ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਪੰਜਾਬ ਕਾਂਗਰਸ ਕਮੇਟੀ ਵੱਲੋਂ ਮਮਤਾ ਦੱਤਾ ਨੂੰ ਨਗਰ ਕੌਂਸਲ ਦੀਨਾਨਗਰ ਦੀ ਅਬਜ਼ਰਵਰ ਨਿਯੁਕਤ

  ਅੰਮ੍ਰਿਤਸਰ, 11 ਅਪ੍ਰੈਲ (ਕੇ.ਐਲ. ਜੀਤ ਵਾਲੀਆ) – ਪੰਜਾਬ ਪ੍ਰਦੇਸ਼ ਕਾਂਗਰਸ ਮਹਿਲਾ ਵਿੰਗ ਦੀ ਸਾਬਕਾ ਪ੍ਰਧਾਨ ਮਮਤਾ ਦੱਤਾ ਨੂੰ ਪਾਰਟੀ ਪ੍ਰਤੀ ਉਨ੍ਹਾਂ ਦੀ ਲੰਬੇ ਸਮੇਂ ਤੋਂ ਨਿਭਾਈ ਜਾ ਰਹੀ ਨਿਸ਼ਠਾਵਾਨ ਸੇਵਾ, ਲਗਨ ਅਤੇ ਮਿਹਨਤ ਨੂੰ ਦੇਖਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਨਗਰ ਕੌਂਸਲ ਦੀਨਾਨਗਰ ਲਈ ਅਬਜ਼ਰਵਰ ਨਿਯੁਕਤ ਕੀਤਾ ਗਿਆ…

 

ਅੰਮ੍ਰਿਤਸਰ, 11 ਅਪ੍ਰੈਲ (ਕੇ.ਐਲ. ਜੀਤ ਵਾਲੀਆ) – ਪੰਜਾਬ ਪ੍ਰਦੇਸ਼ ਕਾਂਗਰਸ ਮਹਿਲਾ ਵਿੰਗ ਦੀ ਸਾਬਕਾ ਪ੍ਰਧਾਨ ਮਮਤਾ ਦੱਤਾ ਨੂੰ ਪਾਰਟੀ ਪ੍ਰਤੀ ਉਨ੍ਹਾਂ ਦੀ ਲੰਬੇ ਸਮੇਂ ਤੋਂ ਨਿਭਾਈ ਜਾ ਰਹੀ ਨਿਸ਼ਠਾਵਾਨ ਸੇਵਾ, ਲਗਨ ਅਤੇ ਮਿਹਨਤ ਨੂੰ ਦੇਖਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਨਗਰ ਕੌਂਸਲ ਦੀਨਾਨਗਰ ਲਈ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ।

ਇਸ ਨਿਯੁਕਤੀ ਤੋਂ ਬਾਅਦ ਕਾਂਗਰਸ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਪਾਰਟੀ ਦੇ ਆਗੂਆਂ ਅਤੇ ਸਮਰਥਕਾਂ ਨੇ ਮਮਤਾ ਦੱਤਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਤਜਰਬੇ ਅਤੇ ਸੰਗਠਨਾਤਮਕ ਯੋਗਤਾ ਦਾ ਪਾਰਟੀ ਨੂੰ ਨਿਸ਼ਚਤ ਤੌਰ ‘ਤੇ ਲਾਭ ਮਿਲੇਗਾ।

ਮਮਤਾ ਦੱਤਾ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਜੁੜੀਆਂ ਹੋਈਆਂ ਹਨ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਮਹਿਲਾ ਵਿੰਗ ਦੀ ਪ੍ਰਧਾਨ ਵਜੋਂ ਉਨ੍ਹਾਂ ਨੇ ਮਹਿਲਾਵਾਂ ਨੂੰ ਪਾਰਟੀ ਨਾਲ ਜੋੜਨ, ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।

ਆਪਣੀ ਨਿਯੁਕਤੀ ‘ਤੇ ਮਮਤਾ ਦੱਤਾ ਨੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਉਨ੍ਹਾਂ ‘ਤੇ ਜੋ ਭਰੋਸਾ ਜਤਾਇਆ ਹੈ, ਉਹ ਉਸ ‘ਤੇ ਪੂਰੀ ਤਰ੍ਹਾਂ ਖਰਾ ਉਤਰਣ ਦੀ ਕੋਸ਼ਿਸ਼ ਕਰਨਗੀਆਂ।

ਉਨ੍ਹਾਂ ਕਿਹਾ, “ਮੈਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਮੈਂ ਉਸ ਨੂੰ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਤਨਦੇਹੀ ਨਾਲ ਨਿਭਾਵਾਂਗੀ। ਨਗਰ ਕੌਂਸਲ ਦੀਨਾਨਗਰ ਵਿੱਚ ਕਾਂਗਰਸ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਮੈਂ ਦਿਨ-ਰਾਤ ਮਿਹਨਤ ਕਰਾਂਗੀ ਅਤੇ ਵਰਕਰਾਂ ਨਾਲ ਮਿਲ ਕੇ ਪਾਰਟੀ ਨੂੰ ਹੋਰ ਮਜ਼ਬੂਤ ਕਰਾਂਗੀ।”

ਮਮਤਾ ਦੱਤਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾਂ ਲੋਕਾਂ ਦੀ ਆਵਾਜ਼ ਬਣ ਕੇ ਖੜ੍ਹੀ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਲੋਕਾਂ ਦਾ ਸਮਰਥਨ ਕਾਂਗਰਸ ਦੇ ਹੱਕ ਵਿੱਚ ਹੋਰ ਮਜ਼ਬੂਤ ਹੋਵੇਗਾ।

ਕਾਂਗਰਸ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਨੇ ਭਰੋਸਾ ਜਤਾਇਆ ਕਿ ਮਮਤਾ ਦੱਤਾ ਦੀ ਅਗਵਾਈ ਅਤੇ ਤਜਰਬੇ ਨਾਲ ਦੀਨਾਨਗਰ ਵਿੱਚ ਪਾਰਟੀ ਨੂੰ ਮਜ਼ਬੂਤੀ ਮਿਲੇਗੀ ਅਤੇ ਚੋਣਾਂ ਵਿੱਚ ਸ਼ਾਨਦਾਰ ਨਤੀਜੇ ਪ੍ਰਾਪਤ ਹੋਣਗੇ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports