ਅੰਮ੍ਰਿਤਸਰ, 2 ਸਤੰਬਰ (ਕੇ.ਐਲ. ਜੀਤ ਵਾਲੀਆ) — ਵਿਧਾਨ ਸਭਾ ਹਲਕਾ ਦੱਖਣੀ ਵਿੱਚ ਇਸ ਵਰ੍ਹੇ ਦੁਸਹਿਰਾ ਪੁਰਬ ਪੂਰੇ ਉਤਸ਼ਾਹ, ਸ਼ਰਧਾ ਅਤੇ ਰਵਾਇਤੀ ਢੰਗ ਨਾਲ ਸਾਬਕਾ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਦੀ ਅਗਵਾਈ ਹੇਠ ਮਨਾਇਆ ਜਾਵੇਗਾ। ਦੁਸਹਿਰਾ ਸਮਾਰੋਹ ਦੀਆਂ ਤਿਆਰੀਆਂ ਨੂੰ ਲੈ ਕੇ ਹਲਕਾ ਦੱਖਣੀ ਨਾਲ ਸਬੰਧਤ ਪਾਰਸ਼ਦਾਂ ਅਤੇ ਵਾਰਡ ਪ੍ਰਧਾਨਾਂ ਦੀ ਇੱਕ ਅਹਿਮ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਸਾਬਕਾ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਨੇ ਕਿਹਾ ਕਿ ਹਲਕਾ ਦੱਖਣੀ ਵਿੱਚ ਦੁਸਹਿਰਾ ਮਨਾਉਣ ਦੀ ਰਵਾਇਤ ਉਨ੍ਹਾਂ ਦੇ ਪਿਤਾ ਅਤੇ ਸਾਬਕਾ ਮੰਤਰੀ ਸਵ. ਰਮਿੰਦਰ ਸਿੰਘ ਬੁਲਾਰੀਆ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਰਵਾਇਤ ਨੂੰ ਲਗਾਤਾਰ ਅੱਗੇ ਵਧਾਉਂਦੇ ਹੋਏ ਇਸ ਸਾਲ ਵੀ ਦੁਸਹਿਰਾ ਪੁਰਬ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ।
ਉਨ੍ਹਾਂ ਪਾਰਸ਼ਦਾਂ ਅਤੇ ਵਾਰਡ ਪ੍ਰਧਾਨਾਂ ਨੂੰ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਪੂਰੀ ਗੰਭੀਰਤਾ ਅਤੇ ਸਮਰਪਣ ਨਾਲ ਨਿਭਾਉਣ ਅਤੇ ਸਮਾਰੋਹ ਦੀ ਸਫਲਤਾ ਲਈ ਆਪਸੀ ਤਾਲਮੇਲ ਬਣਾਈ ਰੱਖਣ ਦੀ ਅਪੀਲ ਕੀਤੀ।
ਸ੍ਰੀ ਬੁਲਾਰੀਆ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਮਾਤਾ ਭੱਦਰਕਾਲੀ ਦੁਸਹਿਰਾ ਕਮੇਟੀ ਦੇ ਪ੍ਰਧਾਨ ਗੁਰਮਿੰਦਰ ਸਿੰਘ ਗੋਲਡੀ ਦੀ ਅਗਵਾਈ ਹੇਠ ਇੱਕ ਹੋਰ ਮੀਟਿੰਗ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਦੁਸਹਿਰਾ ਕਮੇਟੀ ਦੇ ਮੈਂਬਰਾਂ ਨੂੰ ਸ਼ਾਮਲ ਕਰਕੇ ਸਮਾਰੋਹ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ।ਇਸ ਮੌਕੇ ਬੀਸੀ ਸੈਲ ਦੇ ਪ੍ਰਧਾਨ ਨਰਿੰਦਰ ਸਿੰਘ ਬਿੱਟੂ ਐਮਆਰ, ਦਲਬੀਰ ਸਿੰਘ,ਕੌਂਸਲਰ ਅਸ਼ਵਨੀ ਕਾਲੇ ਸ਼ਾਹ, ਸੰਨੀ ਕੁੰਦਰਾ, ਕੌਂਸਲਰ ਜਸਵਿੰਦਰ ਸਿੰਘ ਸ਼ੇਰਗਿੱਲ, ਗਗਨ ਸਹਜਰਾ, ਅਮਿਤ ਕੁਮਾਰ, ਬਲਵਿੰਦਰ ਸਿੰਘ,ਪਵਨ ਕੁਮਾਰ ਆਦਿ ਤੋਂ ਇਲਾਵਾ ਵੱਡੀ ਸੰਖਿਆ ਵਿੱਚ ਅਹੁਦੇਦਾਰ ਹਾਜਰ ਸਨ
















