ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਪੰਜਾਬ ਵੱਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਖੋਲ੍ਹਣ ਦੀ ਮੁਹਿੰਮ ਦਾ ਸ਼ਵੇਤ ਮਲਿਕ ਵੱਲੋਂ ਸਹਿਯੋਗ ਦੇਣ ਦਾ ਵਾਅਦਾ : ਰਜਿੰਦਰ ਸਿੰਘ ਮਰਵਾਹਾ 

  ਅੰਮ੍ਰਿਤਸਰ, 27 ਮਈ (ਕੇ.ਐਲ. ਜੀਤ ਵਾਲੀਆ)-ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਪੰਜਾਬ ਦੇ ਚੇਅਰਮੈਨ ਸ੍ਰ. ਰਜਿੰਦਰ ਸਿੰਘ ਮਰਵਾਹਾ ਦੀ ਰਹਿਨੁਮਾਈ ਹੇਠ ਅਟਾਰੀ ਵਾਘਾ ਸਰਹੱਦ ਰਾਹੀਂ ਭਾਰਤ ਦਾ ਪਾਕਿਸਤਾਨ ਅਫ਼ਗ਼ਾਨਿਸਤਾਨ ਅਤੇ ਕੇਂਦਰੀ ਏਸ਼ੀਅਨ ਮੁਲਕਾਂ ਈਰਾਨ, ਇਰਾਕ ,ਉਜ਼ਬੇਕਿਸਤਾਨ, ਕਜ਼ਾਕਿਸਤਾਨ, ਤੁਰਕਮਿਨਸਤਾਨ ਅਤੇ ਤਾਜ਼ਕਿਸਤਾਨ ਆਦਿ ਨਾਲ ਪਿਛਲੇ ਸੱਤ ਸਾਲਾਂ ਤੋਂ ਬੰਦ ਆਪਸੀ ਵਪਾਰ ਮੁੜ ਸ਼ੁਰੂ ਕਰਨ ਲਈ ਆਰੰਭੀ ਮੁਹਿੰਮ…

 

ਅੰਮ੍ਰਿਤਸਰ, 27 ਮਈ (ਕੇ.ਐਲ. ਜੀਤ ਵਾਲੀਆ)-ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਪੰਜਾਬ ਦੇ ਚੇਅਰਮੈਨ ਸ੍ਰ. ਰਜਿੰਦਰ ਸਿੰਘ ਮਰਵਾਹਾ ਦੀ ਰਹਿਨੁਮਾਈ ਹੇਠ ਅਟਾਰੀ ਵਾਘਾ ਸਰਹੱਦ ਰਾਹੀਂ ਭਾਰਤ ਦਾ ਪਾਕਿਸਤਾਨ ਅਫ਼ਗ਼ਾਨਿਸਤਾਨ ਅਤੇ ਕੇਂਦਰੀ ਏਸ਼ੀਅਨ ਮੁਲਕਾਂ ਈਰਾਨ, ਇਰਾਕ ,ਉਜ਼ਬੇਕਿਸਤਾਨ, ਕਜ਼ਾਕਿਸਤਾਨ, ਤੁਰਕਮਿਨਸਤਾਨ ਅਤੇ ਤਾਜ਼ਕਿਸਤਾਨ ਆਦਿ ਨਾਲ ਪਿਛਲੇ ਸੱਤ ਸਾਲਾਂ ਤੋਂ ਬੰਦ ਆਪਸੀ ਵਪਾਰ ਮੁੜ ਸ਼ੁਰੂ ਕਰਨ ਲਈ ਆਰੰਭੀ ਮੁਹਿੰਮ ਨੂੰ ਪ੍ਰਚੰਡ ਕਰਨ ਲਈ ਸਾਬਕਾ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਵੱਲੋਂ ਵਾਅਦਾ ਕੀਤਾ ਗਿਆ ਕਿ ਉਹ ਆਉਣ ਵਾਲੇ ਪਾਰਲੀਮੈਂਟ ਦੇ ਮੌਨਸੂਨ ਸੈਸ਼ਨ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਅਤੇ ਹੋਮ ਮਨਿਸਟਰ ਸ੍ਰ. ਅਮਿਤ ਸ਼ਾਹ ਦੇ ਸਨਮੁੱਖ ਇਹ ਮੰਗ ਪੂਰੀ ਸ਼ਿੱਦਤ ਨਾਲ ਪੇਸ਼ ਕਰਨਗੇ। ਸ਼ਵੇਤ ਮਲਿਕ ਨੇ ਕਿਹਾ ਅਟਾਰੀ ਏਕੀਕ੍ਰਿਤ ਚੈੱਕ ਪੋਸਟ ਰਾਹੀਂ ਭਾਰਤ ਦਾ ਪਾਕਿਸਤਾਨ ਅਫ਼ਗ਼ਾਨਿਸਤਾਨ ਅਤੇ ਕੇਂਦਰੀ ਏਸ਼ੀਅਨ ਮੁਲਕਾਂ ਨਾਲ ਆਪਸੀ ਵਪਾਰ ਕਾਰੋਬਾਰ ਮੁੜ ਸ਼ੁਰੂ ਕਰਨ ਅਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਸੰਗਤਾਂ ਲਈ ਖੋਲ੍ਹਣ ਦੇ ਪ੍ਰਸਤਾਵ ਨੂੰ ਲੈ ਕੇ ਉਹ ਪਾਰਲੀਮੈਂਟ ਦੇ ਮੌਨਸੂਨ ਸੈਸ਼ਨ ਦੌਰਾਨ ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਪੰਜਾਬ ਦੇ ਅਹੁਦੇਦਾਰਾਂ ਦੀ ਇੱਕ ਮੀਟਿੰਗ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰਾਉਣਗੇ ਤਾਂ ਕਿ ਅੰਮ੍ਰਿਤਸਰ ਦੇ ਅਰਥਚਾਰੇ ਨਾਲ ਸਬੰਧਤ ਇਹ ਮਾਮਲਾ ਛੇਤੀ ਹੱਲ ਕੀਤਾ ਜਾ ਸਕੇ।

ਸ਼ਵੇਤ ਮਲਿਕ ਵੱਲੋਂ ਇਹ ਯਾਦ ਦਿਵਾਇਆ ਗਿਆ ਕਿ ਪੂਰਵ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪਾਈ ਜੀ ਨੇ ਖ਼ੁਦ ਸਫ਼ਰ ਤਹਿ ਕਰਕੇ ਭਾਰਤ ਅਤੇ ਪਾਕਿਸਤਾਨ ਦਰਮਿਆਨ ਸਬੰਧਾਂ ਨੂੰ ਸੁਖਾਵੇਂ ਅਤੇ ਭਾਈਚਾਰਕ ਬਣਾਉਣ ਲਈ ਦਿੱਲੀ ਅਤੇ ਲਾਹੌਰ ਦਰਮਿਆਨ ” ਸਦਾ-ਏ-ਸਰਹੱਦ ” ਬੱਸ ਦੀ ਸ਼ੁਰੂਆਤ ਕੀਤੀ ਸੀ ਪਰ ਪਾਕਿਸਤਾਨ ਨੇ ਕਾਰਗਿਲ ਸ਼ਰਾਰਤ ਕਰ ਦਿੱਤੀ। ਇਸੇ ਤਰ੍ਹਾਂ ਮੌਜੂਦਾ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਨੇ ਬਿਨਾਂ ਨਿਰਧਾਰਤ ਪ੍ਰੋਗਰਾਮ ਦੇ ਲਾਹੌਰ ਜਾ ਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦੇ ਜਨਮ ਦਿਨ ਸਮਾਗਮ ਵਿੱਚ ਸ਼ਾਮਲ ਹੋ ਕੇ ਸ਼ਾਂਤੀ ਅਤੇ ਸਹਿਚਾਰ ਦਾ ਹੱਥ ਵਧਾਇਆ ਪਰ ਪਾਕਿਸਤਾਨ ਨੇ ਉੜੀ, ਪੁਲਵਾਮਾ ਅਤੇ ਪਹਿਲਗਾਮ ਵਰਗੇ ਦੁੱਖਦਾਈ ਕਾਂਡ ਕਰ ਦਿੱਤੇ। ਪੰਜਾਬ ਅਤੇ ਵਿਸੇਸ਼ ਕਰਕੇ ਅੰਮ੍ਰਿਤਸਰ ਦੇ ਵਪਾਰ ਅਤੇ ਕਾਰੋਬਾਰ ਨੂੰ ਮੁੜ ਸੁਰਜੀਤ ਕਰਨ ਦੇ ਮਨਸ਼ੇ ਸਹਿਤ ਉਹ ਖ਼ੁਦ ਪ੍ਰਧਾਨ ਮੰਤਰੀ ਅਤੇ ਹੋਮ ਮਨਿਸਟਰ ਨੂੰ ਸਹਿਮਤ ਕਰਨ ਦੀ ਕੋਸ਼ਿਸ਼ ਕਰਨਗੇ ਕਿ ਭਾਰਤ ਫਿਰ ਵੱਡੇ ਭਰਾ ਦੀ ਅਤੇ ਪ੍ਰੌੜ੍ਹ ਅੰਤਰਰਾਸ਼ਟਰੀ ਪਹੁੰਚ ਅਪਣਾਉਂਦੇ ਹੋਏ ਪਾਕਿਸਤਾਨੀ ਹਾਕਮਾਂ ਨੂੰ ” ਹਮਸਾਏ ਮਾਂ ਪਿਓ ਜਾਏ ” ਦੇ ਮਾਨਵੀ ਸਭਿਆਚਾਰ ਨੂੰ ਅਪਣਾਉਂਦੇ ਹੋਏ ਸੁਖਦ ਮਾਹੌਲ ਦੀ ਸਿਰਜਣਾ ਕੀਤੀ ਜਾਵੇ ਅਤੇ ਦੋਵਾਂ ਦੇਸ਼ਾਂ ਦੀ ਆਰਥਿਕ ਖ਼ੁਸ਼ਹਾਲੀ ਲਈ ਵਪਾਰ ਅਤੇ ਕਾਰੋਬਾਰ ਨੂੰ ਮੁੜ ਸੁਰਜੀਤ ਕੀਤਾ ਜਾਵੇ।

