ਸ਼ਹਿਰ ਵਾਸੀ, ਸਫ਼ਾਈ ਟੀਮਾਂ ਦਾ ਪੂਰਨ ਸਹਿਯੋਗ ਕਰਨ, ਕੂੜਾ ਨਿਰਧਾਰਤ ਸਥਾਨਾਂ ’ਤੇ ਹੀ ਸੁੱਟਣ- ਬਲਵਿੰਦਰ ਸਿੰਘ ਲਾਡੀ
/ਬਟਾਲਾ, 5 ਸਤੰਬਰ ( ਬਲਵਿੰਦਰ ਭੱਲਾ ) ਮਾਨ ਸਰਕਾਰ ਵੱਲੋਂ ਪੰਜਾਬ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਲਈ ਚਲਾਈ ਜਾ ਰਹੀ ‘ਕਲੀਨ ਪੰਜਾਬ’ ਮੁਹਿੰਮ ਦੇ ਦੂਜੇ ਪੜਾਅ ਤਹਿਤ ਅੱਜ ਸ਼੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਆਪ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਦੀ ਅਗਵਾਈ ਵਿੱਚ ਸਫ਼ਾਈ ਮੁਹਿੰਮ ਚਲਾਈ ਗਈ।
ਇਸ ਮੌਕੇ ਬੋਲਦਿਆਂ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦਾ ਬਹੁਤ ਵਧੀਆ ਉਪਰਾਲਾ ਹੈ ਤੇ ਇਸ ਮੁਹਿੰਮ ਦੇ ਤਹਿਤ ਆਉਣ ਵਾਲੇ ਦਿਨਾਂ ਵਿੱਚ ਸ੍ਰੀ ਹਰਗੋਬਿੰਦਪੁਰ ਸਾਹਿਬ ਸ਼ਹਿਰ ਸਾਫ ਸੁਥਰਾ ਨਜ਼ਰ ਆਵੇਗਾ।
ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਫ਼ਾਈ ਟੀਮਾਂ ਦਾ ਪੂਰਨ ਸਹਿਯੋਗ ਕਰਨ, ਕੂੜਾ ਨਿਰਧਾਰਤ ਸਥਾਨਾਂ ’ਤੇ ਹੀ ਸੁੱਟਣ ਅਤੇ ਜਨਤਕ ਥਾਵਾਂ ਨੂੰ ਗੰਦਾ ਨਾ ਕਰਨ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਸਰਕਾਰੀ ਯਤਨਾਂ ਦੇ ਨਾਲ ਲੋਕਾਂ ਦੀ ਭਾਈਚਾਰਕ ਭਾਗੀਦਾਰੀ ਵੀ ਬੇਹੱਦ ਜ਼ਰੂਰੀ ਹੈ।
















