ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

2027 ਵਿੱਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਅਮੀਰ ਸਿੰਘ ਘੁੱਲੀ ਤੇ ਕੌਂਸਲਰ ਜਗਮੀਤ ਘੁੱਲੀ

  ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕਰਕੇ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਕੀਤਾ ਵਿਚਾਰ-ਵਟਾਂਦਰਾ ਅੰਮ੍ਰਿਤਸਰ, 17 ਸਤੰਬਰ (ਫੁੱਲਜੀਤ ਸਿੰਘ ਵਰਪਾਲ)- ਆਮ ਆਦਮੀ ਪਾਰਟੀ ਹਲਕਾ ਪੂਰਬੀ ਦੇ ਸੀਨੀਅਰ ਆਗੂ ਅਮੀਰ ਸਿੰਘ ਘੁੱਲੀ ਅਤੇ ਕੌਂਸਲਰ ਜਗਮੀਤ ਸਿੰਘ ਘੁੱਲੀ ਵੱਲੋਂ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਦੌਰਾਨ ਪੰਜਾਬ ਦੀ ਮੌਜੂਦਾ…

 

ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕਰਕੇ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਕੀਤਾ ਵਿਚਾਰ-ਵਟਾਂਦਰਾ

ਅੰਮ੍ਰਿਤਸਰ, 17 ਸਤੰਬਰ (ਫੁੱਲਜੀਤ ਸਿੰਘ ਵਰਪਾਲ)- ਆਮ ਆਦਮੀ ਪਾਰਟੀ ਹਲਕਾ ਪੂਰਬੀ ਦੇ ਸੀਨੀਅਰ ਆਗੂ ਅਮੀਰ ਸਿੰਘ ਘੁੱਲੀ ਅਤੇ ਕੌਂਸਲਰ ਜਗਮੀਤ ਸਿੰਘ ਘੁੱਲੀ ਵੱਲੋਂ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਦੌਰਾਨ ਪੰਜਾਬ ਦੀ ਮੌਜੂਦਾ ਰਾਜਨੀਤਿਕ ਸਥਿਤੀ ਅਤੇ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਮੁਲਾਕਾਤ ਦੌਰਾਨ ਸ਼ਹਿਰੀ ਪ੍ਰਧਾਨ ਸਰਬਜੋਤ ਸਿੰਘ ਧੰਜਲ ਅਤੇ ਹਲਕਾ ਪੂਰਬੀ ਦੇ ਸੀਨੀਅਰ ਆਗੂ ਅਮੀਰ ਸਿੰਘ ਘੁੱਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ, ਰੋਜ਼ਗਾਰ, ਖੇਡਾਂ ਅਤੇ ਬੁਨਿਆਦੀ ਢਾਂਚੇ ਸਮੇਤ ਵੱਖ-ਵੱਖ ਖੇਤਰਾਂ ਵਿੱਚ ਕੀਤੇ ਜਾ ਰਹੇ ਕੰਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ 2022 ਵਿੱਚ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੀ ਜਨਤਾ ਨਾਲ ਕੀਤੀਆਂ ਗਈਆਂ ਗਾਰੰਟੀਆਂ ਵਿੱਚੋਂ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਪਾਰਟੀ ਵੱਲੋਂ ਜਨਤਾ ਨਾਲ ਸਿੱਧਾ ਸੰਪਰਕ ਹੋਰ ਮਜ਼ਬੂਤ ਕਰਨ ’ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਅਨੁਸਾਰ ਸਰਕਾਰ ਦੀ ਕਾਰਗੁਜ਼ਾਰੀ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਪਾਰਟੀ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹਨ।

ਅਮੀਰ ਸਿੰਘ ਘੁੱਲੀ ਅਤੇ ਕੌਂਸਲਰ ਜਗਮੀਤ ਸਿੰਘ ਘੁੱਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਾਰਟੀ ਦੇ ਆਗੂ ਅਤੇ ਵਰਕਰ ਲੋਕਾਂ ਨਾਲ ਲਗਾਤਾਰ ਸੰਪਰਕ ਵਿੱਚ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ 2027 ਵਿੱਚ ਮੁੜ ਪੰਜਾਬ ਵਿੱਚ ਸਰਕਾਰ ਬਣਾਏਗੀ।

ਇਸ ਮੌਕੇ ਸ਼ਹਿਰੀ ਪ੍ਰਧਾਨ ਸਰਬਜੋਤ ਸਿੰਘ ਧੰਜਲ, ਕੌਂਸਲਰ ਅਸ਼ਨੂਰ ਕੌਰ, ਸਤਨਾਮ ਸਿੰਘ ਸਾਬਾ, ਆਪ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਸੁੱਖ ਹੁੰਦਲ ਸਮੇਤ ਹੋਰ ਆਗੂ ਅਤੇ ਵਰਕਰ ਮੌਜੂਦ ਸਨ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports