ਨਵੇਂ ਸੂਬਾ ਪ੍ਰਧਾਨ ਦੀ ਨਿਯੁਕਤੀ ਜਲਦ: ਸ੍ਰੀਮਤੀ ਮੰਜੂ ਛਿੱਬਰ
ਚੰਡੀਗੜ੍ਹ, 14 ਸਤੰਬਰ (ਕੇ.ਐਲ. ਜੀਤ ਵਾਲੀਆ): ਪੰਜਾਬ ਵਿੱਚ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਦੌਰਾਨ ਰਾਸ਼ਟਰੀ ਪੱਧਰ ਦੀ ਰਾਜਨੀਤਿਕ ਪਾਰਟੀ ਰਿਪਬਲਿਕਨ ਪਾਰਟੀ ਆਫ਼ ਇੰਡੀਆ (ਆਠਵਲੇ) ਨੇ ਵੱਡਾ ਸੰਗਠਨਾਤਮਕ ਫੈਸਲਾ ਲੈਂਦਿਆਂ ਪੰਜਾਬ ਇਕਾਈ ਦੀਆਂ ਸਾਰੀਆਂ ਕਮੇਟੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਹੈ।
ਰਾਸ਼ਟਰੀ ਮਹਿਲਾ ਮੋਰਚਾ ਦੀ ਪ੍ਰਧਾਨ ਅਤੇ ਉੱਤਰੀ ਭਾਰਤ ਦੀ ਪ੍ਰਧਾਨ ਰਹੀ ਆਗੂ ਸ੍ਰੀਮਤੀ ਮੰਜੂ ਛਿੱਬਰ ਨੇ ਕੇਂਦਰੀ ਰਾਜ ਮੰਤਰੀ ਅਤੇ RPI (ਆਠਵਲੇ) ਦੇ ਰਾਸ਼ਟਰੀ ਪ੍ਰਧਾਨ ਸ੍ਰੀ ਰਾਮਦਾਸ ਆਠਵਲੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇੱਕ ਅਧਿਕਾਰਤ ਪ੍ਰੈਸ ਨੋਟ ਜਾਰੀ ਕਰਕੇ ਇਸ ਫੈਸਲੇ ਦੀ ਜਾਣਕਾਰੀ ਦਿੱਤੀ।
ਸ੍ਰੀਮਤੀ ਮੰਜੂ ਛਿੱਬਰ ਨੇ ਸੰਗਠਨ ਦੀ ਸਥਿਤੀ ਸਪੱਸ਼ਟ ਕਰਦਿਆਂ ਕਿਹਾ ਕਿ ਕੁਲਵੰਤ ਸਿੰਘ ਨਾ ਤਾਂ ਪੰਜਾਬ RPI (ਆਠਵਲੇ) ਦੇ ਪ੍ਰਧਾਨ ਹਨ ਅਤੇ ਨਾ ਹੀ ਉਨ੍ਹਾਂ ਕੋਲ ਪੰਜਾਬ ਰਾਜ ਨਾਲ ਸਬੰਧਤ ਕਿਸੇ ਤਰ੍ਹਾਂ ਦਾ ਕੋਈ ਅਧਿਕਾਰਤ ਅਹੁਦਾ, ਜ਼ਿੰਮੇਵਾਰੀ ਜਾਂ ਇੰਚਾਰਜੀ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਇਕਾਈ ਦੀਆਂ ਸਾਰੀਆਂ ਕਮੇਟੀਆਂ ਨੂੰ ਭੰਗ ਕਰਨ ਦਾ ਮੁੱਖ ਕਾਰਨ ਪਾਰਟੀ ਦੇ ਕੁਝ ਮੈਂਬਰਾਂ ਵੱਲੋਂ ਕੀਤੀਆਂ ਜਾ ਰਹੀਆਂ ਕਥਿਤ ਪਾਰਟੀ ਵਿਰੋਧੀ ਗਤੀਵਿਧੀਆਂ ਹਨ। ਪਾਰਟੀ ਵੱਲੋਂ ਸੰਗਠਨ ਨੂੰ ਮੁੜ ਮਜ਼ਬੂਤ ਕਰਨ ਅਤੇ ਸਰਗਰਮ ਬਣਾਉਣ ਲਈ ਇਹ ਫੈਸਲਾ ਲਿਆ ਗਿਆ ਹੈ।
ਨਵੇਂ ਸੂਬਾ ਪ੍ਰਧਾਨ ਦੀ ਨਿਯੁਕਤੀ ਜਲਦ
ਸ੍ਰੀਮਤੀ ਮੰਜੂ ਛਿੱਬਰ ਨੇ ਕਿਹਾ ਕਿ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ RPI (ਆਠਵਲੇ) ਦੇ ਰਾਸ਼ਟਰੀ ਪ੍ਰਧਾਨ ਅਤੇ ਕੇਂਦਰੀ ਰਾਜ ਮੰਤਰੀ ਸ੍ਰੀ ਰਾਮਦਾਸ ਆਠਵਲੇ ਵੱਲੋਂ ਜਲਦ ਹੀ ਪੰਜਾਬ ਦੇ ਨਵੇਂ ਸੂਬਾ ਪ੍ਰਧਾਨ ਦਾ ਐਲਾਨ ਕੀਤਾ ਜਾਵੇਗਾ।
ਨਵੇਂ ਸੂਬਾ ਪ੍ਰਧਾਨ ਦੀ ਨਿਯੁਕਤੀ ਤੋਂ ਬਾਅਦ ਪੰਜਾਬ ਵਿੱਚ ਨਵੀਂ ਅਤੇ ਸਰਗਰਮ ਸੂਬਾ ਕਮੇਟੀ ਦਾ ਗਠਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦਾ ਉਦੇਸ਼ ਪੰਜਾਬ ਵਿੱਚ ਸੰਗਠਨ ਨੂੰ ਹੋਰ ਮਜ਼ਬੂਤ ਕਰਨਾ ਅਤੇ ਆਉਣ ਵਾਲੀਆਂ ਚੋਣਾਂ ਲਈ ਪਾਰਟੀ ਦੀਆਂ ਸਰਗਰਮੀਆਂ ਨੂੰ ਨਵੀਂ ਦਿਸ਼ਾ ਦੇਣਾ ਹੈ।
















