ਅੰਮ੍ਰਿਤਸਰ, 2 ਅਗਸਤ (ਫੁਲਜੀਤ ਸਿੰਘ ਵਰਪਾਲ, ਹਰਪਿੰਦਰ ਸੋਨੀ, ਮਨਜੀਤ ਸਿੰਘ ਮਹਿਰਾ): ਕਾਂਗਰਸ ਪਾਰਟੀ ਦੇ ਸੰਗਠਨ ਸਿਰਜਣ ਅਭਿਆਨ ਤਹਿਤ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਸੌਰਭ ਮਦਾਨ (ਮਿੱਠੂ) ਦੀ ਅਗਵਾਈ ਹੇਠ ਸਾਬਕਾ ਕੈਬਿਨੇਟ ਮੰਤਰੀ ਅਨਿਲ ਜੋਸ਼ੀ ਅਤੇ ਬਲਾਕ ਪ੍ਰਧਾਨ ਹਰਿਦੇਵ ਸ਼ਰਮਾ ਵੱਲੋਂ ਵਿਨੋਦ ਕੁਮਾਰ ਨੂੰ ਬਲਾਕ ਕਾਂਗਰਸ ਕਮੇਟੀ ਅੰਮ੍ਰਿਤਸਰ (ਗੋਪਾਲ ਨਗਰ) ਦਾ ਮੀਡੀਆ ਇੰਚਾਰਜ ਨਿਯੁਕਤ ਕੀਤਾ ਗਿਆ।
ਇਸ ਮੌਕੇ ਸਾਬਕਾ ਕੈਬਿਨੇਟ ਮੰਤਰੀ ਅਨਿਲ ਜੋਸ਼ੀ ਨੇ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਬੇਹੱਦ ਨਿਰਾਸ਼ ਹਨ ਅਤੇ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਮੁੜ ਸੱਤਾ ਵਿੱਚ ਲਿਆਉਣ ਲਈ ਉਤਸ਼ਾਹਿਤ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਨਵੀਆਂ ਨਿਯੁਕਤੀਆਂ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।
ਸਮਾਗਮ ਦੌਰਾਨ ਸਰਬਜੀਤ ਸਿੰਘ, ਦਿਨੇਸ਼ ਕੁਮਾਰ, ਸਾਬਕਾ ਡਾਇਰੈਕਟਰ ਬਲਬੀਰ ਸਿੰਘ, ਤਿਲਕ ਰਾਜ, ਦਾਨਿਸ਼, ਲਵ ਕੁਮਾਰ ਸਮੇਤ ਹੋਰ ਕਾਂਗਰਸੀ ਆਗੂ ਅਤੇ ਵਰਕਰ ਵੀ ਹਾਜ਼ਰ ਸਨ।
















