ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਵਿਧਾਇਕਾ ਜੀਵਨਜੋਤ ਕੌਰ ਨੇ ਵੇਰਕਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ 42ਵੀਂ ਬੱਸ ਨੂੰ ਦਿਖਾਈ ਹਰੀ ਝੰਡੀ

ਅੰਮ੍ਰਿਤਸਰ, 25 ਜੁਲਾਈ ( ਕੇ.ਐਲ.ਜੀਤ ਵਾਲੀਆ ) – ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਵਾਰਡ ਨੰਬਰ 18, ਵੇਰਕਾ ਤੋਂ ਸ਼ਰਧਾਲੂਆਂ ਦੀ 42ਵੀਂ ਬੱਸ ਨੂੰ ਹਲਕਾ ਪੂਰਬੀ ਦੀ ਵਿਧਾਇਕਾ ਮੈਡਮ ਜੀਵਨਜੋਤ ਕੌਰ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਹਰੀ ਝੰਡੀ ਦੇ ਕੇ…

ਅੰਮ੍ਰਿਤਸਰ, 25 ਜੁਲਾਈ ( ਕੇ.ਐਲ.ਜੀਤ ਵਾਲੀਆ ) – ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਵਾਰਡ ਨੰਬਰ 18, ਵੇਰਕਾ ਤੋਂ ਸ਼ਰਧਾਲੂਆਂ ਦੀ 42ਵੀਂ ਬੱਸ ਨੂੰ ਹਲਕਾ ਪੂਰਬੀ ਦੀ ਵਿਧਾਇਕਾ ਮੈਡਮ ਜੀਵਨਜੋਤ ਕੌਰ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਲੀਗਲ ਵਿੰਗ ਮਾਝਾ ਜੋਨ ਦੇ ਚੇਅਰਮੈਨ, ਬਲਾਕ ਪ੍ਰਧਾਨ ਵੇਰਕਾ ਅਤੇ ਵਾਰਡ ਇੰਚਾਰਜ ਐਡਵੋਕੇਟ ਹਰਪਾਲ ਸਿੰਘ ਨਿੱਜਰ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

ਰਵਾਨਗੀ ਸਮੇਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰ ਕੇ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਸ਼ਰਧਾਲੂਆਂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਲੋਕ-ਹਿਤੈਸ਼ੀ ਸਕੀਮ ਰਾਹੀਂ ਹਰ ਵਰਗ ਦੇ ਲੋਕਾਂ ਨੂੰ ਦੇਸ਼ ਦੇ ਪ੍ਰਮੁੱਖ ਧਾਰਮਿਕ ਅਤੇ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਮਿਲ ਰਿਹਾ ਹੈ।

ਇਸ ਮੌਕੇ ਵਿਧਾਇਕਾ ਜੀਵਨਜੋਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਲੋਕਾਂ ਲਈ ਬਹੁਤ ਲਾਹੇਵੰਦ ਸਾਬਤ ਹੋ ਰਹੀ ਹੈ। ਇਸ ਸਕੀਮ ਰਾਹੀਂ ਲੱਖਾਂ ਸ਼ਰਧਾਲੂ ਆਪਣੇ ਪਵਿੱਤਰ ਗੁਰਧਾਮਾਂ ਅਤੇ ਹੋਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਇੱਕ-ਇੱਕ ਕਰਕੇ ਪੂਰਾ ਕਰਨ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕੀਤਾ ਹੈ ਅਤੇ ਲੋਕ-ਭਲਾਈ ਦੀਆਂ ਸਕੀਮਾਂ ਨੂੰ ਪੂਰੀ ਤਨਦੇਹੀ ਨਾਲ ਲਾਗੂ ਕੀਤਾ ਜਾ ਰਿਹਾ ਹੈ।

ਐਡਵੋਕੇਟ ਹਰਪਾਲ ਸਿੰਘ ਨਿੱਜਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨ ਵਾਲਾ ਇੱਕ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਧੁਰ ਕੀ ਬਾਣੀ ਅਤੇ ਗੁਰਧਾਮਾਂ ਦੇ ਦਰਸ਼ਨਾਂ ਲਈ ਜਾ ਰਹੇ ਸਮੂਹ ਸ਼ਰਧਾਲੂਆਂ ਦੀ ਸੁਖਾਲੀ, ਸੁਰੱਖਿਅਤ ਅਤੇ ਮੰਗਲਮਈ ਯਾਤਰਾ ਲਈ ਅਰਦਾਸ ਕੀਤੀ।

ਇਸ ਮੌਕੇ ਦਲਜੀਤ ਸਿੰਘ, ਜਸਦੀਪ ਸਿੰਘ (ਸੁਪਰਵਾਈਜ਼ਰ), ਦਲਰਾਜ ਸਿੰਘ ਅਤੇ ਹੋਰ ਆਗੂ ਤੇ ਵਰਕਰ ਵੀ ਹਾਜ਼ਰ ਸਨ। ਹਾਜ਼ਰ ਸੰਗਤਾਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਲੋਕ-ਭਲਾਈ ਸਕੀਮਾਂ ਨਾਲ ਨਾ ਸਿਰਫ਼ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਹੁੰਦਾ ਹੈ, ਸਗੋਂ ਸਮਾਜ ਵਿੱਚ ਆਪਸੀ ਭਾਈਚਾਰਾ, ਸਾਂਝੀਵਾਲਤਾ ਅਤੇ ਸਦਭਾਵਨਾ ਵੀ ਹੋਰ ਮਜ਼ਬੂਤ ਹੁੰਦੀ ਹੈ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports