ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਜਸਪਾਲ ਸਿੰਘ ਧੁੰਨਾ ਪੰਜਾਬ ਸਵਰਨਕਾਰ ਸੰਘ ਤਹਿਸੀਲ ਅੰਮ੍ਰਿਤਸਰ ਦੇ ਪ੍ਰਧਾਨ ਨਿਯੁਕਤ

  ਅੰਮ੍ਰਿਤਸਰ, 11 ਅਗਸਤ (ਸੰਦੀਪ ਸਿੰਘ ਰਾਜੂ) — ਅਖਿਲ ਭਾਰਤੀ ਸਵਰਨਕਾਰ ਸੰਘ ਦੇ ਕੌਮੀ ਪ੍ਰਧਾਨ ਕਸ਼ਮੀਰ ਸਿੰਘ ਰਾਜਪੂਤ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਸਵਰਨਕਾਰ ਸੰਘ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਸਵਰਨਕਾਰ ਸੰਘ ਦੇ ਪ੍ਰਧਾਨ ਅਸ਼ਵਨੀ ਕਾਲੇ ਸ਼ਾਹ ਦੀ ਪ੍ਰਧਾਨਗੀ ਹੇਠ ਗੁਰੂ ਬਾਜ਼ਾਰ ਵਿਖੇ ਹੋਈ। ਇਸ ਮੌਕੇ ਪੰਜਾਬ ਸਵਰਨਕਾਰ ਸੰਘ ਦੇ ਪ੍ਰਧਾਨ ਅਸ਼ਵਨੀ ਨਾਮੇ ਸ਼ਾਹ, ਅਖਿਲ ਭਾਰਤੀ…

 

ਅੰਮ੍ਰਿਤਸਰ, 11 ਅਗਸਤ (ਸੰਦੀਪ ਸਿੰਘ ਰਾਜੂ) — ਅਖਿਲ ਭਾਰਤੀ ਸਵਰਨਕਾਰ ਸੰਘ ਦੇ ਕੌਮੀ ਪ੍ਰਧਾਨ ਕਸ਼ਮੀਰ ਸਿੰਘ ਰਾਜਪੂਤ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਸਵਰਨਕਾਰ ਸੰਘ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਸਵਰਨਕਾਰ ਸੰਘ ਦੇ ਪ੍ਰਧਾਨ ਅਸ਼ਵਨੀ ਕਾਲੇ ਸ਼ਾਹ ਦੀ ਪ੍ਰਧਾਨਗੀ ਹੇਠ ਗੁਰੂ ਬਾਜ਼ਾਰ ਵਿਖੇ ਹੋਈ।

ਇਸ ਮੌਕੇ ਪੰਜਾਬ ਸਵਰਨਕਾਰ ਸੰਘ ਦੇ ਪ੍ਰਧਾਨ ਅਸ਼ਵਨੀ ਨਾਮੇ ਸ਼ਾਹ, ਅਖਿਲ ਭਾਰਤੀ ਸਵਰਨਕਾਰ ਸੰਘ ਦੇ ਸਕੱਤਰ ਲਖਬੀਰ ਸਿੰਘ ਅਤੇ ਪੰਜਾਬ ਦੇ ਜਨਰਲ ਸਕੱਤਰ ਇੰਦਰਪਾਲ ਸਿੰਘ ਆਦਿ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ।

ਮੀਟਿੰਗ ਦੌਰਾਨ ਸਵਰਨਕਾਰ ਆਗੂ ਜਸਪਾਲ ਸਿੰਘ ਧੁੰਨਾ ਨੂੰ ਸਰਬਸੰਮਤੀ ਨਾਲ ਤਹਿਸੀਲ ਅੰਮ੍ਰਿਤਸਰ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਅਸ਼ਵਨੀ ਨਾਮੇ ਸ਼ਾਹ ਅਤੇ ਅਸ਼ਵਨੀ ਕਾਲੇ ਸ਼ਾਹ ਵੱਲੋਂ ਜਸਪਾਲ ਸਿੰਘ ਧੁੰਨਾ ਨੂੰ ਨਿਯੁਕਤੀ ਪੱਤਰ ਸੌਂਪਿਆ ਗਿਆ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਅਸ਼ਵਨੀ ਨਾਮੇ ਸ਼ਾਹ ਨੇ ਕਿਹਾ ਕਿ ਜਸਪਾਲ ਸਿੰਘ ਧੁੰਨਾ ਇੱਕ ਮਿਹਨਤੀ ਅਤੇ ਸਰਗਰਮ ਆਗੂ ਹਨ, ਜੋ ਸਵਰਨਕਾਰ ਭਾਈਚਾਰੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਮੇਸ਼ਾ ਅੱਗੇ ਰਹਿੰਦੇ ਹਨ। ਉਨ੍ਹਾਂ ਦੀ ਮਿਹਨਤ ਅਤੇ ਸੇਵਾਵਾਂ ਨੂੰ ਦੇਖਦਿਆਂ ਉਨ੍ਹਾਂ ਨੂੰ ਤਹਿਸੀਲ ਅੰਮ੍ਰਿਤਸਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਨਵ-ਨਿਯੁਕਤ ਪ੍ਰਧਾਨ ਜਸਪਾਲ ਸਿੰਘ ਧੁੰਨਾ ਨੇ ਸਾਰੇ ਆਗੂਆਂ ਅਤੇ ਸਵਰਨਕਾਰ ਭਾਈਚਾਰੇ ਦੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਸਵਰਨਕਾਰ ਭਾਈਚਾਰੇ ਦੀਆਂ ਸਮੱਸਿਆਵਾਂ ਨੂੰ ਸਬੰਧਤ ਪੱਧਰ ’ਤੇ ਉਠਾਉਣ ਲਈ ਯਤਨਸ਼ੀਲ ਰਹਿਣਗੇ।
ਇਸ ਮੌਕੇ ਮਨੀਸ਼ ਧਵਨ, ਤਜਿੰਦਰ ਪਾਲ ਸਿੰਘ ਧੁੰਨਾ, ਇੰਦਰਜੀਤ ਸਿੰਘ, ਮਨਜੀਤ ਸਿੰਘ, ਜੰਗੀ ਪਾਜੀ, ਜੱਜ ਭਾਜੀ, ਹਰੀਸ਼ ਨਿਸ਼ਚਲ, ਟੋਨੀ ,ਸਰਬਜੀਤ ਸਿੰਘ ਰਾਜਾ, ਸ਼ਿਵਰਾਜ, ਸੰਦੀਪ ਸਿੰਘ ਰਾਜੂ ਸਮੇਤ ਵੱਡੀ ਗਿਣਤੀ ਵਿੱਚ ਸਵਰਨਕਾਰ ਭਾਈਚਾਰੇ ਦੇ ਲੋਕ ਹਾਜ਼ਰ ਸਨ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports