130.82 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਨੂੰ ਮਿਲੀ ਮਨਜ਼ੂਰੀ
ਅੰਮ੍ਰਿਤਸਰ 26 ਅਗਸਤ (ਕੇ.ਐਲ. ਜੀਤ ਵਾਲੀਆ)-
ਅੱਜ ਮੇਅਰ ਜਤਿੰਦਰ ਸਿੰਘ ਭਾਟੀਆ ਦੀ ਪ੍ਰਧਾਨਗੀ ਹੇਠ ਵਿੱਤ ਅਤੇ ਠੇਕਾ ਕਮੇਟੀ (Finance & Contract Committee) ਦੀ ਇੱਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਹਾਜ਼ਰ ਸਨ। ਮੀਟਿੰਗ ਦੌਰਾਨ ਸ਼ਹਿਰ ਦੇ ਸਰਬਪੱਖੀ ਵਿਕਾਸ, ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨਾਗਰਿਕ ਸੁਵਿਧਾਵਾਂ ਵਿੱਚ ਸੁਧਾਰ ਲਿਆਉਣ ਲਈ 130.82 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਅਤੇ ਕਾਰਜਾਂ ਨੂੰ ਹਰੀ ਝੰਡੀ ਦਿੱਤੀ ਗਈ।
ਇਸ ਮੌਕੇ ਮੇਅਰ ਜਤਿੰਦਰ ਸਿੰਘ ਭਾਟੀਆ ਨੇ ਦੱਸਿਆ ਕਿ ਮਨਜ਼ੂਰ ਕੀਤੇ ਗਏ ਫੰਡਾਂ ਨਾਲ ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ, ਸਟ੍ਰੀਟ ਲਾਈਟਾਂ, ਸੀਵਰੇਜ ਅਤੇ ਪੀਣ ਵਾਲੇ ਸਾਫ਼ ਪਾਣੀ ਦੇ ਪ੍ਰਬੰਧਾਂ ਵਿੱਚ ਸੁਧਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਸਾਰੇ ਕੰਮਾਂ ਨੂੰ ਨਿਰਧਾਰਤ ਸਮੇਂ ਦੇ ਅੰਦਰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਵਿਸ਼ਵਾਸ ਦਿਵਾਇਆ ਕਿ ਸਾਰੇ ਪ੍ਰੋਜੈਕਟਾਂ ਦੀ ਪਾਰਦਰਸ਼ਤਾ ਨਾਲ ਨਿਗਰਾਨੀ ਕੀਤੀ ਜਾਵੇਗੀ ਤਾਂ ਜੋ ਸ਼ਹਿਰ ਵਾਸੀਆਂ ਨੂੰ ਜਲਦ ਤੋਂ ਜਲਦ ਇਨ੍ਹਾਂ ਦਾ ਲਾਭ ਮਿਲ ਸਕੇ।
ਮੀਟਿੰਗ ਵਿੱਚ ਕਮੇਟੀ ਦੇ ਹੋਰ ਮੈਂਬਰ ਕੌਸਲਰ ਜਗਮੀਤ ਸਿੰਘ ਘੁੱਲੀ, ਸੁਖਬੀਰ ਕੌਰ ਅਤੇ ਨਗਰ ਨਿਗਮ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
















