ਅੰਮ੍ਰਿਤਸਰ, 5 ਜੂਨ (ਕੇ.ਐਲ. ਜੀਤ ਵਾਲੀਆ) – ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੂੰ ਸਾਲ 2026 ਦੀਆਂ ਰਾਜ ਸਭਾ ਚੋਣਾਂ ਲਈ ਮੱਧ ਪ੍ਰਦੇਸ਼ ਤੋਂ ਉਮੀਦਵਾਰ ਐਲਾਨੇ ਜਾਣ ’ਤੇ ਭਾਜਪਾ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਇਸ ਮੌਕੇ ਲਾਹੌਰੀ ਗੇਟ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਭਾਜਪਾ ਵਰਕਰ ਅਨੂਪ ਕੁਮਾਰ ਅਰੋੜਾ ਨੇ ਪਹੁੰਚ ਕੇ ਤਰੁਣ ਚੁੱਘ ਨੂੰ ਵਧਾਈ ਦਿੱਤੀ ਅਤੇ ਮੂੰਹ ਮਿੱਠਾ ਕਰਵਾ ਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਰਾਜੇਸ਼ ਮਹਿਤਾ, ਹੇਮੰਤ ਮਹਿਰਾ, ਸੰਜੀਵ ਅਰੋੜਾ (ਬਿੱਟੂ ਮਿਰਚਵਾਲਾ), ਸਰਬਜੀਤ ਸਿੰਘ ਸ਼ੰਟੀ ਅਤੇ ਸਾਬਕਾ ਕੌਂਸਲਰ ਲਵਿੰਦਰ ਬੰਟੀ ਸਮੇਤ ਹੋਰ ਭਾਜਪਾ ਵਰਕਰਾਂ ਨੇ ਵੀ ਤਰੁਣ ਚੁੱਘ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ।
ਸਮਾਗਮ ਦੌਰਾਨ ਹਾਜ਼ਰ ਆਗੂਆਂ ਅਤੇ ਵਰਕਰਾਂ ਨੇ ਇਸ ਫ਼ੈਸਲੇ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕਰਦਿਆਂ ਕਿਹਾ ਕਿ ਤਰੁਣ ਚੁੱਘ ਨੇ ਪਾਰਟੀ ਅਤੇ ਸੰਗਠਨ ਲਈ ਲੰਮੇ ਸਮੇਂ ਤੱਕ ਨਿਸ਼ਠਾ ਅਤੇ ਸਮਰਪਣ ਨਾਲ ਸੇਵਾਵਾਂ ਨਿਭਾਈਆਂ ਹਨ, ਜਿਸ ਦੇ ਸਨਮਾਨ ਵਜੋਂ ਪਾਰਟੀ ਹਾਈਕਮਾਂਡ ਨੇ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਇਸ ਮੌਕੇ ਨੀਲ ਕਮਲ ਪਹਵਾ, ਸਾਹਿਲ, ਰਾਜੇਸ਼ ਕੁਮਾਰ ਮੰਨਾ, ਕਾਰਤਿਕ ਮਹਾਜਨ ਅਤੇ ਸੰਜੀਵ ਸ਼ਰਮਾ ਵੀ ਹਾਜ਼ਰ ਸਨ। ਸਭ ਨੇ ਤਰੁਣ ਚੁੱਘ ਦੇ ਉੱਜਵਲ ਰਾਜਨੀਤਿਕ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਰਾਜ ਸਭਾ ਚੋਣ ਵਿੱਚ ਉਨ੍ਹਾਂ ਦੀ ਕਾਮਯਾਬੀ ਦੀ ਕਾਮਨਾ ਕੀਤੀ।
















