ਅੰਮ੍ਰਿਤਸਰ, 8 ਸਤੰਬਰ (ਕੇ.ਐਲ. ਜੀਤ ਵਾਲੀਆ)-
ਨੈਸ਼ਨਲ ਰਾਜਪੂਤ ਵੈਲਫੇਅਰ ਐਸੋਸੀਏਸ਼ਨ ਦੀ ਟੀਮ ਵੱਲੋਂ ਅੱਜ ਮਾਣਯੋਗ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਸ. ਹਰਮਨਬੀਰ ਸਿੰਘ ਗਿੱਲ ਜੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਦੌਰਾਨ ਸਮਾਜ ਅਤੇ ਸ਼ਹਿਰ ਨਾਲ ਸਬੰਧਤ ਵੱਖ-ਵੱਖ ਮਹੱਤਵਪੂਰਨ ਮੁੱਦਿਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।
ਮੁਲਾਕਾਤ ਦੌਰਾਨ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ, ਲੋਕਾਂ ਦੀ ਸੁਰੱਖਿਆ ਅਤੇ ਸਮਾਜਿਕ ਪੱਧਰ ’ਤੇ ਦਰਪੇਸ਼ ਵੱਖ-ਵੱਖ ਮਸਲਿਆਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਐਸੋਸੀਏਸ਼ਨ ਵੱਲੋਂ ਪੁਲਿਸ ਪ੍ਰਸ਼ਾਸਨ ਦੁਆਰਾ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਅੰਮ੍ਰਿਤਸਰ ਸ਼ਹਿਰ ਵਿੱਚ ਅਮਨ-ਕਾਨੂੰਨ ਕਾਇਮ ਰੱਖਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ ਗਈ।
ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਅਤੇ ਸ਼ਹਿਰ ਵਿੱਚ ਸ਼ਾਂਤੀਪੂਰਨ ਮਾਹੌਲ ਬਣਾਈ ਰੱਖਣ ਲਈ ਪੁਲਿਸ ਪ੍ਰਸ਼ਾਸਨ ਅਤੇ ਸਮਾਜਿਕ ਸੰਸਥਾਵਾਂ ਵਿਚਕਾਰ ਆਪਸੀ ਸਹਿਯੋਗ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੇ ਭਵਿੱਖ ਵਿੱਚ ਵੀ ਲੋਕ-ਹਿੱਤ ਨਾਲ ਜੁੜੇ ਮਾਮਲਿਆਂ ਵਿੱਚ ਪੁਲਿਸ ਪ੍ਰਸ਼ਾਸਨ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਸ. ਅਵਤਾਰ ਸਿੰਘ ਕੰਡਾ, ਸ. ਸੁਰਜੀਤ ਸਿੰਘ ਸਹਿਜਰਾ, ਸ. ਨਿਰਮਲ ਸਿੰਘ ਨਿਜ਼ਾਮਪੁਰਾ, ਸ. ਸਰਬਰਿੰਦਰਜੀਤ ਸਿੰਘ ਸੋਨੂ ਸੁਲਤਾਨਵਿੰਡ, ਸ. ਹਰਸਿਮਰਨ ਸਿੰਘ ਕਿੰਗ ਜੌੜਾ, ਸ. ਕੁਲਦੀਪ ਸਿੰਘ ਚੌਹਾਨ, ਸ. ਮੋਹਿੰਦਰ ਸਿੰਘ ਬੱਬੂ, ਸ. ਨਰਿੰਦਰ ਸਿੰਘ ਰੋਮੀ ਅਤੇ ਸ. ਪਰਮਜੀਤ ਸਿੰਘ ਆਸ਼ਟ ਸਮੇਤ ਐਸੋਸੀਏਸ਼ਨ ਦੇ ਹੋਰ ਨੁਮਾਇੰਦੇ ਹਾਜ਼ਰ ਸਨ।
















