ਅੰਮ੍ਰਿਤਸਰ (ਕੇ.ਐਲ. ਜੀਤ ਵਾਲੀਆ, ਫੁੱਲਜੀਤ ਵਰਪਾਲ) — ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਅਤੇ ਕੌਂਸਲਰ ਸੁਰਜੀਤ ਸਿੰਘ ਪਹਿਲਵਾਨ ਦੀ ਅਗਵਾਈ ਵਿੱਚ ਸਕੱਤਰੀ ਬਾਗ ਸਥਿਤ ਬਿਜਲੀ ਘਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਵਿੱਚ ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੇ ਸ਼ਹਿਰੀ ਪ੍ਰਧਾਨ ਅਤੇ ਵਾਰਡ ਨੰਬਰ 43 ਦੇ ਕੌਂਸਲਰ ਇੰਦਰਜੀਤ ਸਿੰਘ ਪੰਡੋਰੀ ਦੀ ਅਗਵਾਈ ਹੇਠ ਬੀਸੀ ਵਿੰਗ ਦੇ ਆਗੂ ਵੀ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ।

ਇਸ ਦੌਰਾਨ ਅਕਾਲੀ ਆਗੂਆਂ ਨੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਰੇਬਾਜ਼ੀ ਕਰਦੇ ਹੋਏ ਚੇਤਾਵਨੀ ਦਿੱਤੀ ਕਿ ਜੇਕਰ ਬਿਜਲੀ ਕੱਟਾਂ ਦਾ ਮਸਲਾ ਜਲਦ ਹੱਲ ਨਾ ਕੀਤਾ ਗਿਆ ਤਾਂ ਵੱਡੇ ਪੱਧਰ ‘ਤੇ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਰਜੀਤ ਸਿੰਘ ਪਹਿਲਵਾਨ ਅਤੇ ਇੰਦਰਜੀਤ ਸਿੰਘ ਪੰਡੋਰੀ ਨੇ ਕਿਹਾ ਕਿ ਗਰਮੀ ਦੀ ਸ਼ੁਰੂਆਤ ਵਿੱਚ ਹੀ ਵੱਡੇ ਪੱਧਰ ‘ਤੇ ਬਿਜਲੀ ਕੱਟ ਲੱਗਣੇ ਪੰਜਾਬ ਸਰਕਾਰ ਦੀ ਨਾਕਾਮੀ ਨੂੰ ਦਰਸਾਉਂਦੇ ਹਨ। ਉਨ੍ਹਾਂ ਕਿਹਾ ਕਿ ਬਿਜਲੀ ਦੀ ਘਾਟ ਕਾਰਨ ਕਿਸਾਨਾਂ ਦੀਆਂ ਫਸਲਾਂ, ਵਪਾਰੀਆਂ ਦੇ ਕਾਰੋਬਾਰ ਅਤੇ ਵਿਦਿਆਰਥੀਆਂ ਦੀ ਪੜ੍ਹਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ, ਜਿਸ ਨਾਲ ਸੂਬੇ ਦੇ ਵਿਕਾਸ ‘ਤੇ ਨਕਾਰਾਤਮਕ ਅਸਰ ਪਵੇਗਾ।
ਉਨ੍ਹਾਂ ਦੱਸਿਆ ਕਿ ਇਸ ਮੌਕੇ ਸਰਕਾਰ ਦੇ ਨਾਮ ਮੰਗ ਪੱਤਰ ਐਸਡੀਓ ਬਿਜਲੀ ਘਰ ਨੂੰ ਵੀ ਸੌਂਪਿਆ ਗਿਆ ਹੈ, ਜਿਸ ਦਾ ਮਕਸਦ ਸਰਕਾਰ ਨੂੰ ਇਸ ਗੰਭੀਰ ਸਮੱਸਿਆ ਵੱਲ ਧਿਆਨ ਦੇਣ ਲਈ ਮਜਬੂਰ ਕਰਨਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਰਜਿੰਦਰ ਸਿੰਘ ਮਹਿਤਾ, ਸਰਕਲ ਪ੍ਰਧਾਨ ਗੁਰਦਿਆਲ ਸਿੰਘ ਭੁੱਲਰ, ਸ਼ਵਰਾਜ ਸਿੰਘ ਸ਼ਾਮ,ਸੁਰਜੀਤ ਸਿੰਘ ਕੰਡਾ, ਮੁਖਤਿਆਰ ਸਿੰਘ, ਹਰਪਾਲ ਸਿੰਘ, ਭੁਪਿੰਦਰ ਸਿੰਘ ਦਾਸੂਵਾਲ, ਗੁਰਮੀਤ ਸਿੰਘ, ਅਜੀਤ ਸਿੰਘ, ਰਵਿੰਦਰ ਪਾਲ ਸਿੰਘ, ਅਜੀਤ ਸਿੰਘ ਰਾਜਾ, ਵਿਕਰਮਜੀਤ ਸਿੰਘ ਨਿੱਕਾ, ਗੁਰਮੀਤ ਸਿੰਘ ਸੀਹ, ਜਸਵਿੰਦਰ ਸਿੰਘ ਜੱਸ, ਰਣਜੀਤ ਸਿੰਘ, ਪਰਮਜੀਤ ਸਿੰਘ ਭਾਟੀਆ, ਰਣਜੀਤ ਸਿੰਘ ਜੀਤਾ, ਡਾ.ਮਨਜੀਤ ਸਿੰਘ, ਅਮਰਪ੍ਰੀਤ ਸਿੰਘ ਪੰਡੋਰੀ ਸਮੇਤ ਹੋਰ ਆਗੂ ਮੌਜੂਦ ਸਨ।















