ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਪੱਤਰਕਾਰਾਂ ਨਾਲ ਅਣਉਚਿਤ ਵਿਵਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਰਜੇਸ਼ ਗਿੱਲ

ਅੰਮ੍ਰਿਤਸਰ, 14 ਮਈ (ਕੇ.ਐਲ. ਜੀਤ ਵਾਲੀਆ)-ਪ੍ਰੈੱਸ ਕਲੱਬ ਅੰਮ੍ਰਿਤਸਰ ਦੇ ਪ੍ਰਧਾਨ ਰਜੇਸ਼ ਗਿੱਲ ਵੱਲੋਂ ਇੱਕ ਵੀਡੀਓ ਜਾਰੀ ਕਰਕੇ ਪੱਤਰਕਾਰਾਂ ਨੂੰ ਦਰਪੇਸ਼ ਆ ਰਹੀਆਂ ਵਧਦੀਆਂ ਮੁਸ਼ਕਲਾਂ ਅਤੇ ਪ੍ਰੈੱਸ ਕਾਨਫਰੰਸਾਂ ਦੌਰਾਨ ਹੋ ਰਹੀ ਅਣਦੇਖੀ ‘ਤੇ ਗਹਿਰੀ ਚਿੰਤਾ ਪ੍ਰਗਟ ਕੀਤੀ ਗਈ।ਰਜੇਸ਼ ਗਿੱਲ ਨੇ ਕਿਹਾ ਕਿ ਲੀਡਰਾਂ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਪੱਤਰਕਾਰਾਂ ਨੂੰ ਉਨ੍ਹਾਂ ਦਾ ਬਣਦਾ ਮਾਣ-ਸਤਿਕਾਰ ਨਾ ਦੇਣਾ ਬਹੁਤ…

ਅੰਮ੍ਰਿਤਸਰ, 14 ਮਈ (ਕੇ.ਐਲ. ਜੀਤ ਵਾਲੀਆ)-ਪ੍ਰੈੱਸ ਕਲੱਬ ਅੰਮ੍ਰਿਤਸਰ ਦੇ ਪ੍ਰਧਾਨ ਰਜੇਸ਼ ਗਿੱਲ ਵੱਲੋਂ ਇੱਕ ਵੀਡੀਓ ਜਾਰੀ ਕਰਕੇ ਪੱਤਰਕਾਰਾਂ ਨੂੰ ਦਰਪੇਸ਼ ਆ ਰਹੀਆਂ ਵਧਦੀਆਂ ਮੁਸ਼ਕਲਾਂ ਅਤੇ ਪ੍ਰੈੱਸ ਕਾਨਫਰੰਸਾਂ ਦੌਰਾਨ ਹੋ ਰਹੀ ਅਣਦੇਖੀ ‘ਤੇ ਗਹਿਰੀ ਚਿੰਤਾ ਪ੍ਰਗਟ ਕੀਤੀ ਗਈ।ਰਜੇਸ਼ ਗਿੱਲ ਨੇ ਕਿਹਾ ਕਿ ਲੀਡਰਾਂ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਪੱਤਰਕਾਰਾਂ ਨੂੰ ਉਨ੍ਹਾਂ ਦਾ ਬਣਦਾ ਮਾਣ-ਸਤਿਕਾਰ ਨਾ ਦੇਣਾ ਬਹੁਤ ਹੀ ਨਿੰਦਣਯੋਗ ਗੱਲ ਹੈ। ਉਨ੍ਹਾਂ ਕਿਹਾ ਕਿ ਪੱਤਰਕਾਰ ਲੋਕਤੰਤਰ ਦਾ ਚੌਥਾ ਸਤੰਭ ਹਨ ਅਤੇ ਉਨ੍ਹਾਂ ਦਾ ਸਨਮਾਨ ਹਰ ਹਾਲਤ ਵਿੱਚ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।

 

ਉਨ੍ਹਾਂ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਭਵਿੱਖ ਵਿੱਚ ਵੀ ਪੱਤਰਕਾਰਾਂ ਨਾਲ ਇਸ ਤਰ੍ਹਾਂ ਦਾ ਅਣਉਚਿਤ ਵਿਵਹਾਰ ਜਾਰੀ ਰਿਹਾ ਅਤੇ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਨਾ ਮਿਲਿਆ ਤਾਂ ਅਜਿਹੀਆਂ ਪ੍ਰੈੱਸ ਕਾਨਫਰੰਸਾਂ ਦਾ ਬਾਈਕਾਟ ਕੀਤਾ ਜਾਵੇਗਾ।ਪ੍ਰੈੱਸ ਕਲੱਬ ਦੇ ਪ੍ਰਧਾਨ ਨੇ ਲੀਡਰਾਂ ਅਤੇ ਪੁਲਿਸ ਅਧਿਕਾਰੀਆਂ ਨੂੰ ਸਿੱਧੀ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੱਤਰਕਾਰਾਂ ਦੀਆਂ ਮੁਸ਼ਕਲਾਂ ਦਾ ਉਚਿਤ ਹੱਲ ਨਾ ਕੀਤਾ ਗਿਆ ਤਾਂ ਪ੍ਰੈੱਸ ਕਲੱਬ ਇਸ ਮਾਮਲੇ ‘ਤੇ ਸਖ਼ਤ ਫੈਸਲਾ ਲੈਣ ਲਈ ਮਜਬੂਰ ਹੋਵੇਗਾ।

 

ਉਨ੍ਹਾਂ ਖਾਸ ਤੌਰ ‘ਤੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਦੇ ਅੱਜ ਹੋਏ ਸਮਾਗਮ ਦਾ ਜ਼ਿਕਰ ਕਰਦਿਆਂ ਕਿਹਾ ਕਿ ਭਿਆਨਕ ਗਰਮੀ ਦੇ ਬਾਵਜੂਦ ਪੱਤਰਕਾਰਾਂ ਨੂੰ ਪਾਣੀ ਤੱਕ ਨਹੀਂ ਪੁੱਛਿਆ ਗਿਆ, ਜੋ ਕਿ ਪੱਤਰਕਾਰਾਂ ਦੀ ਸਿੱਧੀ ਤੌਹੀਨ ਹੈ ਅਤੇ ਇਸਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

 

ਰਜੇਸ਼ ਗਿੱਲ ਨੇ ਤਾੜਨਾ ਕਰਦਿਆਂ ਕਿਹਾ ਕਿ ਜੇਕਰ ਪੱਤਰਕਾਰਾਂ ਨੂੰ ਬਣਦਾ ਮਾਣ-ਸਨਮਾਨ ਨਾ ਮਿਲਿਆ ਤਾਂ ਜ਼ਿਲ੍ਹੇ ਭਰ ਦੇ ਸਮੂਹ ਪੱਤਰਕਾਰ ਅਜਿਹੇ ਸਮਾਗਮਾਂ ਦਾ ਬਾਈਕਾਟ ਕਰਨਗੇ। ਇਸ ਮੌਕੇ ਪ੍ਰੈੱਸ ਕਲੱਬ ਦੇ ਸੀਨੀਅਰ ਮੀਤ ਪ੍ਰਧਾਨ ਵਿਪਨ ਰਾਣਾ, ਜਨਰਲ ਸਕੱਤਰ ਰੇਸ਼ਮ ਸਿੰਘ, ਖਜ਼ਾਨਚੀ ਰਮਨ ਸ਼ਰਮਾ, ਵੀਡੀਓ ਜਰਨਲਿਸਟ ਐਸੋਸੀਏਸ਼ਨ ਦੇ ਪ੍ਰਧਾਨ ਵਿਸ਼ਾਲ ਸ਼ਰਮਾ, ਸੁਖਚੈਨ ਸਿੰਘ ਅਤੇ ਮਨੀ ਸਿੰਘ ਵੀ ਮੌਜੂਦ ਸਨ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports