ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਛੋਟੇ ਬੱਚਿਆਂ ਤੋਂ ਭੀਖ ਮੰਗਵਾਉਣ ਵਾਲਿਆਂ ਖ਼ਿਲਾਫ਼ ਵੱਡੀ ਕਾਰਵਾਈ, ਸਮਾਜ ਸੇਵੀਆਂ ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਰਣਜੀਤ ਐਵੀਨਿਊ ’ਚ ਚਲਾਇਆ ਅਭਿਆਨ

  ਅੰਮ੍ਰਿਤਸਰ, 24 ਅਗਸਤ (ਫੁੱਲਜੀਤ ਸਿੰਘ ਵਰਪਾਲ/ਪਰਵੀਨ ਪੰਡਿਤ) — ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਸਮੇਤ ਵੱਖ-ਵੱਖ ਇਲਾਕਿਆਂ ਵਿੱਚ ਛੋਟੇ ਬੱਚਿਆਂ ਤੋਂ ਭੀਖ ਮੰਗਵਾਉਣ ਵਾਲਿਆਂ ਖ਼ਿਲਾਫ਼ ਅਕਾਲ ਸੇਵਾ ਫਾਊਂਡੇਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਂਝੀ ਵੱਡੀ ਕਾਰਵਾਈ ਕੀਤੀ ਗਈ। ਇਸ ਮੁਹਿੰਮ ਵਿੱਚ ਸਮਾਜ ਸੇਵੀ ਸਰਬਜੀਤ ਸਿੰਘ ਸੋਨੂੰ ਜੰਡਿਆਲਾ ਅਤੇ ਉਨ੍ਹਾਂ ਦੀ ਟੀਮ ਨੇ ਵਿਸ਼ੇਸ਼ ਭੂਮਿਕਾ ਨਿਭਾਈ। ਗੱਲਬਾਤ ਕਰਦਿਆਂ…

 

ਅੰਮ੍ਰਿਤਸਰ, 24 ਅਗਸਤ (ਫੁੱਲਜੀਤ ਸਿੰਘ ਵਰਪਾਲ/ਪਰਵੀਨ ਪੰਡਿਤ) — ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਸਮੇਤ ਵੱਖ-ਵੱਖ ਇਲਾਕਿਆਂ ਵਿੱਚ ਛੋਟੇ ਬੱਚਿਆਂ ਤੋਂ ਭੀਖ ਮੰਗਵਾਉਣ ਵਾਲਿਆਂ ਖ਼ਿਲਾਫ਼ ਅਕਾਲ ਸੇਵਾ ਫਾਊਂਡੇਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਂਝੀ ਵੱਡੀ ਕਾਰਵਾਈ ਕੀਤੀ ਗਈ। ਇਸ ਮੁਹਿੰਮ ਵਿੱਚ ਸਮਾਜ ਸੇਵੀ ਸਰਬਜੀਤ ਸਿੰਘ ਸੋਨੂੰ ਜੰਡਿਆਲਾ ਅਤੇ ਉਨ੍ਹਾਂ ਦੀ ਟੀਮ ਨੇ ਵਿਸ਼ੇਸ਼ ਭੂਮਿਕਾ ਨਿਭਾਈ।

ਗੱਲਬਾਤ ਕਰਦਿਆਂ ਸਮਾਜ ਸੇਵੀ ਸਰਬਜੀਤ ਸਿੰਘ ਸੋਨੂੰ ਜੰਡਿਆਲਾ ਨੇ ਦੱਸਿਆ ਕਿ ਅਕਾਲ ਸੇਵਾ ਫਾਊਂਡੇਸ਼ਨ ਵੱਲੋਂ ਲੰਬੇ ਸਮੇਂ ਤੋਂ ਛੋਟੇ ਬੱਚਿਆਂ ਤੋਂ ਭੀਖ ਮੰਗਵਾਉਣ ਵਾਲਿਆਂ ਖ਼ਿਲਾਫ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਾਰਵਾਈਆਂ ਕਰਵਾਈਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਾਲ ਵਿਭਾਗ ਦੇ ਮੁੱਖ ਅਫ਼ਸਰ ਤਰਨਦੀਪ ਸਿੰਘ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵੱਲੋਂ ਵੀ ਅੰਮ੍ਰਿਤਸਰ ਵਿੱਚ ਬੱਚਿਆਂ ਤੋਂ ਭੀਖ ਮੰਗਵਾਉਣ ਵਾਲਿਆਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਅੱਜ ਦੀ ਕਾਰਵਾਈ ਦੌਰਾਨ ਵੱਖ-ਵੱਖ ਥਾਵਾਂ ਤੋਂ ਵੱਡੀ ਗਿਣਤੀ ਵਿੱਚ ਲੋਕਾਂ ਅਤੇ ਬੱਚਿਆਂ ਨੂੰ ਕਾਬੂ ਕੀਤਾ ਗਿਆ।

ਸਰਬਜੀਤ ਸਿੰਘ ਸੋਨੂੰ ਨੇ ਕਿਹਾ ਕਿ ਕਾਰਵਾਈ ਲਈ ਲਿਆਂਦੀ ਗਈ ਬੱਸ ਵੀ ਵੱਡੀ ਗਿਣਤੀ ਹੋਣ ਕਾਰਨ ਪੂਰੀ ਤਰ੍ਹਾਂ ਭਰ ਗਈ ਅਤੇ ਅਧਿਕਾਰੀਆਂ ਨੂੰ ਖੜ੍ਹੇ ਹੋ ਕੇ ਸਫ਼ਰ ਕਰਨਾ ਪਿਆ। ਉਨ੍ਹਾਂ ਕਿਹਾ ਕਿ ਭੀਖ ਮੰਗਣ ਲਈ ਬੱਚਿਆਂ ਦੀ ਵਰਤੋਂ ਕਰਨਾ ਗੰਭੀਰ ਮਾਮਲਾ ਹੈ ਅਤੇ ਇਸ ਖ਼ਿਲਾਫ਼ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਖ਼ਤ ਕਾਰਵਾਈ ਜਾਰੀ ਰੱਖੀ ਜਾਵੇਗੀ।

ਉਨ੍ਹਾਂ ਕਿਹਾ ਕਿ ਬੱਚਿਆਂ ਦੀ ਉਮਰ ਪੜ੍ਹਾਈ ਕਰਨ ਅਤੇ ਆਪਣਾ ਭਵਿੱਖ ਬਣਾਉਣ ਦੀ ਹੈ, ਨਾ ਕਿ ਭੀਖ ਮੰਗਣ ਦੀ। ਜਿਹੜੇ ਲੋਕ ਬੱਚਿਆਂ ਤੋਂ ਭੀਖ ਮੰਗਵਾਉਂਦੇ ਹਨ, ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਸਿੱਖਿਆ ਨਾਲ ਜੋੜ ਕੇ ਉਨ੍ਹਾਂ ਦਾ ਭਵਿੱਖ ਸੁਨਹਿਰੀ ਬਣਾਉਣ ਲਈ ਯਤਨ ਕੀਤੇ ਜਾਣਗੇ ਤਾਂ ਜੋ ਉਹ ਭਵਿੱਖ ਵਿੱਚ ਦੇਸ਼ ਅਤੇ ਸਮਾਜ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾ ਸਕਣ।

ਇਸ ਮੌਕੇ ਸਰਬਜੀਤ ਸਿੰਘ, ਤਰਨਪ੍ਰੀਤ ਸਿੰਘ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਤੋਂ ਇਲਾਵਾ ਰਾਣਾ ਲੋਪੋਕੇ, ਕਰਨਦੀਪ ਸਿੰਘ, ਸਿਮਰਦੀਪ ਸਿੰਘ, ਜੋਬਨਜੀਤ ਸਿੰਘ ਆਦਿ ਵੀ ਹਾਜ਼ਰ ਸਨ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports