ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਦਿਲਬਾਗ ਸਿੰਘ ਅੰਨਗੜ੍ਹ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਪੱਛਮੀ ਵਿਖੇ ਵਿਸ਼ਾਲ ਰੋਸ ਮੁਜ਼ਾਹਰਾ

  ਅੰਮ੍ਰਿਤਸਰ, 30 ਅਪ੍ਰੈਲ (ਕੇ.ਐਲ. ਜੀਤ ਵਾਲੀਆ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਵੱਲੋਂ ਰੋਜ਼ਾਨਾ ਲਗਾਏ ਜਾ ਰਹੇ ਬਿਜਲੀ ਕੱਟਾਂ ਦੇ ਖ਼ਿਲਾਫ਼ ਹਲਕਾ ਪੱਛਮੀ ਦੇ ਇੰਚਾਰਜ ਦਿਲਬਾਗ ਸਿੰਘ ਅੰਨਗੜ੍ਹ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵੱਲੋਂ ਹਲਕਾ ਪੱਛਮੀ ਵਿਖੇ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ ਗਿਆ। ਇਸ…

 

ਅੰਮ੍ਰਿਤਸਰ, 30 ਅਪ੍ਰੈਲ (ਕੇ.ਐਲ. ਜੀਤ ਵਾਲੀਆ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਵੱਲੋਂ ਰੋਜ਼ਾਨਾ ਲਗਾਏ ਜਾ ਰਹੇ ਬਿਜਲੀ ਕੱਟਾਂ ਦੇ ਖ਼ਿਲਾਫ਼ ਹਲਕਾ ਪੱਛਮੀ ਦੇ ਇੰਚਾਰਜ ਦਿਲਬਾਗ ਸਿੰਘ ਅੰਨਗੜ੍ਹ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵੱਲੋਂ ਹਲਕਾ ਪੱਛਮੀ ਵਿਖੇ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ ਗਿਆ।

ਇਸ ਮੌਕੇ ਦਿਲਬਾਗ ਸਿੰਘ ਅੰਨਗੜ੍ਹ, ਗੁਰਪ੍ਰੀਤ ਸਿੰਘ ਵਡਾਲੀ ਅਤੇ ਤਰਸੇਮ ਸਿੰਘ ਚੰਗਿਆੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮੋਰਚੇ ‘ਤੇ ਨਾਕਾਮ ਸਾਬਤ ਹੋ ਰਹੀ ਹੈ ਅਤੇ ਅੱਜ ਪੰਜਾਬ ਦਾ ਹਰ ਵਰਗ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਦੁਖੀ ਹੈ। ਉਨ੍ਹਾਂ ਕਿਹਾ ਕਿ ਬਿਜਲੀ ਦੇ ਲੰਮੇ ਕੱਟਾਂ ਕਾਰਨ ਲੋਕਾਂ ਦੀ ਦਿਨਚਰਿਆ ਪ੍ਰਭਾਵਿਤ ਹੋ ਰਹੀ ਹੈ ਅਤੇ ਰਾਤ ਦੇ ਸਮੇਂ ਵੀ ਲੋਕਾਂ ਨੂੰ ਆਰਾਮ ਨਹੀਂ ਮਿਲ ਰਿਹਾ।

ਉਨ੍ਹਾਂ ਨੇ ਦੋਸ਼ ਲਗਾਇਆ ਕਿ ਸਰਕਾਰ ਵੱਲੋਂ ਕੀਤੇ ਗਏ ਵਾਅਦੇ ਪੂਰੇ ਨਹੀਂ ਕੀਤੇ ਜਾ ਰਹੇ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਲੋਕਾਂ ਦੀ ਆਵਾਜ਼ ਬਣ ਕੇ ਉਨ੍ਹਾਂ ਦੇ ਹੱਕਾਂ ਲਈ ਲੜਦਾ ਆਇਆ ਹੈ ਅਤੇ ਅੱਗੇ ਵੀ ਸੰਘਰਸ਼ ਜਾਰੀ ਰੱਖੇਗਾ।

ਇਸ ਮੌਕੇ ਮੈਂਬਰ ਪੀਏਸੀ ਤਰਸੇਮ ਸਿੰਘ ਚੰਗਿਆੜਾ, ਗੁਰਪ੍ਰੀਤ ਸਿੰਘ ਵਡਾਲੀ, ਸੁਵਿੰਦਰ ਸਿੰਘ ਕੋਟ ਖਾਲਸਾ, ਹਰਭਜਨ ਸਿੰਘ ਖੰਡਾ, ਬਖਸ਼ੀਸ਼ ਸਿੰਘ ਸੰਘਾ, ਰਣਧੀਰ ਸਿੰਘ ਗੋਰਾ, ਤਰਸੇਮ ਸਿੰਘ ਮੋਟੇ, ਵਿਕਰਮ ਸਿੰਘ, ਜਸਬੀਰ ਸਿੰਘ ਭੋਲਾ, ਅਮਰਜੀਤ ਸਿੰਘ ਭਗੂ, ਹਰਜਿੰਦਰ ਸਿੰਘ ਵਡਾਲੀ, ਪਰਮਜੀਤ ਸਿੰਘ ਵਡਾਲੀ, ਅਮਰੀਕ ਸਿੰਘ, ਸੰਦੀਪ ਨਰਾਇਣਗੜ੍ਹ, ਵਿਸਾਖਾ ਸਿੰਘ, ਤਜਿੰਦਰ ਸਿੰਘ ਮੋਟੇ, ਬਲਜਿੰਦਰ ਸਿੰਘ, ਜਸਪਾਲ ਸਿੰਘ, ਧਰਮ ਸਿੰਘ, ਹਰਜਿੰਦਰ ਸਿੰਘ ਸੋਨੂ, ਦਿਲਰਾਜ ਸਿੰਘ ਗਿੱਲ, ਸਾਭਾ ਪ੍ਰਧਾਨ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਕਾਲੀ ਦਲ ਦੇ ਆਗੂ ਅਤੇ ਵਰਕਰ ਮੌਜੂਦ ਸਨ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports