ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਪੀਐਸਟੀਸੀ ਪੋਰਟਲ ‘ਤੇ ਲੰਬਿਤ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇ ਨਿਪਟਾਰਾ: ਅਨਿਲ ਠਾਕੁਰ, ਜੁਨੇਜਾ

  ਵਪਾਰੀ ਕਿਸੇ ਵੀ ਰਾਜ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ -ਬਾਂਸਲ, ਖੰਨਾ, ਚੱਢਾ ਅੰਮ੍ਰਿਤਸਰ, 28 ਜੁਲਾਈ (ਕੇ. ਐਲ. ਜੀਤ ਵਾਲੀਆ ) – ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਟਰੇਡ ਵਿੰਗ ਦੇ ਪ੍ਰਧਾਨ ਸ੍ਰੀ ਅਨਿਲ ਠਾਕੁਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਅੰਮ੍ਰਿਤਸਰ ਵਿਖੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ…

 

ਵਪਾਰੀ ਕਿਸੇ ਵੀ ਰਾਜ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ -ਬਾਂਸਲ, ਖੰਨਾ, ਚੱਢਾ

ਅੰਮ੍ਰਿਤਸਰ, 28 ਜੁਲਾਈ (ਕੇ. ਐਲ. ਜੀਤ ਵਾਲੀਆ ) – ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਟਰੇਡ ਵਿੰਗ ਦੇ ਪ੍ਰਧਾਨ ਸ੍ਰੀ ਅਨਿਲ ਠਾਕੁਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਅੰਮ੍ਰਿਤਸਰ ਵਿਖੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਕੇ ਪੀਐਸਟੀਸੀ (PSTC) ਪੋਰਟਲ ‘ਤੇ ਵਪਾਰੀਆਂ ਅਤੇ ਉਦਯੋਗਪਤੀਆਂ ਵੱਲੋਂ ਦਰਜ ਲੰਬਿਤ ਸ਼ਿਕਾਇਤਾਂ ਦੀ ਵਿਭਾਗਵਾਰ ਸਮੀਖਿਆ ਕੀਤੀ ਅਤੇ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ।ਇਸ ਮੌਕੇ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਮੈਂਬਰ ਸ਼ੀਤਲ ਜੁਨੇਜਾ, ਟਰੇਡਰਜ਼ ਕਮਿਸ਼ਨ ਜ਼ਿਲ੍ਹਾ ਅੰਮ੍ਰਿਤਸਰ ਦੇ ਵਾਈਸ ਚੇਅਰਮੈਨ ਅਭਿਸ਼ੇਕ ਬਾਂਸਲ, ਹਲਕਾ ਪੂਰਬੀ ਟਰੇਡ ਚੇਅਰਮੈਨ ਕਪਿਲ ਚੱਢਾ, ਹਲਕਾ ਅਟਾਰੀ ਤੋਂ ਸੰਦੀਪ ਸਿੰਘ, ਹਲਕਾ ਉੱਤਰੀ ਤੋਂ ਰਾਹਿਲ ਖੰਨਾ, ਹਲਕਾ ਸੈਂਟਰਲ ਤੋਂ ਸੰਜੀਵ ਲਾਲੀ, ਹਲਕਾ ਦੱਖਣੀ ਤੋਂ ਵਨੀਤ ਅਨੇਜਾ, ਹਲਕਾ ਜੰਡਿਆਲਾ ਤੋਂ ਰਮੇਸ਼ ਅਵਸਥੀ ਅਤੇ ਹਲਕਾ ਬਾਬਾ ਬਕਾਲਾ ਤੋਂ ਗੁਰਦੇਵ ਸਿੰਘ ਆਦਿ ਹਾਜ਼ਰ ਸਨ

ਮੀਟਿੰਗ ਦੌਰਾਨ ਸ੍ਰੀ ਅਨਿਲ ਠਾਕੁਰ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਪਾਰੀਆਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਸਮੇਂਬੱਧ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੀਐਸਟੀਸੀ ਪੋਰਟਲ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਇੱਕ ਪ੍ਰਭਾਵਸ਼ਾਲੀ ਮੰਚ ਹੈ ਅਤੇ ਇਸ ‘ਤੇ ਦਰਜ ਹਰ ਸ਼ਿਕਾਇਤ ਦਾ ਨਿਰਧਾਰਿਤ ਸਮਾਂ-ਸੀਮਾ ਅੰਦਰ ਨਿਪਟਾਰਾ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।

ਉਨ੍ਹਾਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੋਰਟਲ ‘ਤੇ ਲੰਬਿਤ ਪਈਆਂ ਸ਼ਿਕਾਇਤਾਂ ਦੀ ਨਿਯਮਤ ਸਮੀਖਿਆ ਕਰਕੇ ਉਨ੍ਹਾਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਿਕਾਇਤ ਨੂੰ ਬਿਨਾਂ ਵਾਜਬ ਕਾਰਨ ਲੰਬਿਤ ਨਾ ਰੱਖਿਆ ਜਾਵੇ ਅਤੇ ਜੇਕਰ ਕਿਸੇ ਮਾਮਲੇ ਵਿੱਚ ਤਕਨੀਕੀ ਜਾਂ ਪ੍ਰਸ਼ਾਸਕੀ ਰੁਕਾਵਟ ਹੋਵੇ ਤਾਂ ਉਸ ਦਾ ਤੁਰੰਤ ਹੱਲ ਯਕੀਨੀ ਬਣਾਇਆ ਜਾਵੇ।

ਸ੍ਰੀ ਠਾਕੁਰ ਨੇ ਕਿਹਾ ਕਿ ਵਪਾਰੀਆਂ ਅਤੇ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਹੋਣ ਨਾਲ ਨਾ ਸਿਰਫ਼ ਸਰਕਾਰ ਪ੍ਰਤੀ ਉਨ੍ਹਾਂ ਦਾ ਭਰੋਸਾ ਮਜ਼ਬੂਤ ਹੋਵੇਗਾ, ਸਗੋਂ ਸੂਬੇ ਵਿੱਚ ਵਪਾਰ ਅਤੇ ਨਿਵੇਸ਼ ਲਈ ਹੋਰ ਅਨੁਕੂਲ ਮਾਹੌਲ ਵੀ ਸਿਰਜੇਗਾ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਭਵਿੱਖ ਵਿੱਚ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਵੀ ਨਿਰਧਾਰਿਤ ਸਮਾਂ-ਸੀਮਾ ਅੰਦਰ ਨਿਪਟਾਰਾ ਯਕੀਨੀ ਬਣਾਇਆ ਜਾਵੇ, ਤਾਂ ਜੋ ਵਪਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਜ਼ਿਲ੍ਹਾ ਚੇਅਰਮੈਨ ਸ੍ਰੀ ਸ਼ੀਤਲ ਜੁਨੇਜਾ,ਅਭਿਸ਼ੇਕ ਬਾਂਸਲ, ਰਾਹਿਲ ਖੰਨਾ ਅਤੇ ਕਪਿਲ ਚੱਢਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਪਾਰ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਪਾਰੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ, ਜਿਸ ਨਾਲ ਸੂਬੇ ਵਿੱਚ ਵਪਾਰ ਪੱਖੀ ਮਾਹੌਲ ਨੂੰ ਹੋਰ ਮਜ਼ਬੂਤੀ ਮਿਲੀ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਆਈ.ਏ.ਐੱਸ. ਨੇ ਕਿਹਾ ਕਿ ਵਪਾਰੀ ਕਿਸੇ ਵੀ ਰਾਜ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲੀ ਤਰਜੀਹ ਹੈ।

ਵਧੀਕ ਡਿਪਟੀ ਕਮਿਸ਼ਨਰ ਪਲਵੀ ਮਿਸ਼ਰਾ ਨੇ ਦੱਸਿਆ ਕਿ ਪੋਰਟਲ ‘ਤੇ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦੀ ਹਫ਼ਤਾਵਾਰੀ ਸਮੀਖਿਆ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਵਪਾਰੀਆਂ ਦੀਆਂ ਮੁੱਖ ਸ਼ਿਕਾਇਤਾਂ ਸੀਵਰੇਜ ਦੀ ਸਫ਼ਾਈ, ਬਿਜਲੀ ਦੀਆਂ ਲਟਕਦੀਆਂ ਤਾਰਾਂ, ਉਦਯੋਗਿਕ ਖੇਤਰਾਂ ਵਿੱਚ ਪੁਲਿਸ ਗਸ਼ਤ ਵਧਾਉਣ ਅਤੇ ਮਾਲ ਵਿਭਾਗ ਨਾਲ ਸਬੰਧਤ ਸਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਸੀਵਰੇਜ ਪ੍ਰਬੰਧ ਨੂੰ ਸੁਧਾਰਿਆ ਜਾ ਰਿਹਾ ਹੈ, ਉਦਯੋਗਿਕ ਖੇਤਰਾਂ ਵਿੱਚ ਪੁਲਿਸ ਗਸ਼ਤ ਵਧਾਈ ਗਈ ਹੈ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਵਪਾਰੀਆਂ ਨਾਲ ਮਿਲ ਕੇ ਮੌਕੇ ‘ਤੇ ਜਾ ਕੇ ਸਮੱਸਿਆਵਾਂ ਦਾ ਹੱਲ ਕਰਨਗੇ।

ਮੀਟਿੰਗ ਵਿੱਚ ਸਹਾਇਕ ਕਮਿਸ਼ਨਰ ਸ੍ਰੀਮਤੀ ਪ੍ਰਗਤੀ ਸੇਠੀ, ਸਹਾਇਕ ਕਮਿਸ਼ਨਰ ਸੇਲਜ਼ ਟੈਕਸ ਸ੍ਰੀ ਮਹੇਸ਼ ਗੁਪਤਾ, ਸਹਾਇਕ ਕਮਿਸ਼ਨਰ ਨਗਰ ਨਿਗਮ ਸ੍ਰੀ ਵਿਸ਼ਾਲ ਵਧਾਵਨ, ਡੀ.ਐਸ.ਪੀ. ਹੈੱਡਕੁਆਰਟਰ ਸ੍ਰੀ ਬਲਰਾਜ ਸਿੰਘ, ਜ਼ਿਲ੍ਹਾ ਖੁਰਾਕ ਤੇ ਸਪਲਾਈ ਅਫ਼ਸਰ ਸ੍ਰੀ ਸੁਖਜਿੰਦਰ ਸਿੰਘ, ਐਸ.ਡੀ.ਓ. ਬੀ.ਐਸ.ਐਨ.ਐਲ., ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਪੀ.ਐਸ. ਸਹੋਤਾ, ਐਡੀਸ਼ਨਲ ਐਸ.ਈ. ਪੀ.ਐਸ.ਪੀ.ਸੀ.ਐਲ. ਸ੍ਰੀ ਸਿਮਰਪਾਲ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports