ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਸੈਸ਼ਨ 2026–27 ਲਈ ਦਾਖ਼ਲੇ ਸ਼ੁਰੂ, 135 ਤੋਂ ਵੱਧ ਕੋਰਸਾਂ ਲਈ ਆਨਲਾਈਨ ਰਜਿਸਟ੍ਰੇਸ਼ਨ 8 ਮਈ ਤੋਂ

  ਅੰਮ੍ਰਿਤਸਰ,6 ਮਈ(ਸ਼ਾਮ ਸੁੰਦਰ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਅਕਾਦਮਿਕ ਸੈਸ਼ਨ 2026–27 ਲਈ ਅੰਡਰਗ੍ਰੈਜੂਏਟ, ਪੋਸਟਗ੍ਰੈਜੂਏਟ, ਡਿਪਲੋਮਾ ਅਤੇ ਸਰਟੀਫਿਕੇਟ ਪੱਧਰ ਦੇ 135 ਤੋਂ ਵੱਧ ਕੋਰਸਾਂ ਵਿੱਚ ਦਾਖ਼ਲਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਦਾਖ਼ਲੇ ਯੂਨੀਵਰਸਿਟੀ ਦੇ ਮੁੱਖ ਕੈਂਪਸ ਅਤੇ ਰੀਜਨਲ ਕੈਂਪਸਾਂ ਵਿੱਚ ਕਰਵਾਏ ਜਾਣਗੇ।   ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਦੱਸਿਆ ਕਿ ਗੁਰੂ ਨਾਨਕ ਦੇਵ…

 

ਅੰਮ੍ਰਿਤਸਰ,6 ਮਈ(ਸ਼ਾਮ ਸੁੰਦਰ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਅਕਾਦਮਿਕ ਸੈਸ਼ਨ 2026–27 ਲਈ ਅੰਡਰਗ੍ਰੈਜੂਏਟ, ਪੋਸਟਗ੍ਰੈਜੂਏਟ, ਡਿਪਲੋਮਾ ਅਤੇ ਸਰਟੀਫਿਕੇਟ ਪੱਧਰ ਦੇ 135 ਤੋਂ ਵੱਧ ਕੋਰਸਾਂ ਵਿੱਚ ਦਾਖ਼ਲਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਦਾਖ਼ਲੇ ਯੂਨੀਵਰਸਿਟੀ ਦੇ ਮੁੱਖ ਕੈਂਪਸ ਅਤੇ ਰੀਜਨਲ ਕੈਂਪਸਾਂ ਵਿੱਚ ਕਰਵਾਏ ਜਾਣਗੇ।

 

ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬ ਦੀ ਇਕਲੌਤੀ ਯੂਨੀਵਰਸਿਟੀ ਹੈ ਜਿਸਨੂੰ ਕੈਟਾਗਰੀ-1 ਦਰਜਾ ਪ੍ਰਾਪਤ ਹੈ ਅਤੇ ਇਸ ਨੂੰ ਐਨਏਏਸੀ ਵੱਲੋਂ 3.85/4.0 ਸੀਜੀਪੀਏ ਨਾਲ ਏ++ ਗ੍ਰੇਡ ਮਿਲਿਆ ਹੈ, ਜੋ ਦੇਸ਼ ਦੀਆਂ ਯੂਨੀਵਰਸਿਟੀਆਂ ਵਿੱਚ ਸਭ ਤੋਂ ਉੱਚਾ ਹੈ। ਇਸ ਤੋਂ ਇਲਾਵਾ ਯੂਨੀਵਰਸਿਟੀ ਨੂੰ ਯੂਜੀਸੀ ਵੱਲੋਂ “ਯੂਨੀਵਰਸਿਟੀ ਵਿਦ ਪੋਟੈਂਸ਼ਲ ਫਾਰ ਐਕਸੀਲੈਂਸ” ਦੇ ਦਰਜੇ ਦਾ ਮਾਣ ਵੀ ਦਿੱਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਗਲੋਬਲ ਅਕਾਦਮਿਕ ਅਤੇ ਉਦਯੋਗਿਕ ਮਿਆਰਾਂ ਦੇ ਅਨੁਸਾਰ ਉੱਚ ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ। ਵਿਦਿਆਰਥੀਆਂ ਅਤੇ ਉਦਯੋਗ ਦੀਆਂ ਬਦਲਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਨਵੇਂ, ਖੋਜ-ਅਧਾਰਿਤ ਅਤੇ ਕਰੀਅਰ-ਕੇਂਦਰਿਤ ਕੋਰਸ ਲਗਾਤਾਰ ਸ਼ੁਰੂ ਕੀਤੇ ਜਾ ਰਹੇ ਹਨ। ਵਾਈਸ ਚਾਂਸਲਰ ਨੇ ਇਹ ਵੀ ਦੱਸਿਆ ਕਿ ਦਾਖ਼ਲਾ ਪ੍ਰਕਿਰਿਆ ਨੂੰ ਪਾਰਦਰਸ਼ੀ, ਵਿਦਿਆਰਥੀ-ਅਨੂਕੂਲ ਅਤੇ ਆਸਾਨ ਬਣਾਇਆ ਗਿਆ ਹੈ, ਤਾਂ ਜੋ ਦੇਸ਼ ਅਤੇ ਵਿਦੇਸ਼ ਤੋਂ ਆਉਣ ਵਾਲੇ ਵਿਦਿਆਰਥੀਆਂ ਨੂੰ ਸੁਵਿਧਾ ਮਿਲੇ।

ਡੀਨ ਅਕਾਦਮਿਕ ਮਾਮਲੇ, ਪ੍ਰੋ. ਹਰਵਿੰਦਰ ਸਿੰਘ ਸੈਣੀ ਨੇ ਦੱਸਿਆ ਕਿ ਯੂਨੀਵਰਸਿਟੀ ਵਿੱਚ ਅੰਡਰਗ੍ਰੈਜੂਏਟ, ਪੋਸਟਗ੍ਰੈਜੂਏਟ, ਫਾਈਵ-ਈਅਰ ਇੰਟੀਗ੍ਰੇਟਡ, ਡਿਪਲੋਮਾ ਅਤੇ ਸਰਟੀਫਿਕੇਟ ਕੋਰਸਾਂ ਲਈ 8 ਮਈ ਤੋਂ ਰਜਿਸਟਰੇਸ਼ਨ ਤੋਂ ਸ਼ੁਰੂ ਹੋਵੇਗੀ। ਇਸ ਤੋਂ ਇਲਾਵਾ ਯੁਵਕ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਵੱਲੋਂ ਸਪੋਰਟਸ ਮੈਡੀਸਨ ਦੇ ਕੋਰਸ ਵੀ ਉਪਲਬਧ ਹਨ। ਉਨ੍ਹਾਂ ਦੱਸਿਆ ਕਿ ਸਾਰੇ ਕੋਰਸਾਂ ਲਈ ਆਨਲਾਈਨ ਰਜਿਸਟ੍ਰੇਸ਼ਨ 8 ਮਈ 2026 ਤੋਂ ਯੂਨੀਵਰਸਿਟੀ ਦੇ ਦਾਖ਼ਲਾ ਪੋਰਟਲ ਰਾਹੀਂ ਸ਼ੁਰੂ ਹੋਵੇਗੀ। ਯੋਗਤਾ ਮਾਪਦੰਡ, ਦਾਖ਼ਲਾ ਸ਼ਡਿਊਲ, ਫੀਸ, ਸਕਾਲਰਸ਼ਿਪ ਅਤੇ ਵਿਦੇਸ਼ੀ/ਐਨਆਰਆਈ ਵਿਦਿਆਰਥੀਆਂ ਲਈ ਜਾਣਕਾਰੀ ਪ੍ਰੋਸਪੈਕਟਸ ਅਤੇ ਯੂਨੀਵਰਸਿਟੀ ਦੀ ਵੈੱਬਸਾਈਟ ‘ਤੇ ਉਪਲਬਧ ਹੈ।

ਉਨ੍ਹਾਂ ਦੱਸਿਆ ਕਿ ਐਲਐਲ.ਬੀ. (3 ਸਾਲਾ) ਅਤੇ ਬੀ.ਏ. ਐਲਐਲ.ਬੀ. (5 ਸਾਲਾ) ਕੋਰਸਾਂ ਵਿੱਚ ਦਾਖ਼ਲਾ ਕੇਂਦਰੀ ਕੌਂਸਲੰਿਗ ਰਾਹੀਂ ਕੀਤਾ ਜਾਵੇਗਾ, ਜਦਕਿ ਪੀਐਚ.ਡੀ. ਦਾਖ਼ਲਿਆਂ ਲਈ ਵੱਖਰਾ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਵਿਦਿਆਰਥੀਆਂ ਨੂੰ ਤਾਜ਼ਾ ਅਪਡੇਟ ਲਈ ਯੂਨੀਵਰਸਿਟੀ ਦੀ ਵੈੱਬਸਾਈਟ ਨਿਯਮਿਤ ਤੌਰ ‘ਤੇ ਵੇਖਣ ਦੀ ਸਲਾਹ ਦਿੱਤੀ ਗਈ ਹੈ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports