ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਵਿਧਾਇਕਾ ਜੀਵਨਜੋਤ ਕੌਰ ਦੀ ਅਗਵਾਈ ਹੇਠ ਹਲਕਾ ਪੂਰਬੀ ਵਿੱਚ ਵਿਕਾਸ ਦੀ ਨਵੀਂ ਲਹਿਰ – ਐਡਵੋਕੇਟ ਹਰਪਾਲ ਨਿੱਜਰ

ਅੰਮ੍ਰਿਤਸਰ, 3 ਜੂਨ (ਕੇ. ਐਲ. ਜੀਤ ਵਾਲੀਆ) – ਆਮ ਆਦਮੀ ਪਾਰਟੀ ਲੀਗਲ ਵਿੰਗ ਮਾਝਾ ਜੋਨ ਦੇ ਚੇਅਰਮੈਨ, ‘ਆਪ’ ਦੇ ਬਲਾਕ ਪ੍ਰਧਾਨ ਅਤੇ ਬਾਰ ਐਸੋਸੀਏਸ਼ਨ ਅਜਨਾਲਾ ਦੇ ਪ੍ਰਧਾਨ ਐਡਵੋਕੇਟ ਹਰਪਾਲ ਸਿੰਘ ਨਿੱਜਰ ਨੇ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਅਤੇ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਦੀ ਭਰਪੂਰ ਸ਼ਲਾਘਾ ਕੀਤੀ…

ਅੰਮ੍ਰਿਤਸਰ, 3 ਜੂਨ (ਕੇ. ਐਲ. ਜੀਤ ਵਾਲੀਆ) – ਆਮ ਆਦਮੀ ਪਾਰਟੀ ਲੀਗਲ ਵਿੰਗ ਮਾਝਾ ਜੋਨ ਦੇ ਚੇਅਰਮੈਨ, ‘ਆਪ’ ਦੇ ਬਲਾਕ ਪ੍ਰਧਾਨ ਅਤੇ ਬਾਰ ਐਸੋਸੀਏਸ਼ਨ ਅਜਨਾਲਾ ਦੇ ਪ੍ਰਧਾਨ ਐਡਵੋਕੇਟ ਹਰਪਾਲ ਸਿੰਘ ਨਿੱਜਰ ਨੇ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਅਤੇ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਦੀ ਭਰਪੂਰ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਹਰਪਾਲ ਸਿੰਘ ਨਿੱਜਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ, ਬੁਨਿਆਦੀ ਢਾਂਚੇ ਅਤੇ ਲੋਕ ਸੇਵਾਵਾਂ ਦੇ ਖੇਤਰ ਵਿੱਚ ਕੀਤੇ ਗਏ ਸੁਧਾਰਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚ ਰਿਹਾ ਹੈ। ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਕਾਰਨ ਲੋਕਾਂ ਵਿੱਚ ਵਿਸ਼ਵਾਸ ਅਤੇ ਸੰਤੁਸ਼ਟੀ ਦਾ ਮਾਹੌਲ ਬਣਿਆ ਹੈ।

ਉਨ੍ਹਾਂ ਹਲਕਾ ਪੂਰਬੀ ਦੀ ਵਿਧਾਇਕਾ ਮੈਡਮ ਜੀਵਨਜੋਤ ਕੌਰ ਵੱਲੋਂ ਆਪਣੇ ਹਲਕੇ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਵੀ ਖੁੱਲ੍ਹ ਕੇ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਿਧਾਇਕਾ ਜੀਵਨਜੋਤ ਕੌਰ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ ਹਨ ਅਤੇ ਇਲਾਕੇ ਵਿੱਚ ਸੜਕਾਂ, ਸੀਵਰੇਜ, ਸਫ਼ਾਈ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਵਿਕਾਸ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਐਡਵੋਕੇਟ ਨਿੱਜਰ ਨੇ ਕਿਹਾ ਕਿ ਹਲਕਾ ਪੂਰਬੀ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨਾਲ ਇਲਾਕੇ ਦੀ ਨੁਹਾਰ ਬਦਲ ਰਹੀ ਹੈ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵਿਕਾਸ ਦੇ ਨਾਲ-ਨਾਲ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ‘ਤੇ ਨਿਪਟਾਰਾ ਕਰਨ ਦੀ ਸੋਚ ਨੇ ਵੀ ਲੋਕਾਂ ਦਾ ਭਰੋਸਾ ਜਿੱਤਿਆ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ, ਜੋ ਹਰ ਵਰਗ ਦੀ ਭਲਾਈ ਅਤੇ ਤਰੱਕੀ ਲਈ ਕੰਮ ਕਰ ਰਹੀ ਹੈ। ਪੰਜਾਬ ਨੂੰ ਵਿਕਾਸ ਅਤੇ ਖੁਸ਼ਹਾਲੀ ਦੇ ਰਾਹ ‘ਤੇ ਅੱਗੇ ਲਿਜਾਣ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲੇ ਆਉਣ ਵਾਲੇ ਸਮੇਂ ਵਿੱਚ ਹੋਰ ਵਧੀਆ ਨਤੀਜੇ ਦੇਣਗੇ।

ਅੰਤ ਵਿੱਚ ਐਡਵੋਕੇਟ ਹਰਪਾਲ ਸਿੰਘ ਨਿੱਜਰ ਨੇ ਪੰਜਾਬ ਸਰਕਾਰ ਅਤੇ ਵਿਧਾਇਕਾ ਜੀਵਨਜੋਤ ਕੌਰ ਨੂੰ ਲੋਕਾਂ ਦੀ ਭਲਾਈ ਅਤੇ ਵਿਕਾਸ ਪ੍ਰਤੀ ਸਮਰਪਿਤ ਸੋਚ ਲਈ ਵਧਾਈ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਜਨਹਿਤ ਕਾਰਜ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports