ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਕੀਤੀ ਮੀਟਿੰਗ ਪੰਜਾਬ ਬੰਦ ਤੋਂ ਬਾਅਦ ਕੈਮਿਸਟਾਂ ਨੇ ਸਿਹਤ ਵਿਭਾਗ ਅੱਗੇ ਰੱਖੀਆਂ ਆਪਣੀਆਂ ਮੰਗਾਂ

  ਚੰਡੀਗੜ੍ਹ, 22 ਮਈ (ਕੇ.ਐਲ. ਜੀਤ ਵਾਲੀਆ) —ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ ਕੈਮਿਸਟ ਐਂਡ ਡਰੱਗਿਸਟ ਅਤੇ ਪੰਜਾਬ ਕੈਮਿਸਟ ਐਸੋਸੀਏਸ਼ਨ (ਪੀਸੀਏ) ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਤੋਂ ਬਾਅਦ ਪੰਜਾਬ ਸਿਹਤ ਵਿਭਾਗ ਨੇ ਸ਼ੁੱਕਰਵਾਰ ਨੂੰ ਰਾਜ ਦੇ ਕੈਮਿਸਟਾਂ ਨਾਲ ਇਕ ਮਹੱਤਵਪੂਰਨ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਪੀਸੀਏ ਦੇ ਪੰਜਾਬ ਪ੍ਰਧਾਨ ਸੁਰਿੰਦਰ ਦੁੱਗਲ ਦੀ ਅਗਵਾਈ ਹੇਠ ਕੈਮਿਸਟਾਂ…

 

ਚੰਡੀਗੜ੍ਹ, 22 ਮਈ (ਕੇ.ਐਲ. ਜੀਤ ਵਾਲੀਆ) —ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ ਕੈਮਿਸਟ ਐਂਡ ਡਰੱਗਿਸਟ ਅਤੇ ਪੰਜਾਬ ਕੈਮਿਸਟ ਐਸੋਸੀਏਸ਼ਨ (ਪੀਸੀਏ) ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਤੋਂ ਬਾਅਦ ਪੰਜਾਬ ਸਿਹਤ ਵਿਭਾਗ ਨੇ ਸ਼ੁੱਕਰਵਾਰ ਨੂੰ ਰਾਜ ਦੇ ਕੈਮਿਸਟਾਂ ਨਾਲ ਇਕ ਮਹੱਤਵਪੂਰਨ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਪੀਸੀਏ ਦੇ ਪੰਜਾਬ ਪ੍ਰਧਾਨ ਸੁਰਿੰਦਰ ਦੁੱਗਲ ਦੀ ਅਗਵਾਈ ਹੇਠ ਕੈਮਿਸਟਾਂ ਦੇ ਇਕ ਵਫ਼ਦ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਮੁਲਾਕਾਤ ਕਰਕੇ ਆਪਣੇ ਮਸਲੇ ਅਤੇ ਮੰਗਾਂ ਉਨ੍ਹਾਂ ਅੱਗੇ ਰੱਖੀਆਂ।

 

ਮੀਟਿੰਗ ਵਿੱਚ ਸਿਹਤ ਵਿਭਾਗ ਦੇ ਡਰੱਗ ਐਡਮਿਨਿਸਟ੍ਰੇਸ਼ਨ ਦੇ ਪ੍ਰਮੁੱਖ ਸਕੱਤਰ ਕੁਮਾਰ ਰਾਹੁਲ, ਕਮਿਸ਼ਨਰ ਕਮਲਪ੍ਰੀਤ ਕੌਰ ਬਰਾੜ, ਸੰਯੁਕਤ ਕਮਿਸ਼ਨਰ ਸੰਜੀਵ ਗਰਗ ਅਤੇ ਸਹਾਇਕ ਕਮਿਸ਼ਨਰ ਗੁਰਿੰਦਰ ਸਿੰਘ ਵੀ ਹਾਜ਼ਰ ਰਹੇ।

 

ਪੀਸੀਏ ਦੇ ਪ੍ਰਧਾਨ ਸੁਰਿੰਦਰ ਦੁੱਗਲ ਵੱਲੋਂ ਜਾਰੀ ਪ੍ਰੈੱਸ ਬਿਆਨ ਅਨੁਸਾਰ ਮੀਟਿੰਗ ਦੌਰਾਨ ਕੈਮਿਸਟਾਂ ਨਾਲ ਜੁੜੀਆਂ ਵੱਖ-ਵੱਖ ਸਮੱਸਿਆਵਾਂ ਨੂੰ ਵਿਸਥਾਰ ਨਾਲ ਸਿਹਤ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਗਿਆ। ਉਨ੍ਹਾਂ ਕਿਹਾ ਕਿ ਕਈ ਨਿਯਮਾਂ ਅਤੇ ਪ੍ਰਕਿਰਿਆਵਾਂ ਕਾਰਨ ਕੈਮਿਸਟਾਂ ਨੂੰ ਆਜ਼ਾਦੀ ਨਾਲ ਕੰਮ ਕਰਨ ਵਿੱਚ ਰੁਕਾਵਟਾਂ ਆ ਰਹੀਆਂ ਹਨ, ਜਿਸ ਕਾਰਨ ਕੈਮਿਸਟਾਂ ਵਿੱਚ ਡਰ ਅਤੇ ਅਸਮੰਜਸਾ ਦਾ ਮਾਹੌਲ ਬਣ ਰਿਹਾ ਹੈ।

