ਅੰਮ੍ਰਿਤਸਰ 21ਮਈ (ਕੇ.ਐਲ.ਜੀਤ ਵਾਲੀਆ )-ਕਾਂਗਰਸ ਦੇ ਸੀਨੀਅਰ ਆਗੂ ਅਤੇ ਸਮਾਜ ਸੇਵਕ ਨਰੇਸ਼ ਚੌਹਾਨ ਨੇ ਕਾਂਗਰਸ ਹਾਈਕਮਾਨ ਨੂੰ ਜ਼ੋਰਦਾਰ ਅਪੀਲ ਕਰਦਿਆਂ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਦਾ ਮੰਨਣਾ ਹੈ ਕਿ 2027 ਦੀਆਂ ਚੋਣਾਂ ਵਿੱਚ ਜੇਕਰ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਾਉਣੀ ਹੈ ਤਾਂ ਸ. ਨਵਜੋਤ ਸਿੰਘ ਸਿੱਧੂ ਅਤੇ ਚਰਨਜੀਤ ਸਿੰਘ ਚੰਨੀ ਦੀ ਜੋੜੀ ਨੂੰ ਅੱਗੇ ਲਿਆਉਣਾ ਪਵੇਗਾ।
ਚੋਹਾਨ ਨੇ ਕਿਹਾ ਕਿ ਨਵਜੋਤ ਸਿੱਧੂ ਬਹੁਤ ਤਜਰਬੇਕਾਰ ਹਨ,ਉਨ੍ਹਾਂ ਦੀ ਮੀਡੀਆ ਵਿੱਚ ਵੀ ਮਜ਼ਬੂਤ ਪਕੜ ਹੈ ਅਤੇ ਸ਼ਹਿਰੀ ਵੋਟਰ ਅਤੇ ਨੌਜਵਾਨ ਵੋਟਰਾਂ ਵਿੱਚ ਉਨ੍ਹਾਂ ਪ੍ਰਤੀ ਕਾਫ਼ੀ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ 9 ਨਵੰਬਰ 2019 ਨੂੰ ਬੰਦ ਹੋਏ ਕਰਤਾਰਪੁਰ ਕੌਰੀਡੋਰ ਨੂੰ ਮੁੜ ਖੁਲਵਾਉਣ ਦਾ ਕੰਮ ਵੀ ਉਨ੍ਹਾਂ ਦੇ ਯਤਨਾਂ ਨਾਲ ਸੰਭਵ ਹੋਇਆ, ਜਿਸ ਕਾਰਨ ਸਿੱਖ ਸ਼ਰਧਾਲੂਆਂ ਵਿੱਚ ਉਨ੍ਹਾਂ ਲਈ ਬਹੁਤ ਆਦਰ ਅਤੇ ਪਿਆਰ ਹੈ। ਬਾਤ ਕਰੀਏ ਚਰਨਜੀਤ ਸਿੰਘ ਚੰਨੀ ਦੀ ਤਾਂ ਉਹਨਾਂ ਨੇ ਛੇ ਮਹੀਨੇ ਮੁੱਖ ਮੰਤਰੀ ਰਹਿੰਦੇ ਹੋਏ ਬਿਜਲੀ ਦੇ ਰੇਟ ਜੋ ਪਹਿਲਾਂ 7.22 ਰੁਪਏ ਪ੍ਰਤੀ ਯੂਨਿਟ ਸੀ, ਉਸਨੂੰ ਘਟਾ ਕੇ 3 ਰੁਪਏ ਪ੍ਰਤੀ ਯੂਨਿਟ ਕਰ ਦਿੱਤਾ ਗਿਆ ਸੀ। ਇਸਦੇ ਨਾਲ ਹੀ 2 ਕਿਲੋਵਾਟ ਤੱਕ ਦੇ ਘਰੇਲੂ ਖਪਤਕਾਰਾਂ ਦਾ 2 ਲੱਖ ਰੁਪਏ ਤੱਕ ਦਾ ਬਕਾਇਆ ਬਿਜਲੀ ਬਿੱਲ ਮਾਫ਼ ਕੀਤੇ ਗਏ ਸਨ। ਰੇਤ-ਬਜਰੀ ਦੇ ਰੇਟ ਘਟਾ ਕੇ ਲਗਭਗ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਕੀਤੇ ਗਏ, ਜਿਸ ਨਾਲ ਆਮ ਲੋਕਾਂ ਨੂੰ ਸਸਤੇ ਘਰ ਬਣਾਉਣ ਵਿੱਚ ਮਦਦ ਮਿਲੀ।
ਉਹੀ ਗੱਲ ਕਰੀਏ ਤਾਂ ਮੌਜੂਦਾ ਭਗਵੰਤ ਮਾਨ ਸਰਕਾਰ ਵੱਲੋਂ 18 ਸਾਲ ਤੋਂ ਉੱਪਰ ਦੀਆਂ ਮਹਿਲਾਵਾਂ ਦੇ ਖਾਤਿਆਂ ਵਿੱਚ ਹਰ ਮਹੀਨੇ 1000 ਰੁਪਏ ਪਾਉਣ ਦਾ ਜੋ ਵਾਅਦਾ ਕੀਤਾ ਗਿਆ ਸੀ, ਉਹ ਅੱਜ ਤੱਕ ਪੂਰਾ ਨਹੀਂ ਹੋ ਸਕਿਆ, ਜਿਸ ਕਾਰਨ ਮਹਿਲਾਵਾਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਹ ਮੁੱਦਾ 2027 ਦੀਆਂ ਚੋਣਾਂ ਵਿੱਚ ਭਗਵੰਤ ਮਾਨ ਸਰਕਾਰ ਉੱਤੇ ਭਾਰੀ ਪਵੇਗਾ।
ਉਨ੍ਹਾਂ ਕਿਹਾ ਕਿ ਬੰਗਾਲ ਦੇ ਚੋਣ ਨਤੀਜਿਆਂ ਨੂੰ ਦੇਖਦੇ ਹੋਏ ਕਾਂਗਰਸ ਹਾਈਕਮਾਨ ਨੂੰ ਪੰਜਾਬ ਵਿੱਚ ਵੀ ਸੋਚ-ਵਿਚਾਰ ਕਰਕੇ ਫੈਸਲਾ ਲੈਣਾ ਚਾਹੀਦਾ ਹੈ।
















