ਗੋਇੰਦਵਾਲ ਸਾਹਿਬ ( ਇਕਬਾਲ ਸਿੰਘ ਆਹਲੂਵਾਲੀਆ, ਨਵਜੀਤ ਸੋਨੂੰ)-
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛਤਰ-ਛਾਇਆ ਹੇਠ ਜਥੇਦਾਰ ਸ੍ਰ. ਕੁਲਦੀਪ ਸਿੰਘ ਗੜਗੱਜ ਜੀ ਦੀ ਯੋਗ ਅਗਵਾਈ ਵਿੱਚ ਚੱਲ ਰਿਹਾ ਮੀਰੀ-ਪੀਰੀ ਖਾਲਸਾ ਮਾਰਚ ਅੱਜ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ਤੋਂ ਅਗਲੇ ਪੜਾਅ ਲਈ ਆਰੰਭ ਹੋਇਆ। ਇਹ ਮਾਰਚ ਫਤਿਹਾਬਾਦ, ਛਾਪੜੀ ਸਾਹਿਬ ਅਤੇ ਜਾਮਾਰਾਏ ਸਮੇਤ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਚੋਹਲਾ ਸਾਹਿਬ ਵਿਖੇ ਚੜ੍ਹਦੀ ਕਲਾ ਨਾਲ ਪਹੁੰਚਿਆ, ਜਿੱਥੇ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਅਤੇ ਭਰਵੇਂ ਇਕੱਠ ਨਾਲ ਮਾਰਚ ਦਾ ਨਿੱਘਾ ਸਵਾਗਤ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ. ਹਰਜਿੰਦਰ ਸਿੰਘ ਧਾਮੀ ਜੀ ਨੇ ਦੱਸਿਆ ਕਿ ਮੀਰੀ-ਪੀਰੀ ਖਾਲਸਾ ਮਾਰਚ 4 ਅਗਸਤ 2026 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸੰਪੂਰਨ ਹੋਵੇਗਾ। ਉਨ੍ਹਾਂ ਕਿਹਾ ਕਿ ਸੰਗਤਾਂ ਵੱਲੋਂ ਮਿਲ ਰਹੇ ਭਰਵੇਂ ਹੁੰਗਾਰੇ ਨੂੰ ਦੇਖਦਿਆਂ ਭਵਿੱਖ ਵਿੱਚ ਅਜਿਹੇ ਖਾਲਸਾ ਮਾਰਚ ਪੰਜਾਬ ਦੇ ਹੋਰ ਇਲਾਕਿਆਂ ਵਿੱਚ ਵੀ ਕੱਢੇ ਜਾ ਸਕਦੇ ਹਨ, ਤਾਂ ਜੋ ਵੱਧ ਤੋਂ ਵੱਧ ਨੌਜਵਾਨਾਂ ਨੂੰ ਗੁਰਮਤਿ ਨਾਲ ਜੋੜਿਆ ਜਾ ਸਕੇ।
ਜਥੇਦਾਰ ਸ੍ਰ. ਕੁਲਦੀਪ ਸਿੰਘ ਗੜਗੱਜ ਜੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਕੁਝ ਤਾਕਤਾਂ ਅਤੇ ਏਜੰਸੀਆਂ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੇ ਮਨਸੂਬੇ ਬਣਾ ਰਹੀਆਂ ਹਨ ਅਤੇ ਸੋਸ਼ਲ ਮੀਡੀਆ ਰਾਹੀਂ ਭੋਲੇ-ਭਾਲੇ ਸਿੱਖ ਨੌਜਵਾਨਾਂ ਨੂੰ ਗੁੰਮਰਾਹ ਕਰਕੇ ਪੰਥਕ ਸੰਸਥਾਵਾਂ ਵਿਰੁੱਧ ਭੜਕਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਸੰਗਤਾਂ ਨੂੰ ਗੁਰਬਾਣੀ ਅਤੇ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਨਾਲ ਜੁੜਨ ਦਾ ਸੱਦਾ ਦਿੰਦਿਆਂ ਨੌਜਵਾਨਾਂ ਨੂੰ ਗੁਰਸਿੱਖੀ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕੀਤਾ।
ਸ਼੍ਰੋਮਣੀ ਅਕਾਲੀ ਦਲ ਹਲਕਾ ਖਡੂਰ ਸਾਹਿਬ ਦੀ ਇੰਚਾਰਜ ਬੀਬੀ ਰਮਨਦੀਪ ਕੌਰ ਜੀ, ਜੋ ਪਿਛਲੇ ਦੋ ਦਿਨਾਂ ਤੋਂ ਮਾਰਚ ਵਿੱਚ ਵਿਸ਼ੇਸ਼ ਸੇਵਾਵਾਂ ਨਿਭਾ ਰਹੇ ਹਨ, ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਜਵਾਨੀ ਨੂੰ ਗੁਰਮਤਿ ਨਾਲ ਜੋੜਨ ਲਈ ਸਮੇਂ-ਸਮੇਂ ਕੀਤੇ ਜਾਂਦੇ ਉਪਰਾਲੇ ਬੇਹੱਦ ਸ਼ਲਾਘਾਯੋਗ ਹਨ। ਉਨ੍ਹਾਂ ਸਮੁੱਚੀ ਪ੍ਰਚਾਰ ਵਹੀਰ, ਪ੍ਰਚਾਰਕਾਂ, ਢਾਡੀ ਅਤੇ ਕਵੀਸ਼ਰ ਜਥਿਆਂ ਦਾ ਵਿਸ਼ੇਸ਼ ਧੰਨਵਾਦ ਕੀਤਾ।
ਸ੍ਰ. ਅਵਤਾਰ ਸਿੰਘ ਬਿੱਲਾ ਜੀ ਨੇ ਹਰ ਪੜਾਅ ‘ਤੇ ਪਹੁੰਚ ਕੇ ਪਿੰਡਾਂ ਦੀਆਂ ਸੰਗਤਾਂ ਦਾ ਧੰਨਵਾਦ ਪ੍ਰਗਟ ਕੀਤਾ ਅਤੇ ਮਾਰਚ ਨੂੰ ਮਿਲ ਰਹੇ ਭਰਵੇਂ ਸਹਿਯੋਗ ਦੀ ਸਰਾਹਨਾ ਕੀਤੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ੍ਰ. ਬਲਵਿੰਦਰ ਸਿੰਘ ਕਾਹਲਵਾਂ ਜੀ ਨੇ ਦੱਸਿਆ ਕਿ ਮੀਰੀ-ਪੀਰੀ ਖਾਲਸਾ ਮਾਰਚ ਨੂੰ ਸੰਗਤਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਵੱਖ-ਵੱਖ ਪਿੰਡਾਂ ਵਿੱਚ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ਮਾਰਚ ਦਾ ਨਿੱਘਾ ਸਵਾਗਤ ਕੀਤਾ ਅਤੇ ਥਾਂ-ਥਾਂ ‘ਤੇ ਭਾਂਤ-ਭਾਂਤ ਦੇ ਲੰਗਰ ਲਗਾ ਕੇ ਸੇਵਾ ਨਿਭਾਈ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ. ਹਰਜਿੰਦਰ ਸਿੰਘ ਧਾਮੀ, ਸਕੱਤਰ ਸ੍ਰ. ਬਲਵਿੰਦਰ ਸਿੰਘ ਕਾਹਲਵਾਂ, ਸ੍ਰ. ਸਤਬੀਰ ਸਿੰਘ (ਓ.ਐਸ.ਡੀ.), ਜਥੇਦਾਰ ਸ੍ਰ. ਗੁਰਬਚਨ ਸਿੰਘ ਕਰਮੂੰਵਾਲਾ ਜਿਲ੍ਹਾ ਪ੍ਰਧਾਨ ਬੀ ਸੀ ਵਿੰਗ ਮਨਜਿੰਦਰ ਸਿੰਘ ਲਾਟੀ ਚੋਹਲਾ ਸਾਹਿਬ.ਜਥੇਦਾਰ ਸ੍ਰ. ਅਮਰਜੀਤ ਸਿੰਘ ਭਲਾਈਪੁਰ, ਜਥੇਦਾਰ ਸ੍ਰ. ਬਲਵਿੰਦਰ ਸਿੰਘ ਵੇਈਪੁਈ, ਮੈਨੇਜਰ ਸ੍ਰ. ਨਰਿੰਦਰ ਸਿੰਘ ਮਥਰੇਵਾਲ, ਮੈਨੇਜਰ ਸ੍ਰ. ਸਰਬਦਿਆਲ ਸਿੰਘ, ਗਿਆਨੀ ਜਗਦੇਵ ਸਿੰਘ (ਹੈੱਡ ਪ੍ਰਚਾਰਕ), ਸਰਬਜੀਤ ਸਿੰਘ ਢੋਟੀਆਂ, ਗਿਆਨੀ ਲਖਮੀਰ ਸਿੰਘ ਕਕਾ ਕੰਡਿਆਲਾ (ਕੰਮ ਨਿਗਰਾਨ), ਸੂਬਾ ਮੀਤ ਪ੍ਰਧਾਨ ਸ੍ਰ. ਕੁਲਦੀਪ ਸਿੰਘ ਔਲਖ, ਸ੍ਰ.ਕੁਲਦੀਪ ਸਿੰਘ ਲਾਹੌਰੀਆ ਜਰਨਲ ਸਕੱਤਰ ਸ੍ਰ. ਹਰਭਜਨ ਸਿੰਘ ਰਾਠੌਰ, ਸ੍ਰ. ਪ੍ਰੇਮ ਸਿੰਘ, ਪ੍ਰਚਾਰਕ ਭਾਈ ਤੇਜਿੰਦਰ ਸਿੰਘ, ਭਾਈ ਜਗਦੇਵ ਸਿੰਘ ਗੋਇੰਦਵਾਲ ਸਾਹਿਬ ਅਤੇ ਹੋਰ ਅਨੇਕਾਂ ਪੰਥਕ ਸ਼ਖਸੀਅਤਾਂ ਹਾਜ਼ਰ ਸਨ।
















