ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਨਸ਼ਾ ਮੁਕਤੀ ਮੋਰਚਾ ਦੇ ਮੈਂਬਰਾਂ ਨੂੰ ਆਜ਼ਾਦੀ ਦਿਹਾੜੇ ਸਮਾਗਮ ਦੌਰਾਨ ਪ੍ਰਸ਼ੰਸਾ ਪੱਤਰ ਵੰਡੇ

  ਅੰਮ੍ਰਿਤਸਰ, 15 ਅਗਸਤ ( ਕੇ.ਐਲ. ਜੀਤ ਵਾਲੀਆ) – ਅੰਮ੍ਰਿਤਸਰ ਵਿਖੇ 15 ਅਗਸਤ ਆਜ਼ਾਦੀ ਦਿਹਾੜੇ ਸਬੰਧੀ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਸਰਗਰਮੀ ਨਾਲ ਯੋਗਦਾਨ ਪਾਉਣ ਵਾਲੇ ਨਸ਼ਾ ਮੁਕਤੀ ਮੋਰਚਾ ਦੇ ਮੈਂਬਰਾਂ ਨੂੰ ਵਿਸ਼ੇਸ਼…

 

ਅੰਮ੍ਰਿਤਸਰ, 15 ਅਗਸਤ ( ਕੇ.ਐਲ. ਜੀਤ ਵਾਲੀਆ) – ਅੰਮ੍ਰਿਤਸਰ ਵਿਖੇ 15 ਅਗਸਤ ਆਜ਼ਾਦੀ ਦਿਹਾੜੇ ਸਬੰਧੀ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਸਰਗਰਮੀ ਨਾਲ ਯੋਗਦਾਨ ਪਾਉਣ ਵਾਲੇ ਨਸ਼ਾ ਮੁਕਤੀ ਮੋਰਚਾ ਦੇ ਮੈਂਬਰਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।

ਸਮਾਗਮ ਦੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਨਸ਼ਾ ਮੁਕਤੀ ਮੋਰਚਾ ਦੇ ਮੈਂਬਰਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਨੂੰ ਮਜ਼ਬੂਤ ਕਰਨ ਅਤੇ ਸਮਾਜ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕਤਾ ਫੈਲਾਉਣ ਲਈ ਪਾਏ ਜਾ ਰਹੇ ਯੋਗਦਾਨ ਦੇ ਸਨਮਾਨ ਵਜੋਂ ਪ੍ਰਸ਼ੰਸਾ ਪੱਤਰ ਪ੍ਰਦਾਨ ਕੀਤੇ ਗਏ।

ਇਸ ਮੌਕੇ ਸਨਮਾਨਿਤ ਕੀਤੇ ਗਏ ਮੈਂਬਰਾਂ ਵਿੱਚ ਜੈ ਕੁਸ਼ ਬੁੱਟਰ, ਮੋਨਿਕਾ ਲੰਬ੍ਹਾ, ਕੁਲਵੰਤ ਸਿੰਘ ਵੱਡਾਲੀ, ਕੁਲਵੰਤ ਰਾਏ, ਪੂਜਾ, ਸੂਰਜ ਮਹਿਰਾ, ਰਾਘਵ ਲੱਖਣਪਾਲ, ਮੋਹਨ ਲਾਲ, ਸਾਹਿਬ ਸਿੰਘ ਗਿੱਲ, ਲੱਕੀ ਕਪੂਰ, ਸ਼ੀਤਲ ਕਲੇਰ, ਮਨਜੀਤ ਸਿੰਘ, ਬਲਵੀਰ ਕਪੂਰ ਅਤੇ ਮੋਹਨਮੀਤ ਸਿੰਘ ਸ਼ਾਮਲ ਸਨ।

ਇਸ ਮੌਕੇ ਸ੍ਰੀ ਦੀਕਸ਼ਤ ਧਵਨ, ਮਾਝਾ ਜ਼ੋਨ ਇੰਚਾਰਜ, ਨਸ਼ਾ ਮੁਕਤੀ ਮੋਰਚਾ, ਜ਼ਿਲਾ ਪਰਿਸ਼ਦ ਅੰਮ੍ਰਿਤਸਰ ਦੇ ਚੇਅਰਮੈਨ ਸਰਬਜੀਤ ਸਿੰਘ ਸਾਬਾ ਬੱਲ, ਸ੍ਰੀ ਹਨੀ ਨਾਹਰ, ਜ਼ਿਲ੍ਹਾ ਕੋਆਰਡੀਨੇਟਰ, ਅੰਮ੍ਰਿਤਸਰ ਸ਼ਹਿਰੀ ਅਤੇ ਸ੍ਰੀ ਰਣਜੀਤ ਸਿੰਘ, ਜ਼ਿਲ੍ਹਾ ਵਾਈਸ ਕੋਆਰਡੀਨੇਟਰ, ਅੰਮ੍ਰਿਤਸਰ ਸ਼ਹਿਰੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਨਾਲ ਜੁੜੇ ਮੈਂਬਰਾਂ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਮਾਜ ਦੇ ਹਰ ਵਰਗ ਨੂੰ ਆਪਣੀ ਬਣਦੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਖੇਡਾਂ, ਸਿੱਖਿਆ ਅਤੇ ਹੋਰ ਸਿਹਤਮੰਦ ਤੇ ਉਸਾਰੂ ਗਤੀਵਿਧੀਆਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ।

ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੇ ਮੈਂਬਰਾਂ ਨੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਉਨ੍ਹਾਂ ਦੇ ਯਤਨਾਂ ਨੂੰ ਮਾਨਤਾ ਦੇਣ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਉਣ ਦਾ ਭਰੋਸਾ ਦਿੱਤਾ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports