ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਸਰਕਾਰ ਦੀਆਂ ਨਵੀਆਂ ਸਕੀਮਾਂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ, ਪੰਜਾਬ ਐਂਡ ਸਿੰਧ ਬੈਂਕ ਨੇ ਨਿਭਾਈ ਸਮਾਜਿਕ ਜ਼ਿੰਮੇਵਾਰੀ, ਪੰਜਾਬ ਐਂਡ ਸਿੰਧ ਬੈਂਕ ਨੇ ਥਾਪੜਖੇੜੀ ਦੇ ਸਕੂਲ ਤੇ ਆਂਗਨਵਾੜੀ ਸੈਂਟਰ ਨੂੰ ਦਿੱਤਾ ਲੋੜੀਂਦਾ ਸਮਾਨ

  ਅੰਮ੍ਰਿਤਸਰ: 18 ਅਗਸਤ (ਕੇ.ਐਲ. ਜੀਤ ਵਾਲੀਆ)- ਪੰਜਾਬ ਐਂਡ ਸਿੰਧ ਬੈਂਕ ਦੇ ਰੀਜਨਲ ਆਫਿਸ ਵੱਲੋਂ ਪਿੰਡ ਥਾਪੜਖੇੜੀ ਦੇ ਸਰਕਾਰੀ ਸਕੂਲ ਅਤੇ ਆਂਗਨਵਾੜੀ ਸੈਂਟਰ ਨੂੰ ਵਾਟਰਕੂਲਰ, ਕੁਰਸੀਆਂ, ਮੇਜ਼ ਸਮੇਤ ਹੋਰ ਲੋੜੀਂਦਾ ਸਮਾਨ ਮੁਹੱਈਆ ਕਰਵਾਇਆ ਗਿਆ। ਇਹ ਉਪਰਾਲਾ ਬੈਂਕ ਦੀ ਸਮਾਜਿਕ ਜ਼ਿੰਮੇਵਾਰੀ ਤਹਿਤ ਰੀਜਨਲ ਮੈਨੇਜਰ ਸ. ਗੁਰਮੀਤ ਸਿੰਘ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੌਕੇ ਬੈਂਕ ਦੇ…

 

ਅੰਮ੍ਰਿਤਸਰ: 18 ਅਗਸਤ (ਕੇ.ਐਲ. ਜੀਤ ਵਾਲੀਆ)-
ਪੰਜਾਬ ਐਂਡ ਸਿੰਧ ਬੈਂਕ ਦੇ ਰੀਜਨਲ ਆਫਿਸ ਵੱਲੋਂ ਪਿੰਡ ਥਾਪੜਖੇੜੀ ਦੇ ਸਰਕਾਰੀ ਸਕੂਲ ਅਤੇ ਆਂਗਨਵਾੜੀ ਸੈਂਟਰ ਨੂੰ ਵਾਟਰਕੂਲਰ, ਕੁਰਸੀਆਂ, ਮੇਜ਼ ਸਮੇਤ ਹੋਰ ਲੋੜੀਂਦਾ ਸਮਾਨ ਮੁਹੱਈਆ ਕਰਵਾਇਆ ਗਿਆ। ਇਹ ਉਪਰਾਲਾ ਬੈਂਕ ਦੀ ਸਮਾਜਿਕ ਜ਼ਿੰਮੇਵਾਰੀ ਤਹਿਤ ਰੀਜਨਲ ਮੈਨੇਜਰ ਸ. ਗੁਰਮੀਤ ਸਿੰਘ ਦੀ ਅਗਵਾਈ ਹੇਠ ਕੀਤਾ ਗਿਆ।
ਇਸ ਮੌਕੇ ਬੈਂਕ ਦੇ ਚੀਫ਼ ਜਨਰਲ ਮੈਨੇਜਰ ਸ੍ਰੀ ਰਜਿੰਦਰ ਕੁਮਾਰ ਰਾਇਗਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਚੰਗੀਆਂ ਬੁਨਿਆਦੀ ਸਹੂਲਤਾਂ ਦਾ ਹੋਣਾ ਵੀ ਜ਼ਰੂਰੀ ਹੈ। ਉਨ੍ਹਾਂ ਬੈਂਕ ਵੱਲੋਂ ਕੀਤੇ ਇਸ ਉਪਰਾਲੇ ਨੂੰ ਸ਼ਲਾਘਾਯੋਗ ਦੱਸਿਆ।
ਉਨ੍ਹਾਂ ਹਾਜ਼ਰ ਲੋਕਾਂ ਨੂੰ ਸਰਕਾਰ ਦੀਆਂ ਨਵੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਇਨ੍ਹਾਂ ਦਾ ਲਾਭ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰੀ ਯੋਜਨਾਵਾਂ ਬਾਰੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਸਮੇਂ ਦੀ ਲੋੜ ਹੈ।
ਇਸ ਮੌਕੇ ਪਿੰਡ ਦੀ ਸਰਪੰਚ ਬਲਜੀਤ ਕੌਰ, ਸਾਬਕਾ ਸਰਪੰਚ ਸ. ਲਖਬੀਰ ਸਿੰਘ, ਬੈਂਕ ਸਟਾਫ਼ ਅਤੇ ਹੋਰ ਪਤਵੰਤੇ ਹਾਜ਼ਰ ਸਨ। ਸਕੂਲ ਪ੍ਰਬੰਧਕਾਂ ਅਤੇ ਪਿੰਡ ਵਾਸੀਆਂ ਨੇ ਬੈਂਕ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁਹੱਈਆ ਕਰਵਾਇਆ ਗਿਆ ਸਮਾਨ ਬੱਚਿਆਂ ਲਈ ਬਹੁਤ ਲਾਭਦਾਇਕ ਸਾਬਤ ਹੋਵੇਗਾ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports