ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਸ਼ਿਵਪੁਰੀ ਨਾਰਾਇਣਗੜ੍ਹ ਨੇੜੇ ਲੱਗੇ ਕੂੜੇ ਦੇ ਢੇਰ ਨੇ ਧਾਰਨ ਕੀਤਾ ਡੰਪ ਦਾ ਰੂਪ, ਇੱਕ ਹਫ਼ਤੇ ਅੰਦਰ ਡੰਪ ਨਾ ਚੁੱਕਿਆ ਗਿਆ ਤਾਂ ਲਾਇਆ ਜਾਵੇਗਾ ਧਰਨਾ – ਕੰਵਲਜੀਤ ਸਿੰਘ,ਸੁੱਖ,ਭਾਰਦਵਾਜ

    ਅੰਮ੍ਰਿਤਸਰ, 31 ਮਈ (ਕੇ.ਐਲ. ਜੀਤ ਵਾਲੀਆ) – ਸ਼ਿਵਪੁਰੀ ਨਾਰਾਇਣਗੜ੍ਹ ਦੇ ਨੇੜੇ ਲੱਗੇ ਕੂੜੇ ਦੇ ਢੇਰ ਕਾਰਨ ਇਲਾਕਾ ਵਾਸੀਆਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਸ਼ਮਸ਼ਾਨ ਘਾਟ ਦੇ ਬਾਹਰ ਗੇਟ ਕੋਲ ਖੁੱਲ੍ਹੇ ਵਿੱਚ ਕੂੜਾ ਸੁੱਟਿਆ ਜਾ ਰਿਹਾ ਹੈ, ਜਿਸ ਕਾਰਨ ਗੰਦਗੀ ਲਗਾਤਾਰ ਵੱਧ ਰਹੀ ਹੈ।   ਭਾਵੇਂ ਪ੍ਰਸ਼ਾਸਨ…

 

 

ਅੰਮ੍ਰਿਤਸਰ, 31 ਮਈ (ਕੇ.ਐਲ. ਜੀਤ ਵਾਲੀਆ) – ਸ਼ਿਵਪੁਰੀ ਨਾਰਾਇਣਗੜ੍ਹ ਦੇ ਨੇੜੇ ਲੱਗੇ ਕੂੜੇ ਦੇ ਢੇਰ ਕਾਰਨ ਇਲਾਕਾ ਵਾਸੀਆਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਸ਼ਮਸ਼ਾਨ ਘਾਟ ਦੇ ਬਾਹਰ ਗੇਟ ਕੋਲ ਖੁੱਲ੍ਹੇ ਵਿੱਚ ਕੂੜਾ ਸੁੱਟਿਆ ਜਾ ਰਿਹਾ ਹੈ, ਜਿਸ ਕਾਰਨ ਗੰਦਗੀ ਲਗਾਤਾਰ ਵੱਧ ਰਹੀ ਹੈ।

 

ਭਾਵੇਂ ਪ੍ਰਸ਼ਾਸਨ ਵੱਲੋਂ ਸਮੇਂ-ਸਮੇਂ ‘ਤੇ ਸਫ਼ਾਈ ਅਭਿਆਨ ਚਲਾਏ ਜਾਂਦੇ ਹਨ, ਪਰ ਜ਼ਮੀਨੀ ਪੱਧਰ ‘ਤੇ ਇਸਦਾ ਕੋਈ ਖ਼ਾਸ ਅਸਰ ਨਜ਼ਰ ਨਹੀਂ ਆ ਰਿਹਾ। ਸਫ਼ਾਈ ਦੇ ਨਾਮ ‘ਤੇ ਮੁਹਿੰਮਾਂ ਤਾਂ ਚਲਦੀਆਂ ਹਨ ਪਰ ਗੰਦਗੀ ਦੀ ਸਮੱਸਿਆ ਜਿਉਂ ਦੀ ਤਿਉਂ ਬਣੀ ਹੋਈ ਹੈ।

 

ਛੇਹਰਟਾ ਸੰਘਰਸ਼ ਕਮੇਟੀ ਦੇ ਪ੍ਰਧਾਨ ਕੰਵਲਜੀਤ ਸਿੰਘ, ਸੁਖਜਿੰਦਰਪਾਲ ਸਿੰਘ ਸੁੱਖ, ਹਰਮਨਪ੍ਰੀਤ ਸਿੰਘ, ਸ਼ਿਵਪੁਰੀ ਨਾਰਾਇਣਗੜ੍ਹ ਦੇ ਪ੍ਰਧਾਨ ਪੰਨਾ ਲਾਲ ਭਾਰਦਵਾਜ, ਸਤੀਸ਼ ਮੰਟੂ, ਐਮ.ਡੀ. ਰਿਖੀ ਅਤੇ ਪਿੰਟੂ ਬੇਦੀ ਨੇ ਦੱਸਿਆ ਕਿ ਪਿਛਲੇ ਤਿੰਨ ਮਹੀਨਿਆਂ ਤੋਂ ਨਗਰ ਨਿਗਮ ਵੱਲੋਂ ਸ਼ਿਵਪੁਰੀ ਨਾਰਾਇਣਗੜ੍ਹ ਦੇ ਗੇਟ ਕੋਲ ਕੂੜਾ ਸੁੱਟ ਕੇ ਇਸ ਥਾਂ ਨੂੰ ਡੰਪ ਦਾ ਰੂਪ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

 

ਉਨ੍ਹਾਂ ਕਿਹਾ ਕਿ ਪਹਿਲਾਂ ਵੀ ਨਿਗਮ ਵੱਲੋਂ ਸੜਕ ਕਿਨਾਰੇ ਕੂੜੇ ਦੇ ਢੇਰ ਲਗਾਏ ਜਾਂਦੇ ਸਨ, ਜਿਸ ਕਾਰਨ ਕੁਝ ਸਮੇਂ ਬਾਅਦ ਸੀਵਰੇਜ ਬਲਾਕ ਹੋ ਗਿਆ ਸੀ ਅਤੇ ਗੰਦਾ ਪਾਣੀ ਸ਼ਿਵਪੁਰੀ ਦੇ ਅੰਦਰ ਦਾਖ਼ਲ ਹੋ ਕੇ ਅੰਤਿਮ ਸੰਸਕਾਰ ਵਾਲੀ ਥਾਂ ਤੱਕ ਪਹੁੰਚ ਗਿਆ ਸੀ। ਲੋਕਾਂ ਦੇ ਵਿਰੋਧ ਤੋਂ ਬਾਅਦ ਵੱਡੀ ਮੁਸ਼ਕਲ ਨਾਲ ਉਸ ਥਾਂ ਦੀ ਸਫ਼ਾਈ ਕਰਵਾਈ ਗਈ ਸੀ।

 

ਆਗੂਆਂ ਨੇ ਦੱਸਿਆ ਕਿ ਹੁਣ ਨਿਗਮ ਵੱਲੋਂ ਦੁਬਾਰਾ ਸ਼ਿਵਪੁਰੀ ਗੇਟ ਨੇੜੇ ਕੂੜਾ ਸੁੱਟਣਾ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਕਾਰਨ ਇਹ ਥਾਂ ਹੌਲੀ-ਹੌਲੀ ਡੰਪ ਬਣਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਗੰਦਗੀ ਕਾਰਨ ਕਈ ਤਰ੍ਹਾਂ ਦੀਆਂ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆ ਹੋਇਆ ਹੈ, ਪਰ ਸਫ਼ਾਈ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ।

 

ਸ਼ਿਵਪੁਰੀ ਪ੍ਰਧਾਨ ਪੰਨਾ ਲਾਲ ਭਾਰਦਵਾਜ ਅਤੇ ਸਤੀਸ਼ ਮੰਟੂ ਨੇ ਦੱਸਿਆ ਕਿ ਸ਼ਿਵਪੁਰੀ ਦੇ ਵਿਕਾਸ ਅਤੇ ਗੰਦਗੀ ਦੀ ਸਮੱਸਿਆ ਸਬੰਧੀ ਤਿੰਨ ਵਾਰ ਹਲਕਾ ਵਿਧਾਇਕ ਨੂੰ ਜਾਣੂ ਕਰਵਾਇਆ ਗਿਆ, ਪਰ ਉਨ੍ਹਾਂ ਵੱਲੋਂ ਮੌਕੇ ਦਾ ਦੌਰਾ ਕਰਨ ਅਤੇ ਭਰੋਸੇ ਦੇਣ ਤੋਂ ਇਲਾਵਾ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ।

 

ਛੇਹਰਟਾ ਸੰਘਰਸ਼ ਕਮੇਟੀ ਦੇ ਪ੍ਰਧਾਨ ਕੰਵਲਜੀਤ ਸਿੰਘ ਅਤੇ ਸੁਖਜਿੰਦਰਪਾਲ ਸਿੰਘ ਸੁੱਖ ਨੇ ਕਿਹਾ ਕਿ ਸ਼ਿਵਪੁਰੀ ਗੇਟ ਕੋਲ ਲੱਗੇ ਕੂੜੇ ਦੇ ਢੇਰ ਕਾਰਨ ਅੰਤਿਮ ਸੰਸਕਾਰ ਲਈ ਆਉਣ ਵਾਲੇ ਲੋਕਾਂ ਨੂੰ ਵੀ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਸਰਕਾਰ ਸਫ਼ਾਈ ਅਭਿਆਨ ਚਲਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੀ ਹੈ ਅਤੇ ਗੰਦਗੀ ਫੈਲਾਉਣ ਵਾਲਿਆਂ ਦੇ ਚਲਾਨ ਕੱਟ ਰਹੀ ਹੈ, ਜਦਕਿ ਦੂਜੇ ਪਾਸੇ ਖੁਦ ਹੀ ਸ਼ਿਵਪੁਰੀ ਗੇਟ ਕੋਲ ਕੂੜਾ ਸੁੱਟ ਕੇ ਸਵੱਛਤਾ ਅਭਿਆਨ ਨੂੰ ਠੇਸ ਪਹੁੰਚਾਈ ਜਾ ਰਹੀ ਹੈ।

 

ਉਨ੍ਹਾਂ ਕਿਹਾ ਕਿ ਇਹ ਗੰਦਗੀ ਨਾ ਸਿਰਫ਼ ਸ਼ਿਵਪੁਰੀ ਅਤੇ ਧਾਰਮਿਕ ਸਥਾਨਾਂ ਦੀ ਮਰਿਆਦਾ ਨੂੰ ਪ੍ਰਭਾਵਿਤ ਕਰ ਰਹੀ ਹੈ, ਸਗੋਂ ਡੇਂਗੂ, ਮਲੇਰੀਆ ਵਰਗੀਆਂ ਸੰਕਰਾਮਕ ਬਿਮਾਰੀਆਂ ਦੇ ਫੈਲਣ ਦਾ ਵੀ ਖ਼ਤਰਾ ਪੈਦਾ ਕਰ ਰਹੀ ਹੈ।

 

ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇੱਕ ਹਫ਼ਤੇ ਦੇ ਅੰਦਰ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਸ਼ਿਵਪੁਰੀ ਨੇੜੇ ਸਫ਼ਾਈ ਕਰਵਾ ਕੇ ਇਸ ਡੰਪ ਨੂੰ ਨਾ ਚੁੱਕਿਆ ਗਿਆ ਤਾਂ ਉਹ ਇਲਾਕਾ ਵਾਸੀਆਂ ਨੂੰ ਨਾਲ ਲੈ ਕੇ ਸੜਕਾਂ ‘ਤੇ ਉਤਰ ਕੇ ਧਰਨਾ-ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ।

About The Author

Leave a Reply

Your email address will not be published. Required fields are marked *

Latest News

View All

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports

You May Have Missed