ਅਟਾਰੀ ਵਾਘਾ ਸਰਹੱਦ ਰਾਹੀਂ ਆਪਸੀ ਵਪਾਰ ਮੁੜ ਸ਼ੁਰੂ ਕਰਨ ਅਤੇ ਸ਼੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਸੰਗਤਾਂ ਲਈ ਖੋਲ੍ਹਣ ਦੇ ਪ੍ਰਸਤਾਵ ਨੂੰ ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਪੰਜਾਬ ਦੇ ਚੇਅਰਮੈਨ ਸ੍ਰ. ਰਜਿੰਦਰ ਸਿੰਘ ਮਰਵਾਹਾ ਦੀ ਅਗਵਾਈ ਹੇਠ ਸ਼ਵੇਤ ਮਲਿਕ ਸਨਮੁੱਖ ਪੇਸ਼ ਕਰਨ ਵਾਲੇ ਪ੍ਰਤੀਨਿਧ ਮੰਡਲ ਵਿੱਚ ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਅੰਮ੍ਰਿਤਸਰ ਦੇ ਚੇਅਰਮੈਨ ਸ੍ਰ. ਹਰਪ੍ਰੀਤ ਸਿੰਘ ਭਾਟੀਆ, ਕੁਲਵਿੰਦਰ ਸਿੰਘ ਮਰਵਾਹਾ, ਤਜਿੰਦਰ ਪਾਲ ਸਿੰਘ ਬੌਬੀ ਬਾਦਸ਼ਾਹ, ਸੀ. ਏ. ਅਮਰਜੀਤ ਸਿੰਘ ਨਾਰੰਗ, ਆਰਕੀਟੈਕਟ ਜੱਜਬੀਰ ਸਿੰਘ, ਮਨਦੀਪ ਸਿੰਘ, ਸਰਬਰਿੰਦਰ ਸਿੰਘ ਸੋਨੂੰ ਸੁਲਤਾਨਵਿੰਡ, ਸੁਰੇਸ਼ ਕੁਮਾਰ, ਸੁਮਿਤ ਸਿੰਘ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਹੋਏ।

About The Author

Leave a Reply

Your email address will not be published. Required fields are marked *

Latest News

View All

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports

You May Have Missed