ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਗੁਰੂ ਕਿਰਪਾ ਬਾਜ਼ਾਰ ਵੱਲੋਂ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਤੇ ਅਟੁੱਟ ਲੰਗਰ ਦਾ ਆਯੋਜਨ

    ਲੰਗਰ ਦੀ ਪ੍ਰੰਪਰਾ ਮਨੁੱਖਤਾ ਦੀ ਨਿਰਸਵਾਰਥ ਸੇਵਾ ਅਤੇ ਸਮਾਨਤਾ ਦਾ ਪ੍ਰਤੀਕ ਹੈ-ਗੁਰਜੀਤ ਸਿੰਘ    ਅੰਮ੍ਰਿਤਸਰ, 31 ਮਈ (ਕੇ.ਐਲ. ਜੀਤ ਵਾਲੀਆ) – ਗੁਰੂ ਕਿਰਪਾ ਬਾਜ਼ਾਰ, ਜੀ.ਟੀ. ਰੋਡ ਛੇਹਰਟਾ ਵਿਖੇ ਉੱਘੇ ਸਮਾਜ ਸੇਵਕ ਮਨਪ੍ਰੀਤ ਸਿੰਘ ਲਾਲੀ ਅਤੇ ਮੁਖਤਿਆਰ ਸਿੰਘ ਪੱਪੂ ਦੀ ਦੇਖ-ਰੇਖ ਹੇਠ ਸਰਬੱਤ ਦੇ ਭਲੇ ਅਤੇ ਲੋਕ ਭਲਾਈ ਲਈ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ।…

 

 

ਲੰਗਰ ਦੀ ਪ੍ਰੰਪਰਾ ਮਨੁੱਖਤਾ ਦੀ ਨਿਰਸਵਾਰਥ ਸੇਵਾ ਅਤੇ ਸਮਾਨਤਾ ਦਾ ਪ੍ਰਤੀਕ ਹੈ-ਗੁਰਜੀਤ ਸਿੰਘ 

 

ਅੰਮ੍ਰਿਤਸਰ, 31 ਮਈ (ਕੇ.ਐਲ. ਜੀਤ ਵਾਲੀਆ) – ਗੁਰੂ ਕਿਰਪਾ ਬਾਜ਼ਾਰ, ਜੀ.ਟੀ. ਰੋਡ ਛੇਹਰਟਾ ਵਿਖੇ ਉੱਘੇ ਸਮਾਜ ਸੇਵਕ ਮਨਪ੍ਰੀਤ ਸਿੰਘ ਲਾਲੀ ਅਤੇ ਮੁਖਤਿਆਰ ਸਿੰਘ ਪੱਪੂ ਦੀ ਦੇਖ-ਰੇਖ ਹੇਠ ਸਰਬੱਤ ਦੇ ਭਲੇ ਅਤੇ ਲੋਕ ਭਲਾਈ ਲਈ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਅਤੇ ਸਮਾਜ ਵਿੱਚ ਆਪਸੀ ਭਾਈਚਾਰਾ, ਏਕਤਾ ਅਤੇ ਸ਼ਾਂਤੀ ਦਾ ਸੰਦੇਸ਼ ਦੇਣ ਲਈ ਗੁਰੂ ਦਾ ਅਟੁੱਟ ਲੰਗਰ ਵੀ ਵਰਤਾਇਆ ਗਿਆ।

 

ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ, ਦੁਕਾਨਦਾਰਾਂ ਅਤੇ ਸੰਗਤਾਂ ਨੇ ਹਾਜ਼ਰੀ ਭਰੀ। ਸੰਗਤਾਂ ਨੇ ਗੁਰੂ ਘਰ ਦਾ ਲੰਗਰ ਛਕਿਆ ਅਤੇ ਸਰਬੱਤ ਦੇ ਭਲੇ, ਦੇਸ਼ ਦੀ ਤਰੱਕੀ ਅਤੇ ਲੋਕਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।

 

ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਉਘੇ ਸਮਾਜ ਸੇਵਕ ਅਤੇ ਗੁਰਦੁਆਰਾ ਕਰਤਾਰ ਨਗਰ ਛੇਹਰਟਾ ਦੇ ਉਪ ਪ੍ਰਧਾਨ ਗੁਰਜੀਤ ਸਿੰਘ (ਸਰਬਜੀਤ ਆਟੋ ਸਪੇਅਰ ਪਾਰਟਸ ਵਾਲੇ) ਨੇ ਲੰਗਰ ਵਰਤਾਉਣ ਦੀ ਸੇਵਾ ਆਰੰਭ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਦਿੱਤੀ ਗਈ ਲੰਗਰ ਦੀ ਪ੍ਰੰਪਰਾ ਮਨੁੱਖਤਾ ਦੀ ਨਿਰਸਵਾਰਥ ਸੇਵਾ ਅਤੇ ਸਮਾਨਤਾ ਦਾ ਪ੍ਰਤੀਕ ਹੈ। ਅਜਿਹੇ ਧਾਰਮਿਕ ਸਮਾਗਮ ਸਮਾਜ ਵਿੱਚ ਆਪਸੀ ਪਿਆਰ, ਸਦਭਾਵਨਾ ਅਤੇ ਸੇਵਾ ਭਾਵਨਾ ਨੂੰ ਮਜ਼ਬੂਤ ਕਰਦੇ ਹਨ।

 

ਸਮਾਗਮ ਦੇ ਪ੍ਰਬੰਧਕ ਮਨਪ੍ਰੀਤ ਸਿੰਘ ਲਾਲੀ ਅਤੇ ਮੁਖਤਿਆਰ ਸਿੰਘ ਪੱਪੂ ਨੇ ਹਾਜ਼ਰ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਦੀ ਕਿਰਪਾ ਸਦਕਾ ਹਰ ਮਹੀਨੇ ਇਸ ਤਰ੍ਹਾਂ ਦੇ ਧਾਰਮਿਕ ਸਮਾਗਮ ਕਰਵਾਏ ਜਾਂਦੇ ਹਨ ਤਾਂ ਜੋ ਲੋਕਾਂ ਵਿੱਚ ਸੇਵਾ, ਸਿਮਰਨ ਅਤੇ ਮਨੁੱਖਤਾ ਦੀ ਭਾਵਨਾ ਨੂੰ ਹੋਰ ਪ੍ਰਫੁੱਲਤ ਕੀਤਾ ਜਾ ਸਕੇ।

 

ਇਸ ਮੌਕੇ ਰਾਜਾ ਏ.ਸੀ. ਵਾਲੇ, ਸਰਬਜੀਤ ਸਿੰਘ ਸਪੇਅਰ ਪਾਰਟਸ ਵਾਲੇ, ਪ੍ਰਤਾਪ ਸਿੰਘ ਸੰਧੂ, ਅਵਤਾਰ ਸਿੰਘ ਅਤੇ ਹੋਰ ਅਨੇਕਾਂ ਪਤਵੰਤੇ ਸੱਜਣ ਹਾਜ਼ਰ ਸਨ। ਸਮਾਗਮ ਦੌਰਾਨ ਸੰਗਤਾਂ ਨੇ ਪੂਰੇ ਉਤਸ਼ਾਹ ਅਤੇ ਸ਼ਰਧਾ ਨਾਲ ਸੇਵਾ ਨਿਭਾਈ ਅਤੇ ਗੁਰੂ ਦੇ ਲੰਗਰ ਦਾ ਆਨੰਦ ਮਾਣਿਆ।

About The Author

Leave a Reply

Your email address will not be published. Required fields are marked *

Latest News

View All

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports

You May Have Missed