ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਖ਼ਿਲਾਫ਼ ਕਾਂਗਰਸ ਵੱਲੋਂ ਪ੍ਰਦਰਸ਼ਨ ਮਹਿੰਗਾਈ ਕਾਰਨ ਆਮ ਲੋਕਾਂ ਦਾ ਜੀਵਨ ਹੋਇਆ ਮੁਸ਼ਕਲ : ਸੁਨੀਲ ਦੱਤੀ

  ਅੰਮ੍ਰਿਤਸਰ, 1 ਜੂਨ (ਕੇ.ਐਲ. ਜੀਤ ਵਾਲੀਆ, ਫੁਲਜੀਤ ਵਰਪਾਲ) – ਸਾਬਕਾ ਵਿਧਾਇਕ ਸੁਨੀਲ ਦੱਤੀ ਦੀ ਅਗਵਾਈ ਹੇਠ ਅੱਜ 88 ਫੁੱਟ ਰੋਡ ਵਿਖੇ ਕੇਂਦਰ ਸਰਕਾਰ ਦੀਆਂ ਕਥਿਤ ਗਲਤ ਨੀਤੀਆਂ ਅਤੇ ਵਧ ਰਹੀ ਮਹਿੰਗਾਈ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਸੁਨੀਲ ਦੱਤੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੈਟਰੋਲ, ਡੀਜ਼ਲ,…

 

ਅੰਮ੍ਰਿਤਸਰ, 1 ਜੂਨ (ਕੇ.ਐਲ. ਜੀਤ ਵਾਲੀਆ, ਫੁਲਜੀਤ ਵਰਪਾਲ) – ਸਾਬਕਾ ਵਿਧਾਇਕ ਸੁਨੀਲ ਦੱਤੀ ਦੀ ਅਗਵਾਈ ਹੇਠ ਅੱਜ 88 ਫੁੱਟ ਰੋਡ ਵਿਖੇ ਕੇਂਦਰ ਸਰਕਾਰ ਦੀਆਂ ਕਥਿਤ ਗਲਤ ਨੀਤੀਆਂ ਅਤੇ ਵਧ ਰਹੀ ਮਹਿੰਗਾਈ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਸੁਨੀਲ ਦੱਤੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੈਟਰੋਲ, ਡੀਜ਼ਲ, ਰਸੋਈ ਗੈਸ ਅਤੇ ਹੋਰ ਜ਼ਰੂਰੀ ਵਸਤੂਆਂ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਕੀਤੇ ਜਾਣ ਕਾਰਨ ਗਰੀਬ ਅਤੇ ਮੱਧ ਵਰਗ ਦੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ਕਾਰਨ ਆਮ ਪਰਿਵਾਰਾਂ ਲਈ ਆਪਣੇ ਘਰ ਦਾ ਗੁਜ਼ਾਰਾ ਚਲਾਉਣਾ ਔਖਾ ਹੋ ਗਿਆ ਹੈ।

ਸੁਨੀਲ ਦੱਤੀ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਨੂੰ ਲੋਕਾਂ ਦੀਆਂ ਸਮੱਸਿਆਵਾਂ ਦੀ ਕੋਈ ਪਰਵਾਹ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਰਤੀ ਰੁਪਏ ਦੀ ਕੀਮਤ ਵਿੱਚ ਗਿਰਾਵਟ ਅਤੇ ਈਂਧਨ ਦੀਆਂ ਵਧਦੀਆਂ ਕੀਮਤਾਂ ਕਾਰਨ ਮਹਿੰਗਾਈ ਚਰਮ ਸੀਮਾ ’ਤੇ ਪਹੁੰਚ ਚੁੱਕੀ ਹੈ। ਇਸ ਦਾ ਅਸਰ ਨਾ ਸਿਰਫ਼ ਆਮ ਲੋਕਾਂ ’ਤੇ, ਸਗੋਂ ਉਦਯੋਗਾਂ ਅਤੇ ਕਾਰੋਬਾਰਾਂ ’ਤੇ ਵੀ ਪੈ ਰਿਹਾ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਲੋਕਾਂ ਨਾਲ ਕੀਤੇ ਕਈ ਵਾਅਦੇ ਪੂਰੇ ਨਹੀਂ ਕੀਤੇ, ਜਿਸ ਕਾਰਨ ਲੋਕਾਂ ਵਿੱਚ ਨਾਰਾਜ਼ਗੀ ਵੱਧ ਰਹੀ ਹੈ ਅਤੇ ਉਹ ਸੜਕਾਂ ’ਤੇ ਉਤਰ ਕੇ ਆਪਣਾ ਵਿਰੋਧ ਦਰਜ ਕਰਵਾ ਰਹੇ ਹਨ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਮਹਿੰਗਾਈ ’ਤੇ ਕਾਬੂ ਪਾ ਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ।

ਇਸ ਮੌਕੇ ਜਿਲਾ ਕਾਂਗਰਸ ਕਮੇਟੀ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਸੌਰਵ ਮਿੱਠੂ ਮਦਾਨ, ਕੌਂਸਲਰ ਰਮਿੰਦਰ ਰਮੀ,ਸੀਨੀਅਰ ਕਾਂਗਰਸੀ ਆਗੂ ਸੋਨੂ ਦੱਤੀ, ਜ਼ਿਲ੍ਹਾ ਮਹਿਲਾ ਕਾਂਗਰਸ ਦੀ ਪ੍ਰਧਾਨ ਰਜਨੀ ਸ਼ਰਮਾ, ਸੀਨੀਅਰ ਕਾਂਗਰਸੀ ਆਗੂ ਅਤੇ ਕੌਂਸਲਰ ਨਰਿੰਦਰ ਸਿੰਘ ਤੁੰਗ, ਕਰਮਜੀਤ ਸਿੰਘ ਕੇ.ਪੀ., ਭਾਨੂ ਪ੍ਰਤਾਪ ਸਿੰਘ, ਹੈਪੀ ਮਸੀਹ ਸਮੇਤ ਕਾਂਗਰਸ ਪਾਰਟੀ ਦੇ ਕਈ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।

About The Author

Leave a Reply

Your email address will not be published. Required fields are marked *

Latest News

View All

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports

You May Have Missed