ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਡਾ. ਨਿੱਜਰ ਦੀ ਅਗਵਾਈ ਹੇਠ ਸ਼ਹੀਦ ਊਧਮ ਸਿੰਘ ਫਾਊਂਡੇਸ਼ਨ, ‘ਤੇਰਾ ਹੀ ਤੇਰਾ ਮਿਸ਼ਨ ਹਸਪਤਾਲ’, ਚੰਡੀਗੜ੍ਹ ਅਤੇ ਬਿਲਾਸ ਫਾਊਂਡੇਸ਼ਨ ਵੱਲੋਂ ਮੁਫ਼ਤ ਮੈਗਾ ਮੈਡੀਕਲ ਕੈਂਪ

ਅੰਮ੍ਰਿਤਸਰ, 31 ਅਗਸਤ ( ) — ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ ‘ਤੇਰਾ ਹੀ ਤੇਰਾ ਮਿਸ਼ਨ ਹਸਪਤਾਲ’, ਚੰਡੀਗੜ੍ਹ ਅਤੇ ਸ਼ਹੀਦ ਊਧਮ ਸਿੰਘ ਫਾਊਂਡੇਸ਼ਨ, ਅੰਮ੍ਰਿਤਸਰ ਦੇ ਸਹਿਯੋਗ ਨਾਲ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸ਼ਹੀਦ ਊਧਮ ਸਿੰਘ ਯਾਦਗਾਰੀ ਭਵਨ, ਗੇਟ ਭਗਤਾਂ…

ਅੰਮ੍ਰਿਤਸਰ, 31 ਅਗਸਤ ( ) — ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ ‘ਤੇਰਾ ਹੀ ਤੇਰਾ ਮਿਸ਼ਨ ਹਸਪਤਾਲ’, ਚੰਡੀਗੜ੍ਹ ਅਤੇ ਸ਼ਹੀਦ ਊਧਮ ਸਿੰਘ ਫਾਊਂਡੇਸ਼ਨ, ਅੰਮ੍ਰਿਤਸਰ ਦੇ ਸਹਿਯੋਗ ਨਾਲ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸ਼ਹੀਦ ਊਧਮ ਸਿੰਘ ਯਾਦਗਾਰੀ ਭਵਨ, ਗੇਟ ਭਗਤਾਂ ਵਾਲਾ, ਅੰਮ੍ਰਿਤਸਰ ਵਿਖੇ ਮੁਫ਼ਤ ਮੈਗਾ ਮੈਡੀਕਲ ਕੈਂਪ ਲਗਾਇਆ ਗਿਆ।

 

ਇਸ ਮੈਡੀਕਲ ਕੈਂਪ ਦੌਰਾਨ ਮਾਹਿਰ ਡਾਕਟਰਾਂ ਵੱਲੋਂ ਵੱਡੀ ਗਿਣਤੀ ਵਿੱਚ ਪਹੁੰਚੇ ਮਰੀਜ਼ਾਂ ਦੀ ਸਿਹਤ ਦੀ ਜਾਂਚ ਕੀਤੀ ਗਈ ਅਤੇ ਲੋੜ ਅਨੁਸਾਰ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ। ਇਸ ਤੋਂ ਇਲਾਵਾ ਮਰੀਜ਼ਾਂ ਲਈ ਵੱਖ-ਵੱਖ ਸਿਹਤ ਜਾਂਚ ਸਹੂਲਤਾਂ ਵੀ ਮੁਫ਼ਤ ਪ੍ਰਦਾਨ ਕੀਤੀਆਂ ਗਈਆਂ, ਜਿਨ੍ਹਾਂ ਵਿੱਚ ਫਿਬਰੋ ਸਕੈਨ, ਹੱਡੀਆਂ ਦੀ ਜਾਂਚ, ਬਲੱਡ ਪ੍ਰੈਸ਼ਰ ਦੀ ਜਾਂਚ, ਮੈਮੋਗ੍ਰਾਫੀ ਅਤੇ ਨਿਊਰੋ ਸਕੈਨ ਸਮੇਤ ਹੋਰ ਟੈਸਟ ਸ਼ਾਮਲ ਸਨ।

 

ਇਸ ਮੌਕੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਉਨ੍ਹਾਂ ਨੇ ਬਿਲਾਸ ਫਾਊਂਡੇਸ਼ਨ, ‘ਤੇਰਾ ਹੀ ਤੇਰਾ ਮਿਸ਼ਨ ਹਸਪਤਾਲ’, ਚੰਡੀਗੜ੍ਹ ਅਤੇ ਸ਼ਹੀਦ ਊਧਮ ਸਿੰਘ ਫਾਊਂਡੇਸ਼ਨ, ਅੰਮ੍ਰਿਤਸਰ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਦਾ ਇਸ ਨੇਕ ਕਾਰਜ ਲਈ ਧੰਨਵਾਦ ਕੀਤਾ।

 

ਡਾ. ਨਿੱਜਰ ਨੇ ਕਿਹਾ ਕਿ ਅਜਿਹੇ ਮੈਡੀਕਲ ਕੈਂਪ ਲਗਾਉਣ ਦਾ ਮੁੱਖ ਉਦੇਸ਼ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਕਰਨਾ ਅਤੇ ਲੋੜਵੰਦ ਵਿਅਕਤੀਆਂ ਨੂੰ ਮੁਫ਼ਤ ਮੈਡੀਕਲ ਜਾਂਚ, ਸਲਾਹ ਅਤੇ ਇਲਾਜ ਦੀ ਸਹੂਲਤ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲੇ ਸਮਾਜ ਦੇ ਲੋੜਵੰਦ ਵਰਗਾਂ ਲਈ ਬਹੁਤ ਲਾਹੇਵੰਦ ਸਾਬਤ ਹੁੰਦੇ ਹਨ ਅਤੇ ਲੋਕਾਂ ਨੂੰ ਸਿਹਤ ਸਹੂਲਤਾਂ ਦੇ ਨਾਲ-ਨਾਲ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਅਤੇ ਇਲਾਜ ਵਿੱਚ ਵੀ ਮਦਦ ਮਿਲਦੀ ਹੈ।

 

ਫਾਊਂਡੇਸ਼ਨ ਦੇ ਪ੍ਰਧਾਨ ਸ. ਦੀਪ ਸਿੰਘ ਕੰਬੋਜ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਫਾਊਂਡੇਸ਼ਨ ਵੱਲੋਂ ਲੋਕ ਭਲਾਈ ਦੇ ਕਾਰਜਾਂ ਨੂੰ ਨਿਰੰਤਰ ਜਾਰੀ ਰੱਖਿਆ ਜਾਵੇਗਾ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੇ ਮੁਫ਼ਤ ਸਿਹਤ ਜਾਂਚ ਕੈਂਪ ਲਗਾਏ ਜਾਣਗੇ, ਤਾਂ ਜੋ ਵੱਧ ਤੋਂ ਵੱਧ ਲੋੜਵੰਦ ਲੋਕਾਂ ਨੂੰ ਇਸ ਦਾ ਲਾਭ ਮਿਲ ਸਕੇ।

 

ਇਸ ਮੌਕੇ ਸ਼ਹੀਦ ਊਧਮ ਸਿੰਘ ਫਾਊਂਡੇਸ਼ਨ ਦੇ ਪ੍ਰਧਾਨ ਸ. ਦੀਪ ਸਿੰਘ ਕੰਬੋਜ ਅਤੇ ਸਮੂਹ ਮੈਂਬਰਾਂ ਵੱਲੋਂ ਡਾ. ਇੰਦਰਬੀਰ ਸਿੰਘ ਨਿੱਜਰ ਅਤੇ ਬਿਲਾਸ ਫਾਊਂਡੇਸ਼ਨ ਦੀ ਮੈਡੀਕਲ ਟੀਮ ਦਾ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਦੱਖਣੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਬਿੱਲਾ, ਸ਼ਹੀਦ ਊਧਮ ਸਿੰਘ ਫਾਊਂਡੇਸ਼ਨ ਦੇ ਅਹੁਦੇਦਾਰ ਬਲਜੀਤ ਸਿੰਘ ਰਿੰਕੂ, ਸ਼ੇਰੇ ਪੰਜਾਬ ਸਿੰਘ, ਸੁਖਦੇਵ ਸਿੰਘ, ਪਰਮਜੀਤ ਸਿੰਘ, ਕੰਵਰ ਜਗਦੀਪ ਸਿੰਘ, ਕੁਲਜੀਤ ਸਿੰਘ, ਪਰਮਜੀਤ ਸਿੰਘ ਬਿੱਲਾ, ਧਿਆਨ ਸਿੰਘ, ਦਵਿੰਦਰ ਸਿੰਘ, ਹਰਪ੍ਰੀਤ ਸਿੰਘ, ਜਸਵਿੰਦਰ ਸਿੰਘ ਰੰਦੇ ਵਾਲੇ, ਮਹਿੰਗਾ ਸਿੰਘ, ਰਾਕੇਸ਼ ਕੰਬੋਜ ਤੋਂ ਇਲਾਵਾ ਇਲਾਕੇ ਦੇ ਹੋਰ ਪਤਵੰਤੇ ਅਤੇ ਮੁਹਤਬਰ ਵਿਅਕਤੀ ਹਾਜ਼ਰ ਸਨ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports