ਵੇਰਕਾ, 22 ਅਗਸਤ (ਪਰਮਜੀਤ ਸਿੰਘ ਬੱਗਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋ ਸੂਬੇ ਭਰ ਵਿੱਚ ਸ਼ੁਰੂ ਕੀਤੇ ਗਏ ਲੋਕ ਮਿਲਣੀ ਪ੍ਰੋਗਰਾਮ ਤਹਿਤ 26 ਅਗਸਤ ਨੂੰ ਵਿਧਾਨ ਸਭਾ ਹਲਕਾ ਮਜੀਠਾ ਅਧੀਨ ਆਉਂਦੇ ਇਤਿਹਾਸਕ ਕਸਬਾ ਚਵਿੰਡਾ ਦੇਵੀ ਦੇ ਖੇਡ ਸਟੇਡੀਅਮ ਵਿੱਚ ਹੋਣ ਵਾਲੇ ਸਮਾਗਮ ਦੇ ਪ੍ਰਬੰਧਾ ਦਾ ਜ਼ਾਇਜਾ ਅੱਜ ਆਮ ਆਦਮੀ ਪਾਰਟੀ ਦੇ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਵੱਲੋਂ ਲਿਆ ਗਿਆ, ਇਸ ਜਾਇਜਾ ਦੌਰਾਨ ਉਹਨਾਂ ਨਾਲ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ, ਐਸ ਡੀ ਐਮ ਮਜੀਠਾ ਸ੍ਰੀ ਰਜਨੀਸ਼ ਅਰੋੜਾ, ਤਹਿਸੀਲਦਾਰ ਅਜੈ ਕੁਮਾਰ ਤੇ ਵੱਖ ਵੱਖ ਪਿੰਡਾਂ ਦੇ ਸਰਪੰਚ ਅਤੇ ਮੋਹਤਬਰ ਮੌਜ਼ੂਦ ਸਨ । ਜਾਇਜਾ ਲੈਣ ਉਪਰੰਤ ਤਲਬੀਰ ਸਿੰਘ ਗਿੱਲ ਦੱਸਿਆ ਕਿ ਹਲਕਾ ਮਜੀਠਾ ਵਿੱਚ ਵਿਕਾਸ ਕਾਰਜਾਂ ਨੂੰ ਜੰਗੀ ਪੱਧਰ ਤੇ ਕਰਵਾਉਣ ਤੇ ਨਵੀਂ ਰਫ਼ਤਾਰ ਦੇਣ ਦੇ ਨਾਲ ਨਾਲ ਹੋਰਨਾਂ ਵਿਕਾਸ ਯੋਜਨਾਵਾ ਬਾਰੇ ਜਨਤਕ ਇਕੱਠ ਨੂੰ ਸੰਬੋਧਨ ਕਰਨਗੇ । ਗਿੱਲ ਨੇ ਦੱਸਿਆ ਕਿ ਸਮਾਗਮ ਵਿੱਚ ਸ਼ਮੂਲੀਅਤ ਕਰਨ ਵਾਲੇ ਹਲਕਾ ਵਾਸੀਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ ਅਤੇ ਬਰਸਾਤ ਦੇ ਮੌਸਮ ਨੂੰ ਦੇਖਦਿਆਂ ਸਟੇਡੀਅਮ ਜਿੱਥੇ ਸਮਾਗਮ ਹੋਣਾ ਹੈ ਇੱਥੋ ਦੇ ਪ੍ਰਬੰਧਾ ਦਾ ਪ੍ਰਸ਼ਾਸਨਿਕ ਅਧਿਕਾਰੀਆ ਨਾਲ ਜਾਇਜਾ ਲਿਆ ਗਿਆ ਹੈ ਕਿਉਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ 26 ਅਗਸਤ ਨੂੰ ਸ਼ਾਮ 3 ਵਜੇ ਇਥੇ ਆਉਣਗੇ ਅਤੇ ਇਸ ਲਈ ਉਨ੍ਹਾਂ ਹਲਕਾ ਮਜੀਠਾ ਦੇ ਸਮੂਹ ਸਰਪੰਚਾਂ ਪੰਚਾ ਬਲਾਕ ਸੰਮਤੀ ਜ਼ਿਲ੍ਹਾ ਪ੍ਰੀਸ਼ਦ ਮੈਂਬਰਾ ਅਤੇ ਹਲਕਾ ਵਾਸੀਆ ਨੂੰ ਵੱਡੀ ਗਿਣਤੀ ਵਿੱਚ ਇਸ ਸਮਾਗਮ ਵਿੱਚ ਪਹੁੰਚਣ ਦੀ ਅਪੀਲ ਕੀਤੀ ਅਤੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਜਾਰੀ ਕੀਤੀਆ ਗ੍ਰਾਂਟਾ ਨਾਲ ਹਲਕੇ ਵਿੱਚ ਕਰਵਾਏ ਗਏ ਅਤੇ ਚੱਲ ਰਹੇ ਵਿਕਾਸ ਕਾਰਜਾਂ ਤੋ ਜਾਣੂ ਕਰਵਾਇਆ ਜਾਵੇਗਾ ਅਤੇ ਰਹਿਦੇ ਕੰਮਾਂ ਦੀ ਜਾਣਕਾਰੀ ਵੀ ਦਿੱਤੀ ਜਾਵੇਗੀ ਤਾਂ ਜੋ ਬਾਕੀ ਰਹਿੰਦੇ ਕੰਮ ਵੀ ਮੁਕੰਮਲ ਕਰਵਾਏ ਜਾ ਸਕਣ। ਇਸ ਲਈ ਗਿੱਲ ਨੇ ਸਮੂਹ ਹਲਕਾ ਵਾਸੀ ਆਦਮੀਆਂ ਔਰਤਾ ਅਤੇ ਨੌਜਵਾਨਾ ਨੂੰ ਵੱਡੀ ਗਿਣਤੀ ਵਿੱਚ ਪਹੁੰਚਕੇ ਮੁੱਖ ਮੰਤਰੀ ਦੇ ਵਿਚਾਰ ਸੁਣਨ ਦੀ ਅਪੀਲ ਕੀਤੀ ਅਤੇ ਦਾਅਵਾ ਕੀਤਾ ਕਿ ਇਸ ਲੋਕ ਮਿਲਣੀ ਵਿੱਚ ਹੋਣ ਵਾਲਾ ਸਮਾਗਮ ਇਤਿਹਾਸਕ ਹੋਵੇਗਾ । ਇਸ ਮੌਕੇ ਡਾ: ਤਰਸੇਮ ਸਿੰਘ ਸਿਆਲਕਾ, ਹਰਦੇਵ ਸਿੰਘ ਦੇਬਾ, ਸਰਪੰਚ ਪਰਮਜੀਤ ਕੌਰ, ਅਜੈ ਪਾਲ ਸਿੰਘ ਕੁਰਾਲੀਆ, ਸਰਪੰਚ ਹਰਵਿੰਦਰ ਸਿੰਘ, ਹਰਪਾਲ ਸਿੰਘ ਲਾਡੀ, ਸਰਪੰਚ ਜਤਿੰਦਰ ਸਿੰਘ, ਸ਼ਿਵਰਾਜ ਸਿੰਘ ਭੀਲੋਵਾਲ, ਕਰਨ ਭੰਡਾਰੀ, ਸੁਬੇਗ ਸਿੰਘ ਅਬਦਾਲ, ਸਰਪੰਚ ਧੰਨਾ ਸਿੰਘ ਆਦਿ ਹਾਜ਼ਰ ਸਨ ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ 26 ਅਗਸਤ ਦੀ ਚਵਿੰਡਾ ਦੇਵੀ ਆਮਦ ਨੂੰ ਲੈਕੇ ਤਲਬੀਰ ਸਿੰਘ ਗਿੱਲ ਵੱਲੋਂ ਡਿਪਟੀ ਕਮਿਸ਼ਨਰ ਨਾਲ ਸਮਾਗਮ ਵਾਲੀ ਜਗ੍ਹਾ ਦਾ ਲਿਆ ਜਾਇਜ਼ਾ
ਵੇਰਕਾ, 22 ਅਗਸਤ (ਪਰਮਜੀਤ ਸਿੰਘ ਬੱਗਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋ ਸੂਬੇ ਭਰ ਵਿੱਚ ਸ਼ੁਰੂ ਕੀਤੇ ਗਏ ਲੋਕ ਮਿਲਣੀ ਪ੍ਰੋਗਰਾਮ ਤਹਿਤ 26 ਅਗਸਤ ਨੂੰ ਵਿਧਾਨ ਸਭਾ ਹਲਕਾ ਮਜੀਠਾ ਅਧੀਨ ਆਉਂਦੇ ਇਤਿਹਾਸਕ ਕਸਬਾ ਚਵਿੰਡਾ ਦੇਵੀ ਦੇ ਖੇਡ ਸਟੇਡੀਅਮ ਵਿੱਚ ਹੋਣ ਵਾਲੇ ਸਮਾਗਮ ਦੇ ਪ੍ਰਬੰਧਾ ਦਾ ਜ਼ਾਇਜਾ ਅੱਜ ਆਮ ਆਦਮੀ ਪਾਰਟੀ ਦੇ ਹਲਕਾ ਮਜੀਠਾ…
Previous Post
Next Post
Leave a Reply
Latest News

About the Author

AF themes
Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

Search the Archives
Access over the years of investigative journalism and breaking reports
You May Have Missed