 

ਪੀਸੀਏ ਵੱਲੋਂ ਮੀਟਿੰਗ ਵਿੱਚ ਈ-ਫਾਰਮੇਸੀ ਪਲੇਟਫਾਰਮਾਂ ਸਬੰਧੀ ਨਿਯਮਾਂ ਨੂੰ ਰੱਦ ਕਰਕੇ ਇਸ ਪ੍ਰਣਾਲੀ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ। ਐਸੋਸੀਏਸ਼ਨ ਨੇ ਚਿੰਤਾ ਜਤਾਈ ਕਿ ਆਨਲਾਈਨ ਪਲੇਟਫਾਰਮਾਂ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਦੀ ਮਦਦ ਨਾਲ ਜਾਲੀ ਪ੍ਰਿਸਕ੍ਰਿਪਸ਼ਨ ਤਿਆਰ ਕਰਕੇ ਨਸ਼ੀਲੀਆਂ ਅਤੇ ਪਾਬੰਦੀਸ਼ੁਦਾ ਦਵਾਈਆਂ ਦੀ ਵਿਕਰੀ ਦੇ ਮਾਮਲੇ ਵੱਧ ਰਹੇ ਹਨ, ਜੋ ਸਮਾਜ ਲਈ ਗੰਭੀਰ ਖ਼ਤਰਾ ਬਣ ਸਕਦੇ ਹਨ।

 

ਮੀਟਿੰਗ ਦੌਰਾਨ ਕੈਮਿਸਟਾਂ ਨੇ ਇਹ ਵੀ ਕਿਹਾ ਕਿ ਵੱਡੇ ਕਾਰਪੋਰੇਟ ਘਰਾਣਿਆਂ ਵੱਲੋਂ ਡੀਪ ਡਿਸਕਾਊਂਟਿੰਗ ਰਾਹੀਂ ਦਵਾਈਆਂ ਦੀ ਵਿਕਰੀ ਕਰਕੇ ਰਵਾਇਤੀ ਦਵਾਈ ਕਾਰੋਬਾਰ ਦਾ ਸੰਤੁਲਨ ਖਰਾਬ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸ਼ੈਡਿਊਲ ਐਚ-ਵਨ ਰਜਿਸਟਰਾਂ ਦੀ ਸੰਭਾਲ ਦੌਰਾਨ ਆ ਰਹੀਆਂ ਮੁਸ਼ਕਲਾਂ ਅਤੇ ਪੰਜਾਬ ਫਾਰਮੇਸੀ ਕੌਂਸਲ ਵੱਲੋਂ ਫਾਰਮੇਸੀ ਲਾਇਸੈਂਸਾਂ ਦੇ ਰੀਨਿਊਅਲ ਵਿੱਚ ਪੈਦਾ ਕੀਤੀਆਂ ਜਾ ਰਹੀਆਂ ਰੁਕਾਵਟਾਂ ਦਾ ਮਾਮਲਾ ਵੀ ਜ਼ੋਰਦਾਰ ਢੰਗ ਨਾਲ ਉਠਾਇਆ ਗਿਆ।

 

ਕੈਮਿਸਟਾਂ ਦੇ ਵਫ਼ਦ ਨੇ ਸਿਹਤ ਮੰਤਰੀ ਕੋਲ ਮੰਗ ਕੀਤੀ ਕਿ ਦਵਾਈ ਕਾਰੋਬਾਰ ਨਾਲ ਜੁੜੇ ਛੋਟੇ ਅਤੇ ਮੱਧਮ ਦਰਜੇ ਦੇ ਕੈਮਿਸਟਾਂ ਦੇ ਹਿੱਤਾਂ ਦੀ ਰੱਖਿਆ ਲਈ ਢੁਕਵੇਂ ਕਦਮ ਚੁੱਕੇ ਜਾਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਜਲਦ ਹੱਲ ਕੀਤਾ ਜਾਵੇ। ਮੀਟਿੰਗ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੈਮਿਸਟਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਸਰਕਾਰ ਵੱਲੋਂ ਸਬੰਧਤ ਮਸਲਿਆਂ ‘ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ।

About The Author

Leave a Reply

Your email address will not be published. Required fields are marked *

Latest News

View All

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports

You May Have Missed