ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

“ਵਪਾਰੀ ਖੁਸ਼ਹਾਲ ਤਾਂ ਪੰਜਾਬ ਖੁਸ਼ਹਾਲ” — ਵਿਧਾਇਕ ਜੀਵਨਜੋਤ ਕੌਰ, ਅਭਿਸ਼ੇਕ ਬਾਂਸਲ

ਵਪਾਰੀਆਂ ਦੀ ਚੜ੍ਹਦੀ ਕਲਾ ਲਈ ‘ਆਪ’ ਟਰੇਡ ਵਿੰਗ ਵੱਲੋਂ ਹਨੂਮਾਨ ਚਾਲੀਸਾ ਪਾਠ ਕਰਵਾਇਆ ਗਿਆ ਅੰਮ੍ਰਿਤਸਰ, 8 ਅਗਸਤ (ਕੇ.ਐਲ. ਜੀਤ ਵਾਲੀਆ) – ਆਮ ਆਦਮੀ ਪਾਰਟੀ ਟਰੇਡ ਵਿੰਗ ਵੱਲੋਂ ਪੂਰੇ ਪੰਜਾਬ ਦੇ ਹਰੇਕ ਵਿਧਾਨ ਸਭਾ ਹਲਕੇ ਵਿੱਚ ਵਪਾਰੀ ਵਰਗ ਦੀ ਚੜ੍ਹਦੀ ਕਲਾ, ਸੁੱਖ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੀ ਕਾਮਨਾ ਲਈ ਧਾਰਮਿਕ ਸਮਾਗਮ ਕਰਵਾਉਣ ਦੀ ਸ਼ੁਰੂ ਕੀਤੀ ਗਈ ਲੜੀ…

ਵਪਾਰੀਆਂ ਦੀ ਚੜ੍ਹਦੀ ਕਲਾ ਲਈ ‘ਆਪ’ ਟਰੇਡ ਵਿੰਗ ਵੱਲੋਂ ਹਨੂਮਾਨ ਚਾਲੀਸਾ ਪਾਠ ਕਰਵਾਇਆ ਗਿਆ

ਅੰਮ੍ਰਿਤਸਰ, 8 ਅਗਸਤ (ਕੇ.ਐਲ. ਜੀਤ ਵਾਲੀਆ) – ਆਮ ਆਦਮੀ ਪਾਰਟੀ ਟਰੇਡ ਵਿੰਗ ਵੱਲੋਂ ਪੂਰੇ ਪੰਜਾਬ ਦੇ ਹਰੇਕ ਵਿਧਾਨ ਸਭਾ ਹਲਕੇ ਵਿੱਚ ਵਪਾਰੀ ਵਰਗ ਦੀ ਚੜ੍ਹਦੀ ਕਲਾ, ਸੁੱਖ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੀ ਕਾਮਨਾ ਲਈ ਧਾਰਮਿਕ ਸਮਾਗਮ ਕਰਵਾਉਣ ਦੀ ਸ਼ੁਰੂ ਕੀਤੀ ਗਈ ਲੜੀ ਤਹਿਤ ਅੱਜ ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ ਸਥਿਤ ਮੋਰ ਨਗਰ, ਸਿਟੀ ਸੈਂਟਰ ਵਿਖੇ ਸ੍ਰੀ ਸ਼ਾਈਂ ਲੀਲਾ ਮੰਦਰ ਵਿੱਚ ਵਿਸ਼ੇਸ਼ ਹਨੂਮਾਨ ਚਾਲੀਸਾ ਪਾਠ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਵਪਾਰੀਆਂ ਅਤੇ ਇਲਾਕਾ ਨਿਵਾਸੀਆਂ ਨੇ ਸ਼ਰਧਾ ਨਾਲ ਸ਼ਮੂਲੀਅਤ ਕੀਤੀ।

ਇਸ ਧਾਰਮਿਕ ਸਮਾਗਮ ਵਿੱਚ ਵਿਧਾਇਕ ਮੈਡਮ ਜੀਵਨਜੋਤ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਦਕਿ ਟਰੇਡਰ ਕਮਿਸ਼ਨ ਜ਼ਿਲ੍ਹਾ ਅੰਮ੍ਰਿਤਸਰ ਦੇ ਵਾਈਸ ਚੇਅਰਮੈਨ ਅਭਿਸ਼ੇਕ ਬਾਂਸਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਵਪਾਰੀਆਂ ਅਤੇ ਕਾਰੋਬਾਰੀ ਵਰਗ ਦੀ ਤਰੱਕੀ, ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ ਗਈ।

ਵਿਧਾਇਕ ਜੀਵਨਜੋਤ ਕੌਰ ਅਤੇ ਅਭਿਸ਼ੇਕ ਬਾਂਸਲ ਨੇ ਕਿਹਾ ਕਿ “ਵਪਾਰੀ ਖੁਸ਼ਹਾਲ ਤਾਂ ਪੰਜਾਬ ਖੁਸ਼ਹਾਲ”। ਉਨ੍ਹਾਂ ਕਿਹਾ ਕਿ ਵਪਾਰੀ ਵਰਗ ਪੰਜਾਬ ਦੀ ਆਰਥਿਕਤਾ ਦੀ ਮਜ਼ਬੂਤ ਨੀਂਹ ਹੈ। ਵਪਾਰੀਆਂ ਦੀ ਤਰੱਕੀ ਨਾਲ ਬਾਜ਼ਾਰਾਂ ਵਿੱਚ ਰੌਣਕ ਵਧਦੀ ਹੈ, ਰੁਜ਼ਗਾਰ ਦੇ ਮੌਕੇ ਪੈਦਾ ਹੁੰਦੇ ਹਨ ਅਤੇ ਸੂਬੇ ਦੀ ਆਰਥਿਕਤਾ ਨੂੰ ਹੋਰ ਮਜ਼ਬੂਤੀ ਮਿਲਦੀ ਹੈ। ਉਨ੍ਹਾਂ ਟਰੇਡ ਵਿੰਗ ਵੱਲੋਂ ਕਰਵਾਏ ਗਏ ਇਸ ਧਾਰਮਿਕ ਉਪਰਾਲੇ ਦੀ ਸ਼ਲਾਘਾ ਕੀਤੀ।

ਇਸ ਮੌਕੇ ਵਿਸ਼ੇਸ਼ ਮਹਿਮਾਨਾਂ ਵਿੱਚ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ, ‘ਆਪ’ ਲੀਗਲ ਸੈੱਲ ਮਾਝਾ ਜ਼ੋਨ ਦੇ ਚੇਅਰਮੈਨ ਅਤੇ ਬਾਰ ਐਸੋਸੀਏਸ਼ਨ ਅਜਨਾਲਾ ਦੇ ਪ੍ਰਧਾਨ ਐਡਵੋਕੇਟ ਹਰਪਾਲ ਸਿੰਘ ਨਿੱਝਰ, ‘ਆਪ’ ਟਰੇਡ ਵਿੰਗ ਈਸਟ ਦੇ ਵਾਈਸ ਪ੍ਰਧਾਨ ਰਮਨ ਜੀ ਸਮੇਤ ਹੋਰ ਆਗੂ ਅਤੇ ਪਤਵੰਤੇ ਹਾਜ਼ਰ ਸਨ।

ਸਮਾਗਮ ਦੀ ਪ੍ਰਬੰਧਕੀ ਜ਼ਿੰਮੇਵਾਰੀ ਨੌਜਵਾਨ ਆਗੂ ਅਤੇ ਬਲਾਕ ਪ੍ਰਧਾਨ ਰੋਹਿਤ ਮਲਹੋਤਰਾ ਅਤੇ ਟਰੇਡਰ ਕਮਿਸ਼ਨ ਹਲਕਾ ਅੰਮ੍ਰਿਤਸਰ ਈਸਟ ਦੇ ਚੇਅਰਮੈਨ ਕਪਿਲ ਚੱਢਾ ਵੱਲੋਂ ਨਿਭਾਈ ਗਈ। ਉਨ੍ਹਾਂ ਕਿਹਾ ਕਿ ਧਾਰਮਿਕ ਸਮਾਗਮ ਸਮਾਜ ਵਿੱਚ ਆਪਸੀ ਭਾਈਚਾਰੇ, ਸਦਭਾਵਨਾ ਅਤੇ ਸਕਾਰਾਤਮਕ ਸੋਚ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

ਇਸ ਮੌਕੇ ਭਾਰਤੀ ਵਪਾਰ ਮੰਡਲ ਇੰਡਸਟਰੀ ਸੈੱਲ ਦੇ ਪੰਜਾਬ ਪ੍ਰਧਾਨ ਨਰਿੰਦਰ ਕੁਮਾਰ ਪੁਰੀ, ਦਲਜੀਤ ਸਿੰਘ, ਨਿਰਮਲ ਸਿੰਘ ਸੋਖੀ, ਮਨਿੰਦਰ ਸਿੰਘ, ਰਾਜਵੀਰ ਸਿੰਘ, ਮਨਮੋਹਨ ਸਿੰਘ, ਨਿਰਮਲ ਸਿੰਘ, ਕ੍ਰਿਸ਼ਨਾ ਦੇਵੀ, ਸ਼ਾਂਤੀ ਦੇਵੀ ਅਤੇ ਨਿਸ਼ਾ ਸ਼ਰਮਾ ਸਮੇਤ ਵੱਡੀ ਗਿਣਤੀ ਵਿੱਚ ਸ਼ਹਿਰ ਦੇ ਵਪਾਰੀ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।

ਸਮਾਗਮ ਦੌਰਾਨ ਮੰਦਰ ਵਿੱਚ ਭਗਤੀਮਈ ਮਾਹੌਲ ਬਣਿਆ ਰਿਹਾ ਅਤੇ ਹਾਜ਼ਰ ਸੰਗਤ ਨੇ ਸ਼ਰਧਾ ਤੇ ਭਾਵਨਾ ਨਾਲ ਹਨੂਮਾਨ ਚਾਲੀਸਾ ਪਾਠ ਵਿੱਚ ਭਾਗ ਲਿਆ। ਆਯੋਜਕਾਂ ਨੇ ਕਿਹਾ ਕਿ ਵਪਾਰੀ ਵਰਗ ਦੀ ਖੁਸ਼ਹਾਲੀ, ਤਰੱਕੀ ਅਤੇ ਚੜ੍ਹਦੀ ਕਲਾ ਲਈ ਅਜਿਹੇ ਧਾਰਮਿਕ ਅਤੇ ਸਮਾਜਿਕ ਉਪਰਾਲੇ ਅੱਗੇ ਵੀ ਜਾਰੀ ਰੱਖੇ ਜਾਣਗੇ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports