ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਕਾਂਗਰਸ ਕਮੇਟੀ ਵੱਲੋਂ ਸੋਨੂ ਜੰਡਿਆਲਾ ਹਲਕਾ ਮਜੀਠਾ ਦੇ ਅਬਜ਼ਰਵਰ ਨਿਯੁਕਤ

    ਅੰਮ੍ਰਿਤਸਰ, 11 ਅਪ੍ਰੈਲ (ਕੇ.ਐਲ. ਜੀਤ ਵਾਲੀਆ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਓਬੀਸੀ ਵਿਭਾਗ ਦੇ ਵਰਕਿੰਗ ਪ੍ਰਧਾਨ ਸਰਬਜੀਤ ਸਿੰਘ ਸੋਨੂ ਜੰਡਿਆਲਾ ਨੂੰ ਪਾਰਟੀ ਪ੍ਰਤੀ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ, ਲਗਨ ਅਤੇ ਸੰਗਠਨਾਤਮਕ ਤਜਰਬੇ ਨੂੰ ਦੇਖਦਿਆਂ ਅੰਮ੍ਰਿਤਸਰ ਦੇ ਹਲਕਾ ਮਜੀਠਾ ਲਈ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ।…

 

 

ਅੰਮ੍ਰਿਤਸਰ, 11 ਅਪ੍ਰੈਲ (ਕੇ.ਐਲ. ਜੀਤ ਵਾਲੀਆ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਓਬੀਸੀ ਵਿਭਾਗ ਦੇ ਵਰਕਿੰਗ ਪ੍ਰਧਾਨ ਸਰਬਜੀਤ ਸਿੰਘ ਸੋਨੂ ਜੰਡਿਆਲਾ ਨੂੰ ਪਾਰਟੀ ਪ੍ਰਤੀ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ, ਲਗਨ ਅਤੇ ਸੰਗਠਨਾਤਮਕ ਤਜਰਬੇ ਨੂੰ ਦੇਖਦਿਆਂ ਅੰਮ੍ਰਿਤਸਰ ਦੇ ਹਲਕਾ ਮਜੀਠਾ ਲਈ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ।

ਇਸ ਨਿਯੁਕਤੀ ਨਾਲ ਕਾਂਗਰਸ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਸੋਨੂ ਜੰਡਿਆਲਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਤਜਰਬੇ ਅਤੇ ਸਰਗਰਮ ਭੂਮਿਕਾ ਨਾਲ ਹਲਕਾ ਮਜੀਠਾ ਵਿੱਚ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੇਗੀ।

ਸਰਬਜੀਤ ਸਿੰਘ ਸੋਨੂ ਜੰਡਿਆਲਾ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਓਬੀਸੀ ਵਰਗਾਂ ਵਿੱਚ ਪਾਰਟੀ ਦੀ ਪਕੜ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰਦੇ ਆ ਰਹੇ ਹਨ। ਉਨ੍ਹਾਂ ਨੇ ਹਮੇਸ਼ਾਂ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ।

ਆਪਣੀ ਨਿਯੁਕਤੀ ‘ਤੇ ਸੋਨੂ ਜੰਡਿਆਲਾ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਉਨ੍ਹਾਂ ‘ਤੇ ਜੋ ਭਰੋਸਾ ਜਤਾਇਆ ਹੈ, ਉਹ ਉਸ ‘ਤੇ ਪੂਰੀ ਤਰ੍ਹਾਂ ਖਰਾ ਉਤਰਣਗੇ।

ਉਨ੍ਹਾਂ ਕਿਹਾ, “ਪਾਰਟੀ ਵੱਲੋਂ ਮੈਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਮੈਂ ਉਸ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਵਾਂਗਾ। ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਮੈਂ ਰਾਤ-ਦਿਨ ਇੱਕ ਕਰ ਦਿਆਂਗਾ।”

ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਲੋਕਾਂ ਦਾ ਸਮਰਥਨ ਕਾਂਗਰਸ ਦੇ ਹੱਕ ਵਿੱਚ ਹੋਰ ਮਜ਼ਬੂਤ ਹੋਵੇਗਾ।

ਕਾਂਗਰਸ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਨੇ ਭਰੋਸਾ ਜਤਾਇਆ ਕਿ ਸੋਨੂ ਜੰਡਿਆਲਾ ਦੀ ਅਗਵਾਈ ਹੇਠ ਹਲਕਾ ਮਜੀਠਾ ਵਿੱਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਚੋਣਾਂ ਵਿੱਚ ਸ਼ਾਨਦਾਰ ਨਤੀਜੇ ਸਾਹਮਣੇ ਆਉਣਗੇ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports