ਗੋਇੰਦਵਾਲ ਸਾਹਿਬ, 21 ਅਗਸਤ ( ਇਕਬਾਲ ਸਿੰਘ ਆਹਲੂਵਾਲੀਆ , ਨਵਜੀਤ ਸੋਨੂੰ)-
ਇਤਿਹਾਸਕ ਅਤੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ਵਿਖੇ ਨਿਰਮਲ ਸਿੰਘ ਕਾਹਲਵਾਂ ਨੂੰ ਮੁੱਖ ਮੈਨੇਜਰ ਵਜੋਂ ਨਿਯੁਕਤ ਹੋਣ ‘ਤੇ ਇਲਾਕੇ ਦੀਆਂ ਪ੍ਰਮੁੱਖ ਧਾਰਮਿਕ, ਰਾਜਨੀਤਿਕ ਅਤੇ ਸਮਾਜਿਕ ਸ਼ਖਸੀਅਤਾਂ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਪਹੁੰਚੀਆਂ ਵੱਖ-ਵੱਖ ਸ਼ਖਸੀਅਤਾਂ ਨੇ ਨਿਰਮਲ ਸਿੰਘ ਕਾਹਲਵਾ ਨੂੰ ਜੀ ਆਇਆਂ ਨੂੰ ਆਖਦਿਆਂ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਭੇਟ ਕਰਕੇ ਉਨ੍ਹਾਂ ਦਾ ਨਿੱਘਾ ਸਨਮਾਨ ਕੀਤਾ। ਆਗੂਆਂ ਨੇ ਆਖਿਆ ਕਿ ਨਿਰਮਲ ਸਿੰਘ ਕਾਹਲਵਾ ਇੱਕ ਇਮਾਨਦਾਰ ਅਤੇ ਮਿਹਨਤੀ ਸ਼ਖਸੀਅਤ ਹਨ, ਜਿਨ੍ਹਾਂ ਦੀ ਨਿਯੁਕਤੀ ਨਾਲ ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ ਨੂੰ ਹੋਰ ਵੀ ਸੁਚਾਰੂ ਅਤੇ ਵਧੀਆ ਢੰਗ ਨਾਲ ਚਲਾਇਆ ਜਾਵੇਗਾ।
ੳਇਸ ਸਨਮਾਨ ਸਮਾਰੋਹ ਦੌਰਾਨ ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਨਜਿੰਦਰ ਸਿੰਘ ਲਾਟੀ ਅਤੇ ਸਰਪੰਚ ਸੁਖਜਿੰਦਰ ਸਿੰਘ ਬਿੱਟੂ ਪੱਖੋਪੁਰ ਵਪਾਰ ਮੰਡਲ ਤਰਨਤਾਰਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਇੰਦਰਜੀਤ ਸਿੰਘ ਸੋਨੀ ਪੱਖੋਪੁਰ ਅਤੇ ਉੱਘੇ ਸਮਾਜ ਸੇਵਕ ਸ.ਬਲਬੀਰ ਸਿੰਘ ਆਹਲੂਵਾਲੀਆ ਨੇ ਆਖਿਆ ਕਿ ਨਿਰਮਲ ਸਿੰਘ ਕਾਹਲਵਾ ਨੂੰ ਇਹ ਮਹੱਤਵਪੂਰਨ ਜ਼ਿੰਮੇਵਾਰੀ ਮਿਲਣ ਨਾਲ ਇਲਾਕੇ ਦੀਆਂ ਸੰਗਤਾਂ ਵਿੱਚ ਖੁਸ਼ੀ ਦੀ ਲਹਿਰ ਹੈ।
ਇਸ ਮੌਕੇ ਨਵੇਂ ਨਿਯੁਕਤ ਮੁੱਖ ਮੈਨੇਜਰ ਨਿਰਮਲ ਸਿੰਘ ਕਾਹਲਵਾ ਨੇ ਆਈਆਂ ਸਭ ਸ਼ਖਸੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਗੁਰੂ ਘਰ ਦੀਆਂ ਸੇਵਾਵਾਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਖਜਿੰਦਰ ਸਿੰਘ ਬਿੱਟੂ ਸਰਪੰਚ ਪੱਖੋਪੁਰ, ਜਗਰੂਪ ਸਿੰਘ ਪ੍ਰਧਾਨ ਪੱਖੋਪੁਰ, ਜਗਦੀਸ਼ ਸਿੰਘ ਸੈਕਟਰੀ ਪੱਖੋਪੁਰ, ਪ੍ਰਗਟ ਸਿੰਘ ਪੱਖੋਪੁਰ ਸਮੇਤ ਵੱਡੀ ਗਿਣਤੀ ਵਿੱਚ ਸਥਾਨਕ ਸੰਗਤਾਂ ਅਤੇ ਪਤਵੰਤੇ ਸੱਜਣ ਹਾਜ਼ਰ ਸਨ।
ਸ੍ਰ ਨਿਰਮਲ ਸਿੰਘ ਕਾਹਲਵਾਂ ਨੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਦੇ ਮੁੱਖ ਮੈਨੇਜਰ ਵਜੋਂ ਸੇਵਾ ਸੰਭਾਲੀ, ਸਿਰੋਪਾਓ ਪਾ ਕੇ ਕੀਤਾ ਵਿਸ਼ੇਸ਼ ਸਨਮਾਨ
ਗੋਇੰਦਵਾਲ ਸਾਹਿਬ, 21 ਅਗਸਤ ( ਇਕਬਾਲ ਸਿੰਘ ਆਹਲੂਵਾਲੀਆ , ਨਵਜੀਤ ਸੋਨੂੰ)- ਇਤਿਹਾਸਕ ਅਤੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ਵਿਖੇ ਨਿਰਮਲ ਸਿੰਘ ਕਾਹਲਵਾਂ ਨੂੰ ਮੁੱਖ ਮੈਨੇਜਰ ਵਜੋਂ ਨਿਯੁਕਤ ਹੋਣ ‘ਤੇ ਇਲਾਕੇ ਦੀਆਂ ਪ੍ਰਮੁੱਖ ਧਾਰਮਿਕ, ਰਾਜਨੀਤਿਕ ਅਤੇ ਸਮਾਜਿਕ ਸ਼ਖਸੀਅਤਾਂ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਪਹੁੰਚੀਆਂ ਵੱਖ-ਵੱਖ ਸ਼ਖਸੀਅਤਾਂ…

Previous Post
Next Post
Leave a Reply
Latest News

About the Author

AF themes
Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

Search the Archives
Access over the years of investigative journalism and breaking reports
You May Have Missed












