ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

*ਨਾਈਟ ਡੋਮੀਨੇਸ਼ਨ ਤਹਿਤ ਅੰਮ੍ਰਿਤਸਰ ਸ਼ਹਿਰ ਵਿੱਚ ਵਿਆਪਕ ਨਾਕਾਬੰਦੀ ਤੇ ਚੈਕਿੰਗ

ਸੀ.ਪੀ. ਅੰਮ੍ਰਿਤਸਰ, ਸ੍ਰੀ ਹਰਮਨਬੀਰ ਸਿੰਘ ਗਿੱਲ, IPS ਵੱਲੋਂ ਖੁਦ ਮੌਕੇ ’ਤੇ ਜਾ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਈਦਾ ਅੰਮ੍ਰਿਤਸਰ, 12 ਅਗਸਤ (ਫੁੱਲਜੀਤ ਸਿੰਘ ਵਰਪਾਲ) ਅੰਮ੍ਰਿਤਸਰ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਅਤੇ ਸਮਾਜ ਵਿਰੋਧੀ ਅਨਸਰਾਂ ’ਤੇ ਸ਼ਿਕੰਜਾ ਕੱਸਣ ਦੇ ਮਕਸਦ ਨਾਲ ਕਮਿਸ਼ਨਰ ਪੁਲਿਸ ਅੰਮ੍ਰਿਤਸਰ, ਸ੍ਰੀ ਹਰਮਨਬੀਰ ਸਿੰਘ ਗਿੱਲ, IPS ਦੀ ਅਗਵਾਈ ਹੇਠ ਦੇਰ…

ਸੀ.ਪੀ. ਅੰਮ੍ਰਿਤਸਰ, ਸ੍ਰੀ ਹਰਮਨਬੀਰ ਸਿੰਘ ਗਿੱਲ, IPS ਵੱਲੋਂ ਖੁਦ ਮੌਕੇ ’ਤੇ ਜਾ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਈਦਾ

ਅੰਮ੍ਰਿਤਸਰ, 12 ਅਗਸਤ (ਫੁੱਲਜੀਤ ਸਿੰਘ ਵਰਪਾਲ)
ਅੰਮ੍ਰਿਤਸਰ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਅਤੇ ਸਮਾਜ ਵਿਰੋਧੀ ਅਨਸਰਾਂ ’ਤੇ ਸ਼ਿਕੰਜਾ ਕੱਸਣ ਦੇ ਮਕਸਦ ਨਾਲ ਕਮਿਸ਼ਨਰ ਪੁਲਿਸ ਅੰਮ੍ਰਿਤਸਰ, ਸ੍ਰੀ ਹਰਮਨਬੀਰ ਸਿੰਘ ਗਿੱਲ, IPS ਦੀ ਅਗਵਾਈ ਹੇਠ ਦੇਰ ਰਾਤ ਨਾਈਟ ਡੋਮੀਨੇਸ਼ਨ ਅਤੇ ਵਿਸ਼ੇਸ਼ ਨਾਕਾ ਚੈਕਿੰਗ ਮੁਹਿੰਮ ਚਲਾਈ ਗਈ।

ਇਸ ਦੌਰਾਨ ਸ਼ਹਿਰ ਦੇ ਵੱਖ-ਵੱਖ ਸੰਵੇਦਨਸ਼ੀਲ ਸਥਾਨਾਂ, ਮੁੱਖ ਮਾਰਗਾਂ, ਐਂਟਰੀ/ਐਗਜ਼ਿਟ ਪੁਆਇੰਟਾਂ ਅਤੇ ਹੋਰ ਮਹੱਤਵਪੂਰਨ ਥਾਵਾਂ ’ਤੇ ਪੁਲਿਸ ਟੀਮਾਂ ਵੱਲੋਂ ਵਿਸ਼ੇਸ਼ ਨਾਕੇ ਲਗਾ ਕੇ ਆਉਣ-ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ।

ਸੀ.ਪੀ. ਅੰਮ੍ਰਿਤਸਰ ਸ੍ਰੀ ਹਰਮਨਬੀਰ ਸਿੰਘ ਗਿੱਲ, IPS ਵੱਲੋਂ ਖੁਦ ਨਾਕਿਆਂ ’ਤੇ ਪਹੁੰਚ ਕੇ ਪੁਲਿਸ ਫੋਰਸ ਦੀ ਡਿਊਟੀ ਦੀ ਨਿਗਰਾਨੀ ਕੀਤੀ ਗਈ ਅਤੇ ਅਧਿਕਾਰੀਆਂ/ਕਰਮਚਾਰੀਆਂ ਨੂੰ ਰਾਤ ਸਮੇਂ ਪੂਰੀ ਚੌਕਸੀ, ਮੁਸਤੈਦੀ ਅਤੇ ਪੇਸ਼ੇਵਰ ਢੰਗ ਨਾਲ ਡਿਊਟੀ ਨਿਭਾਉਣ ਲਈ ਦਿਸ਼ਾ-ਨਿਰਦੇਸ਼ ਦਿੱਤੇ ਗਏ।

ਨਾਈਟ ਡੋਮੀਨੇਸ਼ਨ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਜਾਂਚ, ਵਾਹਨਾਂ ਦੇ ਦਸਤਾਵੇਜ਼ਾਂ ਦੀ ਤਸਦੀਕ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਗਈ।

ਕਮਿਸ਼ਨਰ ਪੁਲਿਸ ਵੱਲੋਂ ਡਿਊਟੀ ਦੌਰਾਨ ਬਿਹਤਰੀਨ ਕਾਰਗੁਜ਼ਾਰੀ, ਮੁਸਤੈਦੀ ਅਤੇ ਪੇਸ਼ੇਵਰ ਵਚਨਬੱਧਤਾ ਦਿਖਾਉਣ ਵਾਲੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸ਼ਲਾਘਾ ਕੀਤੀ ਗਈ ਅਤੇ ਉਨ੍ਹਾਂ ਨੂੰ ਮੌਕੇ ’ਤੇ ਹੀ ਰਿਵਾਰਡ ਦੇ ਕੇ ਉਤਸ਼ਾਹਿਤ ਕੀਤਾ ਗਿਆ।

ਸੀ.ਪੀ. ਅੰਮ੍ਰਿਤਸਰ ਨੇ ਕਿਹਾ ਕਿ ਪੁਲਿਸ ਫੋਰਸ ਦੀ ਮੁਸਤੈਦੀ ਅਤੇ ਲੋਕਾਂ ਦੀ ਸੁਰੱਖਿਆ ਸਾਡੀ ਸਭ ਤੋਂ ਵੱਡੀ ਤਰਜੀਹ ਹੈ। ਅੰਮ੍ਰਿਤਸਰ ਸ਼ਹਿਰ ਵਿੱਚ ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਅਜਿਹੀਆਂ ਨਾਈਟ ਡੋਮੀਨੇਸ਼ਨ ਅਤੇ ਚੈਕਿੰਗ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ।

ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਦਾ ਸਹਿਯੋਗ ਕਰਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਵਿਅਕਤੀ ਸਬੰਧੀ ਤੁਰੰਤ 112 ਤੇ ਪੁਲਿਸ ਨੂੰ ਸੂਚਿਤ ਕਰਨ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports