ਅੰਮ੍ਰਿਤਸਰ, 8 ਮਈ (ਕੇ.ਐਲ. ਜੀਤ ਵਾਲੀਆ, ਫੁਲਜੀਤ ਵਰਪਾਲ )- ਹਲਕਾ ਦੱਖਣੀ ਅਤੇ ਹਲਕਾ ਪੂਰਬੀ ਦੇ ਵਰਕਰਾਂ ਅਤੇ ਸਰਗਰਮ ਆਗੂਆਂ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਰਬਜੋਤ ਸਿੰਘ ਧੰਜਲ ਦੀ ਲੰਬੇ ਸਮੇਂ ਤੋਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਅਤੇ ਜ਼ਿੰਮੇਵਾਰੀਆਂ ਦੀ ਖੁੱਲ੍ਹ ਕੇ ਪ੍ਰਸ਼ੰਸਾ ਕੀਤੀ ਹੈ। ਵਰਕਰਾਂ ਨੇ ਕਿਹਾ ਕਿ ਸਰਬਜੋਤ ਸਿੰਘ ਧੰਜਲ 2013 ਤੋਂ ਆਮ ਆਦਮੀ ਪਾਰਟੀ ਨਾਲ ਮਜ਼ਬੂਤੀ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਮਿਹਨਤ ਕਰਦੇ ਆ ਰਹੇ ਹਨ।
ਵਰਕਰਾਂ ਨੇ ਦੱਸਿਆ ਕਿ 2016 ਅਤੇ 2017 ਦੌਰਾਨ ਉਹਨਾਂ ਨੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਵਜੋਂ ਜ਼ਿੰਮੇਵਾਰੀ ਨਿਭਾਈ ਅਤੇ 2017 ਵਿੱਚ ਹਲਕਾ ਪੂਰਬੀ ਤੋਂ ਪਾਰਟੀ ਵੱਲੋਂ ਉਨ੍ਹਾਂ ਨੂੰ ਐਮ.ਐਲ.ਏ ਉਮੀਦਵਾਰ ਵੀ ਐਲਾਨਿਆ ਗਿਆ। ਇਸ ਤੋਂ ਇਲਾਵਾ 2018 ਵਿੱਚ ਉਹਨਾਂ ਨੇ ਪੰਜਾਬ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਵੀ ਬਖੂਬੀ ਨਿਭਾਈ।
ਉਨ੍ਹਾਂ ਕਿਹਾ ਕਿ 2022 ਵਿੱਚ ਸਰਬਜੋਤ ਸਿੰਘ ਧੰਜਲ ਨੂੰ ਪੰਜਾਬ ਟਰੇਡ ਵਿੰਗ ਦੇ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ, ਜਦਕਿ 2017 ਤੋਂ 2021 ਤੱਕ ਉਹ ਹਲਕਾ ਪੂਰਬੀ ਦੇ ਇੰਚਾਰਜ ਵਜੋਂ ਵੀ ਸਰਗਰਮ ਰਹੇ। ਪਾਰਟੀ ਦੇ ਹਰ ਛੋਟੇ-ਵੱਡੇ ਕਾਰਜ ਵਿੱਚ ਉਨ੍ਹਾਂ ਦੀ ਭੂਮਿਕਾ ਮਹੱਤਵਪੂਰਨ ਰਹੀ ਹੈ।
ਵਰਕਰਾਂ ਨੇ ਕਿਹਾ ਕਿ ਸੰਨ 2024 ਤੋਂ ਲੈ ਕੇ ਅੱਜ ਤੱਕ ਉਹ ਡਾਇਰੈਕਟਰ ਸੀਵਰੇਜ ਬੋਰਡ ਪੰਜਾਬ ਦੀ ਜ਼ਿੰਮੇਵਾਰੀ ਨਿਭਾ ਰਹੇ ਹਨ ਅਤੇ ਅੰਮ੍ਰਿਤਸਰ ਸਮੇਤ ਪੰਜਾਬ ਦੇ ਕਈ ਹਲਕਿਆਂ ਵਿੱਚ ਸੀਵਰੇਜ ਸਿਸਟਮ ਨੂੰ ਸੁਧਾਰਨ ਅਤੇ ਲੋਕਾਂ ਨੂੰ ਸਾਫ-ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਵੱਡੇ ਪੱਧਰ ’ਤੇ ਕੰਮ ਕੀਤੇ ਜਾ ਰਹੇ ਹਨ। ਨਵੀਆਂ ਪਾਣੀ ਦੀਆਂ ਪਾਈਪ ਲਾਈਨਾਂ ਪਾਉਣ, ਸੀਵਰੇਜ ਟਰੀਟਮੈਂਟ ਪਲਾਂਟਾਂ ਵਿੱਚ ਸੁਧਾਰ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਦੇ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਭ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਦਾ ਨਤੀਜਾ ਹੈ, ਜਿਸ ਤਹਿਤ ਹਰ ਘਰ ਤੱਕ ਸਾਫ ਪਾਣੀ ਪਹੁੰਚਾਉਣ ਅਤੇ ਪੰਜਾਬ ਦਾ ਸੀਵਰੇਜ ਸਿਸਟਮ ਮਜ਼ਬੂਤ ਕਰਨ ਲਈ ਯਤਨ ਕੀਤੇ ਜਾ ਰਹੇ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਫਰਵਰੀ 2026 ਵਿੱਚ ਸਰਬਜੋਤ ਸਿੰਘ ਧੰਜਲ ਨੂੰ ਮਾਝਾ ਜੋਨ ਐਜੂਕੇਸ਼ਨ ਵਿੰਗ ਦਾ ਇੰਚਾਰਜ ਨਿਯੁਕਤ ਕੀਤਾ ਗਿਆ, ਜਿਸ ਤੋਂ ਬਾਅਦ ਮਾਝਾ ਖੇਤਰ ਦੇ ਸਰਕਾਰੀ ਸਕੂਲਾਂ ਵਿੱਚ ਵੱਡੇ ਪੱਧਰ ’ਤੇ ਬਦਲਾਅ ਵੇਖਣ ਨੂੰ ਮਿਲੇ। ਨਵੀਆਂ ਕੰਪਿਊਟਰ ਲੈਬਾਂ ਦਾ ਉਦਘਾਟਨ, ਨਵੇਂ ਕਲਾਸ ਰੂਮਾਂ ਦੀ ਉਸਾਰੀ, ਖੇਡ ਮੈਦਾਨਾਂ ਦੀ ਸੁੰਦਰਤਾ, ਬੱਚਿਆਂ ਲਈ ਆਰ.ਓ ਸਿਸਟਮ ਅਤੇ ਮਿਡ-ਡੇ ਮੀਲ ਪ੍ਰਣਾਲੀ ਵਿੱਚ ਸੁਧਾਰ ਵਰਗੇ ਕੰਮ ਕਰਵਾਏ ਗਏ।
ਵਰਕਰਾਂ ਨੇ ਕਿਹਾ ਕਿ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ,ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿੱਖਿਆ ਖੇਤਰ ਵਿੱਚ ਇਤਿਹਾਸਕ ਬਦਲਾਅ ਆ ਰਹੇ ਹਨ ਅਤੇ ਸਰਬਜੋਤ ਸਿੰਘ ਧੰਜਲ ਇਸ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤੀ ਨਾਲ ਅੱਗੇ ਵਧਾ ਰਹੇ ਹਨ।
ਹਲਕਾ ਦੱਖਣੀ ਅਤੇ ਹਲਕਾ ਪੂਰਬੀ ਦੇ ਵਰਕਰਾਂ ਨੇ ਕਿਹਾ ਕਿ ਸਰਬਜੋਤ ਸਿੰਘ ਧੰਜਲ ਪਾਰਟੀ ਦੇ ਹਰਮਨ ਪਿਆਰੇ ਆਗੂ ਹਨ ਅਤੇ ਉਹ ਉਮੀਦ ਕਰਦੇ ਹਨ ਕਿ ਪਾਰਟੀ ਭਵਿੱਖ ਵਿੱਚ ਵੀ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਦੇ ਕੇ ਅੰਮ੍ਰਿਤਸਰ ਅਤੇ ਲੋਕਾਂ ਦੀ ਹੋਰ ਵਧੇਰੇ ਸੇਵਾ ਕਰਨ ਦਾ ਮੌਕਾ ਦੇਵੇਗੀ!
















