. ਹਰਿਆਣਾ ਸਰਕਾਰ ਹਮੇਸ਼ਾ ਵਾਲਮੀਕਿ ਸਮਾਜ ਦੇ ਲੋਕਾਂ ਅਤੇ ਲੋਕ ਭਲਾਈ ਸਕੀਮਾਂ ਦੇ ਲਈ ਵਚਨਬੱਧ :- ਸੈਨੀ
ਅੰਮ੍ਰਿਤਸਰ 15 ਸਤੰਬਰ ( ਹਰਪਿੰਦਰ ਸੋਨੀ)
ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਵਾਲਮੀਕਿ ਸਮਾਜ ਦੇ ਭਾਈਚਾਰੇ ਦੇ ਜੱਥੇਬੰਦੀਆ ਹਰਿਆਣਾ ਦੇ ਮੁੱਖ ਮੰਤਰੀ ਮੁੱਖ ਨਾਇਬ ਸਿੰਘ ਸੈਨੀ ਦੇ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਅਤੇ ਇਸ ਸਬੰਧੀ ਅੰਮ੍ਰਿਤਸਰ ਤੋਂ ਨਰੇਸ਼ ਵੈਦ ਅਤੇ ਸੰਜੀਵ ਅਟਵਾਲ ਦੀ ਅਗਵਾਈ ਹੇਠ ਅੰਮ੍ਰਿਤਸਰ ਵਾਲਮੀਕਿ ਸਮਾਜ ਦੇ ਆਗੂ ਹਰਿਆਣਾ ਪਹੁੰਚੇ ਅਤੇ ਭਾਰਤੀ ਜਨਤਾ ਪਾਰਟੀ ਦੇ ਹਰਿਆਣਾ ਸੂਬੇ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਦੇ ਨਾਲ ਵਿਸੇਸ਼ ਤੌਰ ਤੇ ਮੁਲਾਕਾਤ ਕੀਤੀ!
ਮੁਲਾਕਾਤ ਦੌਰਾਨ ਵਾਲਮੀਕਿ ਸਮਾਜ ਦੇ ਮੈਂਬਰਾਂ ਅਤੇ ਭਾਜਪਾ ਪਾਰਟੀ ਦੇ ਵਾਰਡ ਨੰਬਰ 12 ਦੇ ਇੰਚਾਰਜ ਅਤੇ ਅੰਮ੍ਰਿਤਸਰ ਭਾਜਪਾ ਜ਼ਿਲ੍ਹਾ ਸਚਿਵ ਸ਼ਕਤੀ ਕਲਿਆਣ ਅਤੇ ਰੋਹਿਤ ਸਿੱਧੂ ਵਾਲੋ ਅੰਮ੍ਰਿਤਸਰ ਭਗਵਾਨ ਸ੍ਰੀ ਵਾਲਮੀਕਿ ਜੀ ਦੀ ਤੀਰਥ ਸਥਾਨ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ l
ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਅੰਮ੍ਰਿਤਸਰ ਤੋਂ ਆਏ ਵਾਲਮੀਕਿ ਸਮਾਜ ਦੇ ਆਗੂਆਂ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਹਰਿਆਣਾ ਵਿੱਚ ਭਾਜਪਾ ਪਾਰਟੀ ਦੀ ਸਰਕਾਰ ਬਣਾਉਣ ਵਿੱਚ ਵਾਲਮੀਕਿ ਭਾਈਚਾਰੇ ਦਾ ਅਹਿਮ ਯੋਗਦਾਨ ਹੈ ਅਤੇ ਸਰਕਾਰ ਹਮੇਸ਼ਾ ਵਾਲਮੀਕਿ ਸਮਾਜ ਦੇ ਲੋਕਾਂ ਦੇ ਹਿੱਤਾਂ ਅਤੇ ਲੋਕ ਭਲਾਈ ਸਕੀਮਾਂ ਦੇ ਲਈ ਵਚਨਬੱਧ ਹੈ l
ਇਸ ਮੌਕੇ ਆਏ ਹੋਏ ਆਗੂਆਂ ਨੇ ਮੁੱਖ ਮੰਤਰੀ ਹਰਿਆਣਾ ਨਾਇਬ ਸਿੰਘ ਸੈਨੀ ਹੁਣਾ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਹਰਿਆਣੇ ਵਿੱਚ ਭਾਜਪਾ ਦੀ ਸਰਕਾਰ ਨੇ ਵਾਲਮੀਕਿ ਭਾਈਚਾਰੇ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਹੈ ਅਤੇ ਸਮਾਜ ਦੇ ਵਿਕਾਸ ਨੂੰ ਮਜ਼ਬੂਤੀ ਦੇ ਕੇ ਹਰ ਸਮੱਸਿਆ ਦਾ ਹੱਲ ਕਰਾਉਣ ਵਿੱਚ ਕੋਈ ਕਸਰ ਨਹੀਂ ਰਹਿਣ ਦਿੱਤੀl ਓਨਾਂ ਕਿਹਾ ਮੁੱਖ ਮੰਤਰੀ ਸੈਨੀ ਭਰੋਸਾ ਦਿੱਤਾ ਕਿ ਇਸ ਵਾਰ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਵਾਲਮੀਕਿ ਸਮਾਜ ਦੇ ਲੋਕ ਭਾਜਪਾ ਪਾਰਟੀ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ
















