ਵੇਰਕਾ , 23 ਅਗਸਤ (ਪਰਮਜੀਤ ਸਿੰਘ ਬੱਗਾ): ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਦਿਨੇਸ਼ ਬੱਸੀ ਨੇ ਅੱਜ ਆਪਣੇ ਦਫ਼ਤਰ ਵਿਖੇ ਹਲਕਾ ਪੂਰਬੀ ਦੇ ਲੋਕਾਂ ਅਤੇ ਪਤਵੰਤੇ ਨਾਗਰਿਕਾਂ ਨਾਲ ਮੁਲਾਕਾਤ ਕੀਤੀ ਅਤੇ ਹਲਕੇ ਦੇ ਵੱਖ ਵੱਖ ਇਲਾਕਿਆ ਦੇ ਨਗਰਵਾਸੀਆਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ। ਮੁਲਾਕਾਤ ਦੌਰਾਨ ਲੋਕਾਂ ਨੇ ਪੀਣ ਵਾਲੇ ਪਾਣੀ ਦੀ ਸਮੱਸਿਆ, ਗੰਦੇ ਪਾਣੀ ਦੀ ਨਿਕਾਸੀ, ਟੁੱਟੀਆਂ ਸੜਕਾਂ, ਖਰਾਬ ਸਟਰੀਟ ਲਾਈਟਾਂ ਸਮੇਤ ਇਲਾਕੇ ਨਾਲ ਸਬੰਧਤ ਕਈ ਸਮੱਸਿਆਵਾਂ ਤੋਂ ਦਿਨੇਸ਼ ਬੱਸੀ ਨੂੰ ਜਾਣੂ ਕਰਵਾਇਆ। ਲੋਕਾਂ ਨੇ ਦੱਸਿਆ ਕਿ ਕਈ ਇਲਾਕਿਆਂ ਵਿੱਚ ਬੁਨਿਆਦੀ ਸਹੂਲਤਾਂ ਨਾਲ ਜੁੜੀਆਂ ਸਮੱਸਿਆਵਾਂ ਕਾਰਨ ਉਨ੍ਹਾਂ ਨੂੰ ਰੋਜ਼ਾਨਾ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਿਨੇਸ਼ ਬੱਸੀ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਸਬੰਧਿਤ ਵਿਭਾਗਾਂ ਤੱਕ ਪਹੁੰਚਾਕੇ ਉਨ੍ਹਾਂ ਦੇ ਹੱਲ ਲਈ ਲਗਾਤਾਰ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਅਤੇ ਹਲਕਾ ਪੂਰਬੀ ਦੇ ਵਿਕਾਸ ਲਈ ਹਰਸੰਭਵ ਯਤਨ ਜਾਰੀ ਰਹਿਣਗੇ। ਉਨ੍ਹਾਂ ਹਲਕੇ ਦੇ ਲੋਕਾਂ ਪਾਸੋ ਸਹਿਯੋਗ ਦੀ ਮੰਗ ਕੀਤੀ ਅਤੇ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਨ ’ਤੇ ਹਲਕਾ ਪੂਰਬੀ ਦੇ ਵਿਕਾਸ ਨੂੰ ਨਵੀਂ ਦਿਸ਼ਾ ਦਿੱਤੀ ਜਾਵੇਗੀ। ਇਲਾਕੇ ਵਿੱਚ ਨਵੇਂ ਵਿਕਾਸ ਪ੍ਰੋਜੈਕਟ ਲਿਆਉਣ, ਉਦਯੋਗ ਨੂੰ ਉਤਸ਼ਾਹਿਤ ਕਰਨ, ਰੋਜ਼ਗਾਰ ਦੇ ਸਾਧਨ ਪੈਦਾ ਕਰਨ ਅਤੇ ਬਿਹਤਰ ਬੁਨਿਆਦੀ ਢਾਂਚਾ ਵਿਕਸਤ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਦਾ ਉਦੇਸ਼ ਹਲਕਾ ਪੂਰਬੀ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਨਾਲ ਲੈਸ ਕਰਕੇ ਲੋਕਾਂ ਨੂੰ ਵਧੀਆ ਮਾਹੌਲ ਮੁਹੱਈਆ ਕਰਵਾਉਣਾ ਹੈ।
ਦਿਨੇਸ਼ ਬੱਸੀ ਨੇ ਕਿਹਾ ਕਿ ਹਲਕਾ ਪੂਰਬੀ ਦੇ ਲੋਕਾਂ ਨਾਲ ਉਨ੍ਹਾਂ ਦਾ ਲਗਾਤਾਰ ਸੰਪਰਕ ਬਣਿਆ ਹੋਇਆ ਹੈ ਅਤੇ ਲੋਕਾਂ ਦੀ ਆਵਾਜ਼ ਨੂੰ ਹਰ ਪੱਧਰ ’ਤੇ ਮਜ਼ਬੂਤੀ ਨਾਲ ਉਠਾਇਆ ਜਾਵੇਗਾ।
ਇਸ ਮੌਕੇ ਕੌਂਸਲਰ ਸ਼ਿੰਦਰ ਬਿਰਲਾਨ, ਕਾਂਗਰਸੀ ਆਗੂ ਸੰਜੀਵ ਟਾਂਗਰੀ, ਕੌਂਸਲਰ ਰਮਨ ਰੰਮੀ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਨੇ ਸੁਣੀਆ ਹਲਕਾ ਪੂਰਬੀ ਦੇ ਲੋਕਾਂ ਦੀਆ ਮੁਸ਼ਕਿਲਾਂ
ਵੇਰਕਾ , 23 ਅਗਸਤ (ਪਰਮਜੀਤ ਸਿੰਘ ਬੱਗਾ): ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਦਿਨੇਸ਼ ਬੱਸੀ ਨੇ ਅੱਜ ਆਪਣੇ ਦਫ਼ਤਰ ਵਿਖੇ ਹਲਕਾ ਪੂਰਬੀ ਦੇ ਲੋਕਾਂ ਅਤੇ ਪਤਵੰਤੇ ਨਾਗਰਿਕਾਂ ਨਾਲ ਮੁਲਾਕਾਤ ਕੀਤੀ ਅਤੇ ਹਲਕੇ ਦੇ ਵੱਖ ਵੱਖ ਇਲਾਕਿਆ ਦੇ ਨਗਰਵਾਸੀਆਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ। ਮੁਲਾਕਾਤ ਦੌਰਾਨ ਲੋਕਾਂ ਨੇ ਪੀਣ ਵਾਲੇ ਪਾਣੀ…

Previous Post
Next Post
Leave a Reply
Latest News

About the Author

AF themes
Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

Search the Archives
Access over the years of investigative journalism and breaking reports
You May Have Missed












