ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਵਿਧਾਇਕ ਸ਼ੈਰੀ ਕਲਸੀ ਵਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਉਲੀਕੀ ਰਣਨੀਤੀ

  ਟ੍ਰੇਨਿੰਗ ਸੈਸ਼ਨ ਦੌਰਾਨ ਪਾਰਟੀ ਦੇ ਆਗੂਆਂ ਨੂੰ ਵੱਖ ਵੱਖ ਪਹਿਲੂਆਂ ਦੀ ਦਿੱਤੀ ਜਾਣਕਾਰੀ ਬਟਾਲਾ, 22 ਸਤੰਬਰ ( ਬਲਵਿੰਦਰ ਭੱਲਾ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਰਣਨੀਤੀ ਉਲੀਕੀ ਗਈ ਅਤੇ ਟ੍ਰੇਨਿੰਗ ਸੈਸ਼ਨ ਦੌਰਾਨ ਪਾਰਟੀ ਦੇ ਆਗੂਆਂ ਨੂੰ ਵੱਖ ਵੱਖ ਪਹਿਲੂਆਂ ਦੀ…

 

ਟ੍ਰੇਨਿੰਗ ਸੈਸ਼ਨ ਦੌਰਾਨ ਪਾਰਟੀ ਦੇ ਆਗੂਆਂ ਨੂੰ ਵੱਖ ਵੱਖ ਪਹਿਲੂਆਂ ਦੀ ਦਿੱਤੀ ਜਾਣਕਾਰੀ

ਬਟਾਲਾ, 22 ਸਤੰਬਰ ( ਬਲਵਿੰਦਰ ਭੱਲਾ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਰਣਨੀਤੀ ਉਲੀਕੀ ਗਈ ਅਤੇ ਟ੍ਰੇਨਿੰਗ ਸੈਸ਼ਨ ਦੌਰਾਨ ਪਾਰਟੀ ਦੇ ਆਗੂਆਂ ਨੂੰ ਵੱਖ ਵੱਖ ਪਹਿਲੂਆਂ ਦੀ ਜਾਣਕਾਰੀ ਦਿੱਤੀ। ਇਸ ਮੌਕੇ ਮਨਦੀਪ ਸਿੰਘ ਗਿੱਲ ਜ਼ਿਲ੍ਹਾ ਪ੍ਰਧਾਨ ਅਤੇ ਵਾਈਸ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਅਤੇ ਪਾਰਟੀ ਦੇ ਆਗੂ ਤੇ ਵਰਕਰ ਮੌਜੂਦ ਸਨ।

ਸਥਾਨਕ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਵਿਖੇ ਗੱਲਬਾਤ ਦੌਰਾਨ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਮਾਨ ਸਰਕਾਰ ਦੇ ਕੀਤੇ ਕੰਮਾ ਨੂੰ ਵਿਸਥਾਰ ਵਿੱਚ ਦੱਸਣ ਲਈ ਘਰ ਘਰ ਜਾ ਕੇ ਲੋਕਾਂ ਨੂੰ ਪੈਫਲੈਟ ਦਿੱਤੇ ਜਾ ਰਹੇ ਹਨ ਅਤੇ ਮਾਨ ਸਰਕਾਰ ਵਲੋਂ ਪੂਰੀਆਂ ਕੀਤੀਆਂ ਗਈਆਂ ਗਰੰਟੀਆਂ ਬਾਰੇ ਲੋਕਾਂ ਨੂੰ ਦੱਸਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਵਲੋਂ ਉਹ ਵੀ ਕੰਮ ਲੋਕਹਿਤ ਵਿੱਚ ਕੀਤੇ ਗਏ ਹਨ, ਜਿਨ੍ਹਾਂ ਦੀਆਂ ਗਰੰਟੀਆਂ ਨਹੀ ਦਿੱਤੀਆਂ ਗਈਆਂ ਸਨ। ਮਾਨ ਸਰਕਾਰ ਨੇ ਹਰ ਵਰਗ ਦੇ ਹਿੱਤ ਵਿੱਚ ਰਿਕਾਰਡ ਵਿਕਾਸ ਕਾਰਜ ਕੀਤੇ ਹਨ।

ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਆਪਣੇ ਕਾਰਜਕਾਲ ਦੌਰਾਨ ਕੀਤੇ ਗਏ ਵਿਕਾਸ ਕਾਰਜਾਂ ਤੇ ਲੋਕ ਪੱਖੀ ਪਹਿਲਕਦਮੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਵਿਸ਼ੇਸ਼ ਲੋਕ ਸੰਪਰਕ ਮੁਹਿੰਮ ਚਲਾਈ ਜਾ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਇਸ ਮੁਹਿੰਮ ਰਾਹੀਂ ਸਰਕਾਰ ਦੇ ਕੰਮਾਂ ਨੂੰ ਸਿੱਧੇ ਲੋਕਾਂ ਤੱਕ ਪਹੁੰਚਾਇਆ ਜਾਵੇਗਾ ਅਤੇ ਉਨ੍ਹਾਂ ਨੂੰ ਪੰਜਾਬ ਦੇ ਵਿਕਾਸ ਤੇ ਲੋਕ ਭਲਾਈ ਲਈ ਕੀਤੇ ਗਏ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

ਉਨ੍ਹਾਂ ਪਾਰਟੀ ਦੇ ਸਮੂਹ ਆਗੂਆਂ ਨੂੰ ਕਿਹਾ ਕਿ ਉਹ ਹਰ ਘਰ ਤੱਕ ਪਹੁੰਚ ਕਰਕੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਲੋਕ ਭਲਾਈ ਦੇ ਕੰਮਾਂ ਬਾਰੇ ਵੱਧ ਤੋਂ ਵੱਧ ਜਾਣੂ ਕਰਵਾਉਣ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports