ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਜਗਜੀਤ ਕੌਰ ਤਾਨੀਆ ਅੰਤਰਰਾਸ਼ਟਰੀ ਮਾਨਵ ਅਧਿਕਾਰ ਕਮਿਸ਼ਨ ਦੀ ਪੰਜਾਬ ਸਕੱਤਰ ਨਿਯੁਕਤ

ਮਿਹਨਤੀ ਵਰਕਰਾਂ ਨੂੰ ਹਮੇਸ਼ਾ ਅੱਗੇ ਲਿਆਂਦਾ ਜਾਵੇਗਾ : ਅਮਨਦੀਪ ਮਿੱਤਲ ਅੰਮ੍ਰਿਤਸਰ, 12 ਸਤੰਬਰ (ਕੇ.ਐਲ. ਜੀਤ ਵਾਲੀਆ )-ਸਮਾਜ ਸੇਵੀ ਕੰਮਾਂ ਵਿੱਚ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਸੇਵਾਵਾਂ ਨਿਭਾ ਰਹੀ ਮਿਹਨਤੀ ਵਰਕਰ ਜਗਜੀਤ ਕੌਰ ਉਰਫ਼ ਤਾਨੀਆ ਦੇ ਸ਼ਲਾਘਾਯੋਗ ਕੰਮਾਂ ਦੇ ਮੱਦੇਨਜ਼ਰ ਅੰਤਰਰਾਸ਼ਟਰੀ ਮਾਨਵ ਅਧਿਕਾਰ ਕਮਿਸ਼ਨ ਦੇ ਡਾਇਰੈਕਟਰ ਅਮਨਦੀਪ ਮਿੱਤਲ ਨੇ ਪੰਜਾਬ ਸਕੱਤਰ ਦੇ ਅਹਿਮ ਅਹੁਦੇ ‘ਤੇ ਨਿਯੁਕਤ…

ਮਿਹਨਤੀ ਵਰਕਰਾਂ ਨੂੰ ਹਮੇਸ਼ਾ ਅੱਗੇ ਲਿਆਂਦਾ ਜਾਵੇਗਾ : ਅਮਨਦੀਪ ਮਿੱਤਲ
ਅੰਮ੍ਰਿਤਸਰ, 12 ਸਤੰਬਰ (ਕੇ.ਐਲ. ਜੀਤ ਵਾਲੀਆ )-ਸਮਾਜ ਸੇਵੀ ਕੰਮਾਂ ਵਿੱਚ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਸੇਵਾਵਾਂ ਨਿਭਾ ਰਹੀ ਮਿਹਨਤੀ ਵਰਕਰ ਜਗਜੀਤ ਕੌਰ ਉਰਫ਼ ਤਾਨੀਆ ਦੇ ਸ਼ਲਾਘਾਯੋਗ ਕੰਮਾਂ ਦੇ ਮੱਦੇਨਜ਼ਰ ਅੰਤਰਰਾਸ਼ਟਰੀ ਮਾਨਵ ਅਧਿਕਾਰ ਕਮਿਸ਼ਨ ਦੇ ਡਾਇਰੈਕਟਰ ਅਮਨਦੀਪ ਮਿੱਤਲ ਨੇ ਪੰਜਾਬ ਸਕੱਤਰ ਦੇ ਅਹਿਮ ਅਹੁਦੇ ‘ਤੇ ਨਿਯੁਕਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਸਬੰਧ ਵਿੱਚ ਜਗਜੀਤ ਕੌਰ ਤਾਨੀਆ ਨੂੰ ਅੰਤਰਰਾਸ਼ਟਰੀ ਮਾਨਵ ਅਧਿਕਾਰ ਕਮਿਸ਼ਨ ਵੱਲੋਂ ਇੱਕ ਪੱਤਰ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਉਨ੍ਹਾਂ ਦੀ ਨਿਯੁਕਤੀ ਬਾਰੇ ਜ਼ਿਕਰ ਕੀਤਾ ਗਿਆ ਹੈ। ਇਸ ਨਿਯੁਕਤੀ ’ਤੇ ਜਗਜੀਤ ਕੌਰ ਤਾਨੀਆ ਨੇ ਕਿਹਾ ਕਿ ਉਨ੍ਹਾਂ ਨੂੰ ਜੋ ਅਹਿਮ ਜ਼ਿੰਮੇਵਾਰੀ ਉਕਤ ਕਮਿਸ਼ਨ ਦੇ ਅਹੁਦੇਦਾਰ ਰਾਮ ਛਾਬੜਾ ਅਤੇ ਡਾਇਰੈਕਟਰ ਅਮਨਦੀਪ ਮਿੱਤਲ ਨੇ ਸੌਂਪੀ ਹੈ, ਉਹ ਉਸ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਸੰਗਠਨ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਰਾਤ-ਦਿਨ ਇੱਕ ਕਰਨਗੇ।

ਇਸੇ ਦੌਰਾਨ ਅੰਤਰਰਾਸ਼ਟਰੀ ਮਾਨਵ ਅਧਿਕਾਰ ਕਮਿਸ਼ਨ ਦੇ ਅਹੁਦੇਦਾਰਾਂ ਛਾਬੜਾ ਅਤੇ ਅਮਨਦੀਪ ਮਿੱਤਲ ਨੇ ਕਿਹਾ ਕਿ ਸਾਡਾ ਸੰਗਠਨ ਹਮੇਸ਼ਾ ਤੋਂ ਹੀ ਮਿਹਨਤੀ ਅਤੇ ਜੁਝਾਰੂ ਵਰਕਰਾਂ ਦੇ ਨਾਲ ਖੜ੍ਹਾ ਹੈ ਅਤੇ ਸਮੇਂ-ਸਮੇਂ ’ਤੇ ਮਿਹਨਤੀ ਵਰਕਰਾਂ ਨੂੰ ਅੱਗੇ ਲਿਆਂਦਾ ਜਾਂਦਾ ਹੈ ਅਤੇ ਭਵਿੱਖ ਵਿੱਚ ਵੀ ਮਿਹਨਤੀ ਵਰਕਰਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਂਦਾ ਰਹੇਗਾ। ਨਵ-ਨਿਯੁਕਤ ਅਹੁਦੇਦਾਰ ਜਗਜੀਤ ਕੌਰ ਤਾਨੀਆ ਨੇ ਕਿਹਾ ਕਿ ਕਮਿਸ਼ਨ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਉਹ ਹਮੇਸ਼ਾ ਤਤਪਰ ਰਹਿਣਗੇ ਅਤੇ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਕਮਿਸ਼ਨ ਦੇ ਵਿਸਥਾਰ ਲਈ ਰਾਤ-ਦਿਨ ਇੱਕ ਕਰਨਗੇ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports