ਚੌਕ ਮਹਿਤਾ, 19 ਮਈ ( ਤਰਸੇਮ ਸਿੰਘ ਰੰਧਾਵਾ)-ਦਮਦਮੀ ਟਕਸਾਲ ਦੇ ਹੈੱਡ-ਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਟਕਸਾਲ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ ਵਿੱਚ ਜੂਨ ’84 (ਤੀਸਰਾ ਘੱਲੂਘਾਰਾ) ਦੇ ਸਮੂਹ ਸਿੰਘਾਂ-ਸਿੰਘਣੀਆਂ ਤੇ ਭੁਝੰਗੀਆਂ ਦੀ ਯਾਦ ਨੂੰ ਸਮਰਪਿਤ 42ਵਾਂ ਮਹਾਨ ਸ਼ਹੀਦੀ ਸਮਾਗਮ 6 ਜੂਨ ਨੂੰ ਅੰਤਰ ਰਾਸ਼ਟਰੀ ਪੱਧਰ ਤੇ ਮਨਾਇਆ ਜਾਵੇਗਾ।ਇਸ ਸੰਦਰਭ ਦੇ ਵਿਚ ਇਕ ਮਈ ਤੋਂ ਰੋਜ਼ਾਨਾ ਸਜਾਏ ਜਾ ਰਹੇ ਦੀਵਾਨਾਂ ਦੀ ਲੜੀ ਦੇ ਤਹਿਤ ਅੱਜ ਸ਼ਾਮ ਵੇਲੇ ਦੇ ਦੀਵਾਨ ਪਿੰਡ ਝਲਾੜੀ ਦੇ ਗੁਰਦੁਆਰਾ ਸਾਹਿਬ ਵਿਖੇ ਸਜਾਏ ਗਏ।ਜਿਸ ਦੌਰਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਸੂਰਜ ਪ੍ਰਕਾਸ਼ ਗ੍ਰੰਥ ਵਿਚੋਂ ਛੇਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੀਵਨ ਕਾਲ ਨਾਲ ਜੁੜਿਆ ਪਾਵਨ ਇਤਹਾਸ ਸਰਵਨ ਕਰਵਾ ਕੇ ਸੰਗਤ ਨੂੰ ਨਿਹਾਲ ਕੀਤਾ।
ਸਮਾਗਮ ਦੇ ਅਖੀਰ ਵਿਚ ਪ੍ਰਬੰਧਕਾ ਵੱਲੋਂ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੂੰ ਸਿਰੋਪਾਓ ਤੇ ਦਸਤਾਰ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਦਮਦਮੀ ਟਕਸਾਲ ਦੇ ਹਜ਼ੂਰੀ ਰਾਗੀ ਜੱਥੇ ਨੇ ਇਲਾਹੀ ਬਾਣੀ ਦੇ ਰਸਮਈ ਕੀਰਤਨ ਦੀ ਸੇਵਾ ਨਿਭਾਈ।
ਇਸ ਮੌਕੇ ਜਥੇ. ਬਾਬਾ ਅਜੀਤ ਸਿੰਘ ਮੁੱਖੀ ਤਰਨਾ ਦਲ ਚੌਕ ਮਹਿਤਾ, ਜਥੇ. ਬਾਬਾ ਬੋਹੜ ਸਿੰਘ, ਗਿਆਨੀ ਗੁਰਬਾਜ ਗਿਆਨੀ ਸਾਹਿਬ ਸਿੰਘ, ਪ੍ਰਿੰ. ਹਰਸ਼ਦੀਪ ਸਿੰਘ ਰੰਧਾਵਾ, ਅਵਤਾਰ ਸਿੰਘ ਬੁੱਟਰ, ਪ੍ਰਿੰਸੀਪਲ ਗੁਰਦੀਪ ਸਿੰਘ ਰੰਧਾਵਾ, ਭਾਗ ਸਿੰਘ, ਭਾਈ ਪ੍ਰਭਜੀਤ ਸਿੰਘ, ਭਾਈ ਸਤਨਾਮ ਸਿੰਘ, ਜੋਬਨਜੀਤ ਸਿੰਘ, ਭਾਈ ਨਿਰਮਲ ਸਿੰਘ, ਗਿਆਨੀ ਮੋਹਣਸਿੰਘ, ਭਾਈ ਗੁਰਕਿਰਪਾਲ ਸਿੰਘ, ਭਾਈ ਜੁਝਾਰ ਸਿੰਘ, ਭਾਈ ਪ੍ਰਕਾਸ਼ ਸਿੰਘ, ਡਾ. ਭਾਈ ਗੁਰਪ੍ਰੀਤ ਸਿੰਘ ਵੈਦ ਤੇ ਭਾਈ ਭਾਈ ਤਰਲੋਚਨ ਸਿੰਘ ਸਮੇਤ ਗਿਆਨੀ ਵੱਡੀ ਗਿਣਤੀ ਵਿਚ ਸੰਗਤਾਂ ਸਿੰਘ, ਹਾਜ਼ਰ ਸਨ।
















