਲਾਵਾ ਸਾਰੇ 23 ਜ਼ਿਲ੍ਹਿਆਂ ਦੇ ਜੋਨਲ ਡਰੱਗ ਇੰਸਪੈਕਟਰਾਂ ਅਤੇ ਡਰੱਗ ਇੰਸਪੈਕਟਰਾਂ ਨੂੰ ਵੀ 30 ਜੁਲਾਈ ਤੱਕ ਮੰਗ ਪੱਤਰ ਦਿੱਤੇ ਜਾਣਗੇ। ਜੇਕਰ ਇਸ ਮਿਆਦ ਤੱਕ ਕੋਈ ਸੰਤੋਸ਼ਜਨਕ ਕਾਰਵਾਈ ਨਾ ਹੋਈ ਤਾਂ ਡਰੱਗ ਵਿਭਾਗ ਦੇ ਜ਼ਿਲ੍ਹਾ ਦਫ਼ਤਰਾਂ ਅੱਗੇ ਧਰਨੇ ਅਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਇਸ ਦੇ ਨਾਲ ਹੀ 20 ਤੋਂ 22 ਅਗਸਤ ਤੱਕ ਮੋਹਾਲੀ-ਚੰਡੀਗੜ੍ਹ ਵਿਖੇ ਡਰੱਗ ਵਿਭਾਗ ਦੇ ਦਫ਼ਤਰ ਦੇ ਬਾਹਰ ਸੂਬਾ ਪੱਧਰੀ ਧਰਨਾ ਅਤੇ ਪ੍ਰਦਰਸ਼ਨ ਕੀਤਾ ਜਾਵੇਗਾ, ਜਿਸ ਵਿੱਚ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਦੇ ਕੈਮਿਸਟ ਹਿੱਸਾ ਲੈਣਗੇ।

ਪ੍ਰਧਾਨ ਸੁਰਿੰਦਰ ਦੁੱਗਲ ਅਤੇ ਸੈਕਟਰੀ ਜੀਐਸ ਚਾਵਲਾ ਨੇ ਕਿਹਾ ਕਿ ਕੋਵਿਡ ਮਹਾਂਮਾਰੀ, ਹੜ੍ਹਾਂ ਅਤੇ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਮੁਹਿੰਮਾਂ ਦੌਰਾਨ ਕੈਮਿਸਟਾਂ ਨੇ ਹਮੇਸ਼ਾ ਸਰਕਾਰ ਦਾ ਸਾਥ ਦਿੱਤਾ ਹੈ, ਪਰ ਅੱਜ ਸਰਕਾਰੀ ਨੀਤੀਆਂ ਕਾਰਨ ਕੈਮਿਸਟ ਕਾਰੋਬਾਰ ਸੰਕਟ ਵਿੱਚ ਹੈ।

ਉਨ੍ਹਾਂ ਨੇ ਕੈਮਿਸਟਾਂ ਦੀਆਂ ਮੁੱਖ ਮੰਗਾਂ ਬਾਰੇ ਦੱਸਦਿਆਂ ਕਿਹਾ ਕਿ ਪੰਜਾਬ ਵਿੱਚ ਡਰੱਗ ਐਕਟ ਵਿੱਚ ਲੋੜੀਂਦੇ ਸੋਧ ਕੀਤੇ ਜਾਣ, ਓਐਨਡੀਐਲਐਸ ਪੋਰਟਲ ਦੀਆਂ ਤਕਨੀਕੀ ਮੁਸ਼ਕਲਾਂ ਦੂਰ ਕੀਤੀਆਂ ਜਾਣ, ਕਾਰਪੋਰੇਟ ਕੰਪਨੀਆਂ ਦੀ ਮਨਮਾਨੀ ਰੋਕੀ ਜਾਵੇ, ਲੰਬੇ ਸਮੇਂ ਤੋਂ ਲੰਬਿਤ ਫਾਰਮਾਸਿਸਟਾਂ ਦੇ ਰੀਨਿਊਅਲ ਤੁਰੰਤ ਕੀਤੇ ਜਾਣ, ਆਨਲਾਈਨ ਦਵਾਈ ਵਿਕਰੀ ‘ਤੇ ਰੋਕ ਲਗਾਈ ਜਾਵੇ, ਨਕਲੀ ਦਵਾਈਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਐਚ ਰਜਿਸਟਰ ਨੂੰ ਤੁਰੰਤ ਵਾਪਸ ਲਿਆ ਜਾਵੇ ਅਤੇ ਜਨ ਔਸ਼ਧੀ ਕੇਂਦਰਾਂ ਦੀ ਵੀ ਨਿਯਮਿਤ ਜਾਂਚ ਯਕੀਨੀ ਬਣਾਈ ਜਾਵੇ।

ਮੀਟਿੰਗ ਵਿੱਚ 118 ਵਿਧਾਇਕਾਂ ਨੂੰ ਦਿੱਤੇ ਜਾਣ ਵਾਲੇ ਮੰਗ ਪੱਤਰ ਦੇ ਖਾਕੇ ‘ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਸਾਰੇ ਮੈਂਬਰਾਂ ਨੇ ਇਸ ਨੂੰ ਸਰਬਸੰਮਤੀ ਨਾਲ ਮਨਜ਼ੂਰੀ ਦਿੱਤੀ।

ਇਸ ਮੌਕੇ ਅਮਰਦੀਪ ਸਿੰਘ, ਸੁਦਰਸ਼ਨ ਚੌਧਰੀ, ਰਾਜੀਵ ਜੈਨ, ਅਸ਼ੋਕ ਬਲਿਆਂਵਾਲਾ, ਬਾਲ ਕ੍ਰਿਸ਼ਨ ਕਟਾਰੀਆ, ਸਤੀਸ਼ ਕਪੂਰ, ਰਾਜੀਵ ਕਪੂਰ, ਸੁਖਬੀਰ ਸਿੰਘ, ਜਤਿੰਦਰ ਸੇਠੀ, ਨਰੇਸ਼ ਜਿੰਦਲ, ਰਾਕੇਸ਼ ਅਗਰਵਾਲ, ਰਾਜੇਸ਼ ਮਹਾਜਨ, ਰਾਜੀਵ ਗਰਗ, ਵਿਨੇ ਰਾਵਲ, ਅਜੇ ਬਾਂਸਲ, ਜੀ.ਐਸ. ਚਾਵਲਾ, ਅਸ਼ੋਕ ਛਾਬੜਾ, ਵਿਕਰਮ ਠਾਕੁਰ, ਰਵਿੰਦਰ ਭਾਟੀਆ, ਸੁਮਿਤ ਸ਼ਰਮਾ, ਨਰਿੰਦਰ ਅਰੋੜਾ, ਪਰਜਿੰਦਰ ਅਨੰਦ, ਸੰਜੇ ਸਹਿਗਲ, ਜਤਿੰਦਰ ਚਾਵਲਾ, ਅਸ਼ਵਨੀ ਕੁਮਾਰ, ਸੁਬੋਧ ਕੱਕੜ, ਰੁਪਿੰਦਰ ਗੁਪਤਾ, ਲਵਲੀ ਡਾਬਰ, ਰਮਨ ਕੁਮਾਰ ਅਤੇ ਸ਼ਸ਼ੀ ਗੋਇਲ ਸਮੇਤ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਦੇ ਪ੍ਰਧਾਨ ਅਤੇ ਸਕੱਤਰ ਹਾਜ਼ਰ ਰਹੇ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports