ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਏਜੀਏ ਦੇ ਅੰਡਰ-14 ਕ੍ਰਿਕਟ ਟਰਾਇਲਾਂ ਵਿੱਚ ਨੰਨ੍ਹੇ ਖਿਡਾਰੀਆਂ ਦਾ ਜ਼ਬਰਦਸਤ ਉਤਸ਼ਾਹ

ਉਮੀਦ ਤੋਂ ਕਿਤੇ ਵੱਧ ਬੱਚਿਆਂ ਨੇ ਦਿੱਤੇ ਟਰਾਇਲ, ਮੈਰਿਟ ਦੇ ਆਧਾਰ ’ਤੇ ਹੋਵੇਗੀ ਟੀਮ ਦੀ ਚੋਣ : ਸਾਗਰ ਮਹਿਰਾ, ਸੌਰਵ ਸੇਠ ਅੰਮ੍ਰਿਤਸਰ, 23 ਸਤੰਬਰ (ਕੇ. ਐਲ. ਜੀਤ ਵਾਲੀਆ)- ਅੰਮ੍ਰਿਤਸਰ ਵਿੱਚ ਕ੍ਰਿਕਟ ਦੀ ਨਵੀਂ ਪ੍ਰਤਿਭਾ ਨੂੰ ਉਭਾਰਨ ਅਤੇ ਨੰਨ੍ਹੇ ਖਿਡਾਰੀਆਂ ਨੂੰ ਆਪਣੀ ਖੇਡ ਦਾ ਹੁਨਰ ਦਿਖਾਉਣ ਲਈ ਅੰਮ੍ਰਿਤਸਰ ਗੇਮ ਐਸੋਸੀਏਸ਼ਨ ਵੱਲੋਂ ਅੱਜ ਅੰਡਰ-14 ਕ੍ਰਿਕਟ ਟੀਮ ਦੀ…

ਉਮੀਦ ਤੋਂ ਕਿਤੇ ਵੱਧ ਬੱਚਿਆਂ ਨੇ ਦਿੱਤੇ ਟਰਾਇਲ, ਮੈਰਿਟ ਦੇ ਆਧਾਰ ’ਤੇ ਹੋਵੇਗੀ ਟੀਮ ਦੀ ਚੋਣ : ਸਾਗਰ ਮਹਿਰਾ, ਸੌਰਵ ਸੇਠ

ਅੰਮ੍ਰਿਤਸਰ, 23 ਸਤੰਬਰ (ਕੇ. ਐਲ. ਜੀਤ ਵਾਲੀਆ)- ਅੰਮ੍ਰਿਤਸਰ ਵਿੱਚ ਕ੍ਰਿਕਟ ਦੀ ਨਵੀਂ ਪ੍ਰਤਿਭਾ ਨੂੰ ਉਭਾਰਨ ਅਤੇ ਨੰਨ੍ਹੇ ਖਿਡਾਰੀਆਂ ਨੂੰ ਆਪਣੀ ਖੇਡ ਦਾ ਹੁਨਰ ਦਿਖਾਉਣ ਲਈ ਅੰਮ੍ਰਿਤਸਰ ਗੇਮ ਐਸੋਸੀਏਸ਼ਨ ਵੱਲੋਂ ਅੱਜ ਅੰਡਰ-14 ਕ੍ਰਿਕਟ ਟੀਮ ਦੀ ਚੋਣ ਲਈ ਟਰਾਇਲ ਕਰਵਾਏ ਗਏ। ਏਜੀਏ ਗਰਾਊਂਡ ਵਿੱਚ ਹੋਏ ਇਨ੍ਹਾਂ ਟਰਾਇਲਾਂ ਦੌਰਾਨ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਟਰਾਇਲਾਂ ਵਿੱਚ ਲਗਭਗ 400 ਨੰਨ੍ਹੇ ਕ੍ਰਿਕਟਰਾਂ ਨੇ ਭਾਗ ਲੈ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।

ਇਹ ਪਹਿਲੀ ਵਾਰ ਹੈ ਕਿ ਅੰਡਰ-14 ਪੱਧਰ ’ਤੇ ਇੰਨੀ ਵੱਡੀ ਗਿਣਤੀ ਵਿੱਚ ਬੱਚਿਆਂ ਨੇ ਟਰਾਇਲਾਂ ਵਿੱਚ ਹਿੱਸਾ ਲਿਆ ਹੈ। ਸਵੇਰ ਤੋਂ ਹੀ ਏਜੀਏ ਗਰਾਊਂਡ ਵਿੱਚ ਕ੍ਰਿਕਟ ਖੇਡਣ ਦੇ ਚਾਹਵਾਨ ਬੱਚਿਆਂ ਦੀ ਚਹਿਲ-ਪਹਿਲ ਦੇਖਣ ਨੂੰ ਮਿਲੀ। ਵੱਖ-ਵੱਖ ਇਲਾਕਿਆਂ ਤੋਂ ਪਹੁੰਚੇ ਨੌਜਵਾਨ ਖਿਡਾਰੀਆਂ ਨੇ ਬੱਲੇਬਾਜ਼ੀ, ਗੇਂਦਬਾਜ਼ੀ ਅਤੇ ਫੀਲਡਿੰਗ ਵਿੱਚ ਆਪਣੀ ਕਾਬਲੀਅਤ ਦਿਖਾਈ।

ਇਸ ਮੌਕੇ ਏਜੀਏ ਦੇ ਆਨਰੇਰੀ ਸਕੱਤਰ ਸਾਗਰ ਮਹਿਰਾ ਅਤੇ ਏਜੀਏ ਦੇ ਮੈਂਬਰ ਤੇ ਸ਼ਹਿਰ ਦੇ ਉੱਘੇ ਉਦਯੋਗਪਤੀ ਸੌਰਵ ਸੇਠ ਨੇ ਕਿਹਾ ਕਿ ਅੱਜ ਹੋਏ ਟਰਾਇਲਾਂ ਵਿੱਚ ਉਮੀਦ ਤੋਂ ਕਿਤੇ ਜ਼ਿਆਦਾ ਬੱਚਿਆਂ ਨੇ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਬੱਚਿਆਂ ਵਿੱਚ ਕ੍ਰਿਕਟ ਪ੍ਰਤੀ ਜਿਹੜਾ ਜੋਸ਼ ਅਤੇ ਉਤਸ਼ਾਹ ਦੇਖਣ ਨੂੰ ਮਿਲਿਆ ਹੈ, ਉਹ ਅੰਮ੍ਰਿਤਸਰ ਵਿੱਚ ਕ੍ਰਿਕਟ ਦੇ ਸੁਨਹਿਰੇ ਭਵਿੱਖ ਦੀ ਉਮੀਦ ਜਗਾਉਂਦਾ ਹੈ।

ਉਨ੍ਹਾਂ ਕਿਹਾ ਕਿ ਏਜੀਏ ਗਰਾਊਂਡ ਦੀ ਕਾਇਆਕਲਪ ਤੋਂ ਬਾਅਦ ਇਸ ਮੈਦਾਨ ਵਿੱਚ ਖੇਡਣ ਲਈ ਬੱਚਿਆਂ ਦਾ ਉਤਸ਼ਾਹ ਹੋਰ ਵੀ ਵਧਿਆ ਹੈ। ਗਰਾਊਂਡ ਵਿੱਚ ਬਿਹਤਰ ਖੇਡ ਸਹੂਲਤਾਂ ਮਿਲਣ ਕਾਰਨ ਨੰਨ੍ਹੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਉਚਿਤ ਮਾਹੌਲ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਹਿਰ ਦੀ ਖੇਡ ਪ੍ਰਤਿਭਾ ਨੂੰ ਅੱਗੇ ਲਿਆਉਣ ਲਈ ਬੁਨਿਆਦੀ ਢਾਂਚੇ ਦੇ ਨਾਲ-ਨਾਲ ਨਿਰਪੱਖ ਅਤੇ ਪਾਰਦਰਸ਼ੀ ਚੋਣ ਪ੍ਰਕਿਰਿਆ ਵੀ ਬਹੁਤ ਮਹੱਤਵਪੂਰਨ ਹੈ।

ਸਾਗਰ ਮਹਿਰਾ ਅਤੇ ਸੌਰਵ ਸੇਠ ਨੇ ਸਪੱਸ਼ਟ ਕੀਤਾ ਕਿ ਅੰਡਰ-14 ਟੀਮ ਦੀ ਚੋਣ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਅਤੇ ਖਿਡਾਰੀਆਂ ਦੀ ਖੇਡ ਪ੍ਰਤਿਭਾ ਦੇ ਆਧਾਰ ’ਤੇ ਮੈਰਿਟ ਅਨੁਸਾਰ ਕੀਤੀ ਜਾਵੇਗੀ। ਕਿਸੇ ਵੀ ਖਿਡਾਰੀ ਨਾਲ ਕੋਈ ਪੱਖਪਾਤ ਨਹੀਂ ਕੀਤਾ ਜਾਵੇਗਾ ਅਤੇ ਜਿਹੜੇ ਬੱਚੇ ਮੈਦਾਨ ਵਿੱਚ ਆਪਣੀ ਕਾਬਲੀਅਤ ਸਾਬਤ ਕਰਨਗੇ, ਉਨ੍ਹਾਂ ਨੂੰ ਅੱਗੇ ਵਧਣ ਦਾ ਮੌਕਾ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਗੇਮ ਐਸੋਸੀਏਸ਼ਨ ਦਾ ਮੁੱਖ ਉਦੇਸ਼ ਸ਼ਹਿਰ ਵਿੱਚ ਛੁਪੀ ਕ੍ਰਿਕਟ ਪ੍ਰਤਿਭਾ ਨੂੰ ਪਛਾਣ ਕੇ ਉਸਨੂੰ ਸਹੀ ਮੰਚ ਪ੍ਰਦਾਨ ਕਰਨਾ ਹੈ। ਉਨ੍ਹਾਂ ਦਾ ਮਕਸਦ ਅੰਮ੍ਰਿਤਸਰ ਦੀ ਧਰਤੀ ਤੋਂ ਅਜਿਹੇ ਕ੍ਰਿਕਟਰ ਤਿਆਰ ਕਰਨਾ ਹੈ ਜੋ ਆਉਣ ਵਾਲੇ ਸਮੇਂ ਵਿੱਚ ਪੰਜਾਬ ਅਤੇ ਭਾਰਤੀ ਕ੍ਰਿਕਟ ਦਾ ਹਿੱਸਾ ਬਣ ਕੇ ਸ਼ਹਿਰ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰਨ।

ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਨੇ ਪਹਿਲਾਂ ਵੀ ਕਈ ਵੱਡੇ ਖਿਡਾਰੀ ਪੈਦਾ ਕੀਤੇ ਹਨ ਅਤੇ ਅਭਿਸ਼ੇਕ ਸ਼ਰਮਾ ਇਸ ਗੱਲ ਦੀ ਮਿਸਾਲ ਹਨ ਕਿ ਛੋਟੀ ਉਮਰ ਤੋਂ ਸਹੀ ਮਾਰਗਦਰਸ਼ਨ, ਮਿਹਨਤ ਅਤੇ ਮੌਕੇ ਮਿਲਣ ਨਾਲ ਨੌਜਵਾਨ ਖਿਡਾਰੀ ਉੱਚ ਪੱਧਰ ਤੱਕ ਪਹੁੰਚ ਸਕਦੇ ਹਨ। ਏਜੀਏ ਦੀ ਕੋਸ਼ਿਸ਼ ਹੈ ਕਿ ਸ਼ਹਿਰ ਦੇ ਗਰਾਊਂਡਾਂ ਵਿੱਚ ਅਭਿਆਸ ਕਰ ਰਹੇ ਬੱਚਿਆਂ ਵਿੱਚੋਂ ਭਵਿੱਖ ਦੇ ਅਜਿਹੇ ਹੀ ਕ੍ਰਿਕਟ ਦੇ ਹੀਰੇ ਸਾਹਮਣੇ ਆਉਣ।

ਟਰਾਇਲਾਂ ਦੌਰਾਨ ਕੋਚਿੰਗ ਸਟਾਫ ਵੱਲੋਂ ਬੱਚਿਆਂ ਦੀ ਖੇਡ ਤਕਨੀਕ, ਬੱਲੇਬਾਜ਼ੀ, ਗੇਂਦਬਾਜ਼ੀ, ਫੀਲਡਿੰਗ, ਫਿਟਨੈੱਸ ਅਤੇ ਮੈਦਾਨ ’ਤੇ ਪ੍ਰਦਰਸ਼ਨ ਨੂੰ ਧਿਆਨ ਨਾਲ ਪਰਖਿਆ ਗਿਆ। ਬੱਚਿਆਂ ਨੇ ਵੀ ਪੂਰੇ ਜੋਸ਼ ਅਤੇ ਆਤਮ-ਵਿਸ਼ਵਾਸ ਨਾਲ ਟਰਾਇਲਾਂ ਵਿੱਚ ਹਿੱਸਾ ਲਿਆ।

ਇਸ ਮੌਕੇ ਪ੍ਰਵੀਨ ਗੁਪਤਾ, ਪਵਨ ਸ਼ਰਮਾ, ਏਜੀਏ ਦੇ ਚੀਫ ਕੋਚ ਸਪਨ ਚੋਪੜਾ ਸਮੇਤ ਹੋਰ ਅਹੁਦੇਦਾਰ ਅਤੇ ਖੇਡ ਪ੍ਰੇਮੀ ਹਾਜ਼ਰ ਸਨ। ਏਜੀਏ ਅਧਿਕਾਰੀਆਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਨੌਜਵਾਨ ਖਿਡਾਰੀਆਂ ਨੂੰ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਅਤੇ ਅੰਮ੍ਰਿਤਸਰ ਨੂੰ ਕ੍ਰਿਕਟ ਦੇ ਨਕਸ਼ੇ ’ਤੇ ਹੋਰ ਮਜ਼ਬੂਤੀ ਨਾਲ ਸਥਾਪਿਤ ਕਰਨ ਲਈ ਯਤਨ ਜਾਰੀ ਰਹਿਣਗੇ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports