ਅੰਮ੍ਰਿਤਸਰ, (ਕੇ.ਐਲ. ਜੀਤ ਵਾਲੀਆ) – ਮਾਨਯੋਗ ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ ਸ੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਨਿਰਦੇਸ਼ਾਂ ਹੇਠ ਚੱਲ ਰਹੀ ਵਾਤਾਵਰਣ ਸੰਭਾਲ ਮੁਹਿੰਮ ਤਹਿਤ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਅੱਜ ਕੰਟੋਨਮੈਂਟ ਖੇਤਰ ਦੇ ਬੇਰੀ ਗੇਟ ਪਾਰਕ ਵਿੱਚ ਮਨਾਇਆ ਗਿਆ ਵਿਸ਼ਵ ਵਾਤਾਵਰਣ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੱਤਰ ਨਗਰ ਨਿਗਮ ਸ੍ਰੀ ਸੁਸ਼ਾਂਤ ਭਾਟੀਆ (ਇੰਚਾਰਜ ਵਾਤਾਵਰਣ ਦਿਵਸ) ਅਤੇ ਸਮੂਹ ਬਾਗਬਾਨੀ ਵਿੰਗ ਦੇ ਸਟਾਫ਼ ਵੱਲੋਂ ਸ਼ਮੂਲੀਅਤ ਕੀਤੀ ਗਈ।
ਇਸ ਮੌਕੇ ਵਾਤਾਵਰਣ ਨੂੰ ਪ੍ਰਦੂਸ਼ਣ-ਮੁਕਤ ਬਣਾਉਣ ਲਈ ਵੱਖ-ਵੱਖ ਕਿਸਮ ਦੇ ਪੌਦੇ ਲਗਾਏ ਗਏ ਅਤੇ ਲੋਕਾਂ ਨੂੰ ਵਾਤਾਵਰਣ ਸੰਭਾਲੀ ਜਾਗਰੂਕ ਕੀਤਾ ਗਿਆ। ਨਗਰ ਨਿਗਮ ਅਧਿਕਾਰੀਆਂ ਨੇ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਯਕੀਨੀ ਬਣਾਇਆ ਜਾ ਸਕੇ।
















