ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

26 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਹਲਕਾ ਮਜੀਠਾ ਚ ਰੈਲੀ ਨੂੰ ਲੈ ਕੇ ‘ਆਪ’ ਨੇ ਮਜੀਠਾ ’ਚ ਕੀਤੀ ਵਿਸ਼ਾਲ ਇਕੱਤਰਤਾ

  ਚਵਿੰਡਾ ਦੇਵੀ ਦੇ ਖੇਡ ਸਟੇਡੀਅਮ ਵਿਖੇ ਮੁੱਖ ਮੰਤਰੀ ਹਲਕਾ ਵਾਸੀਆਂ ਨੂੰ ਕਰਨਗੇ ਸੰਬੋਧਨ : ਤਲਬੀਰ ਗਿੱਲ ਮਜੀਠਾ, 22 ਅਗਸਤ (ਸੁਭਾਸ਼ ਚੰਦਰ ਭਗਤ) – 26 ਅਗਸਤ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਲਕਾ ਮਜੀਠਾ ਦੇ ਕਸਬਾ ਚਵਿੰਡਾ ਦੇਵੀ ਵਿਖੇ ਹੋਣ ਵਾਲੀ ਰੈਲੀ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ…

 

ਚਵਿੰਡਾ ਦੇਵੀ ਦੇ ਖੇਡ ਸਟੇਡੀਅਮ ਵਿਖੇ ਮੁੱਖ ਮੰਤਰੀ ਹਲਕਾ ਵਾਸੀਆਂ ਨੂੰ ਕਰਨਗੇ ਸੰਬੋਧਨ : ਤਲਬੀਰ ਗਿੱਲ

ਮਜੀਠਾ, 22 ਅਗਸਤ (ਸੁਭਾਸ਼ ਚੰਦਰ ਭਗਤ) – 26 ਅਗਸਤ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਲਕਾ ਮਜੀਠਾ ਦੇ ਕਸਬਾ ਚਵਿੰਡਾ ਦੇਵੀ ਵਿਖੇ ਹੋਣ ਵਾਲੀ ਰੈਲੀ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਅੱਜ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਰਾਇਲ ਵਿਲਾ, ਮਜੀਠਾ ਵਿਖੇ ਇੱਕ ਵਿਸ਼ਾਲ ਇਕੱਤਰਤਾ ਕਰਵਾਈ ਗਈ। ਇਕੱਤਰਤਾ ਦੌਰਾਨ ਮੁੱਖ ਮੰਤਰੀ ਦੀ ਫੇਰੀ ਨੂੰ ਸਫਲ ਬਣਾਉਣ ਲਈ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਵੱਖ-ਵੱਖ ਆਗੂਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ।
ਇਕੱਤਰਤਾ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ 26 ਅਗਸਤ ਨੂੰ ਚਵਿੰਡਾ ਦੇਵੀ ਵਿਖੇ ਪਹੁੰਚ ਕੇ ਹਲਕਾ ਮਜੀਠਾ ਦੇ ਲੋਕਾਂ ਨੂੰ ਸੰਬੋਧਨ ਕਰਨਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਫੇਰੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰੈਲੀ ਨੂੰ ਇਤਿਹਾਸਕ ਅਤੇ ਸਫਲ ਬਣਾਉਣ ਲਈ ਪਾਰਟੀ ਵੱਲੋਂ ਪੂਰੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਇਸ ਲਈ ਆਗੂਆਂ ਤੇ ਵਰਕਰਾਂ ਦੀਆਂ ਵੱਖ-ਵੱਖ ਡਿਊਟੀਆਂ ਲਗਾਈਆਂ ਗਈਆਂ ਹਨ।
ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ, ਰੁਜ਼ਗਾਰ ਅਤੇ ਲੋਕ ਭਲਾਈ ਦੇ ਖੇਤਰਾਂ ਵਿੱਚ ਕਈ ਮਹੱਤਵਪੂਰਨ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਕਾਰਨ ਆਮ ਲੋਕਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਰਾਹਤ ਮਿਲੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਰਵਾਇਤੀ ਸਿਆਸੀ ਪਾਰਟੀਆਂ ਨੂੰ ਲੰਮੇ ਸਮੇਂ ਤੱਕ ਮੌਕੇ ਦਿੱਤੇ ਹਨ, ਪਰ ਇਹ ਪਾਰਟੀਆਂ ਲੋਕਾਂ ਦੀਆਂ ਆਸਾਂ ਅਤੇ ਉਮੀਦਾਂ ’ਤੇ ਖਰੀਆਂ ਨਹੀਂ ਉਤਰ ਸਕੀਆਂ। ਉਨ੍ਹਾਂ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਸੱਤਾ ਵਿੱਚ ਰਹਿੰਦਿਆਂ ਲੋਕਾਂ ਦੀਆਂ ਸਮੱਸਿਆਵਾਂ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਅਤੇ ਆਪਣੇ ਵੱਲੋਂ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਵੀ ਅਸਫਲ ਰਹੀਆਂ। ਇਸ ਦੇ ਉਲਟ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਅਮਲੀ ਰੂਪ ਦੇਣ ਦਾ ਕੰਮ ਕੀਤਾ ਗਿਆ ਹੈ।
ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਔਰਤਾਂ ਨੂੰ ਪ੍ਰਤੀ ਮਹੀਨਾ ਇੱਕ ਹਜ਼ਾਰ ਅਤੇ ਪੰਦਰਾਂ ਸੌ ਰੁਪਏ ਦੇਣ ਦਾ ਕੀਤਾ ਗਿਆ ਵਾਅਦਾ ਵੀ ਪੂਰਾ ਕਰ ਦਿੱਤਾ ਗਿਆ ਹੈ, ਜਿਸ ਨਾਲ ਵਿਰੋਧੀਆਂ ਦੇ ਸਾਰੇ ਸਵਾਲਾਂ ਦਾ ਜਵਾਬ ਮਿਲ ਗਿਆ ਹੈ। ਉਨ੍ਹਾਂ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਮੁੱਖ ਮੰਤਰੀ ਦੀ ਚਵਿੰਡਾ ਦੇਵੀ ਫੇਰੀ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਅਤੇ ਰੈਲੀ ਨੂੰ ਸਫਲ ਬਣਾਉਣ ਲਈ ਪੂਰੀ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ।
ਇਸ ਮੌਕੇ ਸਰਪ੍ਰੀਤ ਸਿੰਘ ਗਿੱਲ, ਹਰ ਭੁਪਿੰਦਰ ਸਿੰਘ ਸ਼ਾਹ, ਹਰਪਾਲ ਸਿੰਘ ਗਿੱਲ ਮੈਂਬਰ ਚੀਫ ਖਾਲਸਾ ਦੀਵਾਨ, ਚੇਅਰਮੈਨ ਯਾਦਵਿੰਦਰ ਸਿੰਘ ਪੰਧੇਰ, ਸਰਪੰਚ ਗੁਰਪ੍ਰੀਤ ਸਿੰਘ ਮਹੱਦੀਪੁਰ, ਮੈਡਮ ਅਮਨਦੀਪ ਕੌਰ, ਰਾਜਦੀਪ ਕੌਰ, ਸੋਨੀਆ, ਅਨੀਤਾ ਰਾਣੀ, ਵੀਨਾ ਰਾਣੀ, ਸਰਬਜੀਤ ਕੌਰ, ਕੰਵਲਜੀਤ ਕੌਰ, ਹਰਪ੍ਰੀਤ ਕੌਰ, ਬਲਰਾਜ ਕੌਰ, ਸਰਪੰਚ ਜਗਰਾਜ ਸਿੰਘ ਦਾਦੂਪੁਰ, ਸਰਪੰਚ ਜਗਰਾਜ ਸਿੰਘ ਕੋਟਲਾ ਗੁੱਜਰਾਂ, ਸਰਪੰਚ ਗੁਰਨੂਪ ਸਿੰਘ ਪੰਧੇਰ, ਸਰਪੰਚ ਜਸਵੰਤ ਸਿੰਘ ਵੀਰਮ, ਬਲਜਿੰਦਰ ਸਿੰਘ ਸੰਮਤੀ ਮੈਂਬਰ, ਤਰਸੇਮ ਸਿੰਘ ਸਿਆਲਕਾ, ਪਰਮਜੀਤ ਸਿੰਘ ਪੰਮਾ, ਸਰਪੰਚ ਅਮਰਜੀਤ ਸਿੰਘ ਕਲੇਰ, ਸਰਪੰਚ ਸਤਨਾਮ ਸਿੰਘ ਨਾਗ ਨਵੇਂ, ਜਗਦੀਪ ਸਿੰਘ ਗੋਗਾ, ਸਰਪੰਚ ਪਰਮਿੰਦਰ ਸਿੰਘ ਰਮਾਣਾ ਚੱਕ, ਭਿੰਦਾ ਰਮਾਣਾ ਚੱਕ, ਮਾਸਟਰ ਜਸਜੀਤ ਸਿੰਘ ਨਾਗ ਕਲਾਂ, ਹਨੀ ਅਜਬਵਾਲੀ, ਪਿੰਕਾ ਮਜੀਠਾ, ਚੇਅਰਮੈਨ ਸਿਕੰਦਰ ਸਿੰਘ ਖਿੱਦੋਵਾਲੀ, ਰਣਜੀਤ ਸਿੰਘ ਭੋਮਾ, ਸ਼ਿਵਰਾਜ ਸਿੰਘ ਭੀਲੋਵਾਲ, ਬਲਾਕ ਸੰਮਤੀ ਮੈਂਬਰ ਗੁਰਬੀਰ ਸਿੰਘ ਮੱਲੀ, ਜ਼ਿਲ੍ਹਾ ਪਰਿਸ਼ਦ ਮੈਂਬਰ ਹੁਸਨਪੀਟ ਸਿੰਘ, ਸਰਪੰਚ ਰਾਣਾ ਨੰਗਲ ਪੰਨਵਾਂ, ਗੁਰਸੇਵਕ ਸਿੰਘ ਮੱਟਵਾਲ, ਪਰਮਜੀਤ ਸਿੰਘ ਮੱਰੇਵਾਲ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਅਮਰਜੀਤ ਸਿੰਘ ਮਜੀਠਾ, ਡਾਕਟਰ ਕਸ਼ਮੀਰ ਸਿੰਘ ਪੰਧਰ, ਸਰਪੰਚ ਚਰਨਜੀਤ ਸਿੰਘ ਵਡਾਲਾ, ਗੁਰਜੰਟ ਕੱਥੂਨੰਗਲ, ਸੋਨੀ ਸਰੀਰ ਸਮੇਤ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਹਾਜ਼ਰ ਸਨ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports