ਅੰਮ੍ਰਿਤਸਰ, 1 ਅਗਸਤ ( ਕੇ.ਐਲ.ਜੀਤ ਵਾਲੀਆ ): ਕੇਸ ਸੰਭਾਲ ਪ੍ਰਚਾਰ ਸੰਸਥਾ ਦੇ ਮੁਖੀ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਮੈਂਬਰ, ਚੀਫ਼ ਇਨਕਮ ਟੈਕਸ ਕਮਿਸ਼ਨਰ (ਸੇਵਾ ਮੁਕਤ) ਸ੍ਰ. ਸੁਰਿੰਦਰਜੀਤ ਸਿੰਘ ਪਾਲ ਵੱਲੋਂ ਤਿਆਰ ਕੀਤੀ ਗਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅੰਗਰੇਜ਼ੀ ਵਿਆਖਿਆ ਦੇ ਦੂਜੇ ਭਾਗ “My Spiritual Voyage Through World Divine Sri Guru Granth Sahib Ji” ਦਾ ਲੋਕ ਅਰਪਣ ਅੱਜ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਦੀ ਪ੍ਰਧਾਨਗੀ ਹੇਠ ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਜੀ.ਟੀ. ਰੋਡ, ਅੰਮ੍ਰਿਤਸਰ ਵਿਖੇ ਸਥਿਤ ਕਲਗੀਧਰ ਆਡੀਟੋਰੀਅਮ ਵਿੱਚ ਕੀਤਾ ਗਿਆ।
ਇਸ ਮੌਕੇ ਡਾ. ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰਬ ਸਾਂਝੀਵਾਲਤਾ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਵਿਸ਼ਵ ਭਰ ਵਿੱਚ ਪਹੁੰਚਾਉਣ ਲਈ ਸ੍ਰ. ਸੁਰਿੰਦਰਜੀਤ ਸਿੰਘ ਪਾਲ ਵੱਲੋਂ ਕੀਤਾ ਗਿਆ ਇਹ ਉਪਰਾਲਾ ਬੇਹੱਦ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਇਸ ਪੁਸਤਕ ਰਾਹੀਂ ਵਿਦੇਸ਼ਾਂ ਵਿੱਚ ਵੱਸਦੇ ਅਤੇ ਪੰਜਾਬੀ ਭਾਸ਼ਾ ਨਾਲ ਅਣਜਾਣ ਪਾਠਕ ਵੀ ਗੁਰਬਾਣੀ ਦੇ ਅਰਥਾਂ ਨਾਲ ਜੁੜ ਸਕਣਗੇ।
ਇਸ ਮੌਕੇ ਚੀਫ਼ ਖ਼ਾਲਸਾ ਦੀਵਾਨ ਦੇ ਮੀਤ ਪ੍ਰਧਾਨ ਸ੍ਰ. ਸੰਤੋਖ ਸਿੰਘ ਸੇਠੀ, ਸ੍ਰ. ਕੁਲਜੀਤ ਸਿੰਘ ਸਾਹਨੀ, ਆਨਰੇਰੀ ਸਕੱਤਰ ਸ੍ਰ. ਰਮਣੀਕ ਸਿੰਘ, ਐਡੀਸ਼ਨਲ ਆਨਰੇਰੀ ਸਕੱਤਰ ਸ੍ਰ. ਜਸਪਾਲ ਸਿੰਘ ਢਿੱਲੋਂ,ਸ੍ਰ ਰਬਿੰਦਰਬੀਰ ਸਿੰਘ ਭੱਲਾ, ਸ੍ਰ ਰਜਿੰਦਰ ਸਿੰਘ ਮਰਵਾਹਾ, ਡਾ ਸੰਤੋਖ ਸਿੰਘ, ਸ੍ਰ ਮਨਪ੍ਰੀਤ ਸਿੰਘ, ਸ੍ਰ ਸਰਜੋਤ ਸਿੰਘ ਸਾਹਨੀ, ਡਾ ਆਤਮਜੀਤ ਸਿੰਘ ਬਸਰਾ, ਸ੍ਰ ਕੁਲਵਿੰਦਰ ਸਿੰਘ ਮਰਵਾਹਾ, ਸ੍ਰ ਇੰਦਰਜੀਤ ਸਿੰਘ ਅੜੀ, ਸ੍ਰ ਜਸਵਿੰਦਰ ਸਿੰਘ ਐਡਵੋਕੇਟ ਹਾਜ਼ਰ ਸਨ ।
ਡਾ. ਰਾਜਵੀਰ ਕੌਰ (ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ) ਜਿਨ੍ਹਾਂ ਨੇ ਇਸ ਪੁਸਤਕ ਦੇ ਪ੍ਰਕਾਸ਼ਨ ਤੋਂ ਪਹਿਲਾਂ ਇਸ ਦੀ ਵਿਦਵਤਾਪੂਰਵਕ ਸਮੀਖਿਆ ਕੀਤੀ ਸੀਵੀ ਹਾਜ਼ਰ ਸਨ।
ਸ੍ਰ. ਰਮਣੀਕ ਸਿੰਘ ,ਸ੍ਰ ਰਜਿੰਦਰ ਸਿੰਘ ਮਰਵਾਹਾ ਅਤੇ ਹਰਪਾਲ ਸਿੰਘ ਆਹਲੂਵਾਲੀਆ ਕਨਵੀਨਰ ਸੁਲਤਾਨ-ਉਲ-ਕੌਮ ਸ੍ਰ. ਜੱਸਾ ਸਿੰਘ ਆਹਲੂਵਾਲੀਆ ਫੈਡਰੇਸ਼ਨ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰਬ ਸਾਂਝੀਵਾਲਤਾ ਅਤੇ ਸਰਬੱਤ ਦੇ ਭਲੇ ਦੇ ਸਰਬਵਿਆਪੀ ਸੰਦੇਸ਼ ਨੂੰ ਵਿਸ਼ਵ ਦੀ ਹਰ ਭਾਸ਼ਾ ਵਿੱਚ ਸਾਰੇ ਦੇ ਲੋਕਾਂ ਤੱਕ ਪਹੁੰਚਣਾ ਸਮੇਂ ਦੀ ਲੋੜ ਹੈ
ਸ੍ਰ. ਸੁਰਿੰਦਰਜੀਤ ਸਿੰਘ ਪਾਲ ਨੇ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਇਸ ਲੜੀ ਦਾ ਪਹਿਲਾ ਭਾਗ ਪਿਛਲੇ ਸਾਲ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਲੋਕ ਅਰਪਣ ਕੀਤਾ ਗਿਆ ਸੀ, ਜਦਕਿ ਹੁਣ ਦੂਜਾ ਭਾਗ ਪ੍ਰਕਾਸ਼ਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਵਿਆਖਿਆ ਦੇ ਕੁੱਲ ਸੱਤ ਭਾਗ ਪ੍ਰਕਾਸ਼ਿਤ ਕੀਤੇ ਜਾਣਗੇ।
ਇਸ ਮੌਕੇ ਗਿਆਨੀ ਕੇਵਲ ਸਿੰਘ , ਸ੍ਰ ਸਰਬਜੀਤ ਸਿੰਘ ਗੁਮਟਾਲਾ,
ਸ੍ਰ. ਹਰਪ੍ਰੀਤ ਸਿੰਘ ਬੇਦੀ, ਸ੍ਰ. ਜੱਜਬੀਰ ਸਿੰਘ ਆਹਲੂਵਾਲੀਆ, ਡਾ. ਤਜਿੰਦਰ ਸਿੰਘ ਆਹਲੂਵਾਲੀਆ, ਸ੍ਰ ਦਰਸਨ ਸਿੰਘ ਸੰਧੂ , ਸ੍ਰ ਸੁਰਿੰਦਰ ਸਿੰਘ ਆਹਲੂਵਾਲੀਆ ਸ੍ਰ. ਗੁਰਪਿੰਦਰ ਸਿੰਘ , ਸਮੇਤ ਵੱਡੀ ਗਿਣਤੀ ਵਿੱਚ ਧਾਰਮਿਕ, ਵਿਦਿਅਕ ਅਤੇ ਸਮਾਜਿਕ ਸ਼ਖ਼ਸੀਅਤਾਂ ਹਾਜ਼ਰ ਸਨ।
















