ਅੰਮ੍ਰਿਤਸਰ, 30 ਅਪ੍ਰੈਲ (ਕੇ.ਐਲ. ਜੀਤ ਵਾਲੀਆ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਵੱਖ-ਵੱਖ ਅਹੁਦਿਆਂ ਤੇ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਸੇਵਾਵਾਂ ਨਿਭਾਉਣ ਨੂੰ ਮੁੱਖ ਰੱਖਦਿਆਂ ਹੋਇਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਮੇਜਰ ਸਿੰਘ ਅਰਜਨ ਮਾਗਾ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦਾ ਮੁੱਖ ਮੈਨੇਜਰ ਬਣਾਉਣ ਤੇ ਪੱਤਰਕਾਰ ਮਿੱਤਰਪਾਲ ਸਿੰਘ ਰੰਧਾਵਾ ਵੱਲੋਂ ਸਿਰਪਾਓ ਭੇਂਟ ਕਰਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੈਨੇਜਰ ਮੇਜਰ ਸਿੰਘ ਅਰਜਨ ਮਾਂਗਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਨਾਂ ਮੈਨੂੰ ਸ੍ਰੀ ਦਰਬਾਰ ਸਾਹਿਬ ਮੈਨੇਜਰ ਬਣਾ ਕੇ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਇਹ ਸੇਵਾ ਮੈਂ ਸ਼੍ਰੋਮਣੀ ਕਮੇਟੀ ਦੇ ਸਮੂਹ ਅਹੁਦੇਦਾਰਾਂ, ਮੁਲਾਜ਼ਮਾਂ ਤੇ ਸੰਗਤਾਂ ਦੇ ਸਹਿਯੋਗ ਨਾਲ ਪੂਰੀ ਤਨਦੇਹੀ ਨਾਲ ਨਿਭਾਵਾਂਗਾ। ਇਸ ਮੌਕੇ ਸਰਪੰਚ ਗੁਰਭੇਜ ਸਿੰਘ ਸੋਨਾ, ਸਾਗਰ ਸਿੰਘ ਨੰਗਲ ਪਨੂੰਆਂ, ਗੁਰਪ੍ਰੀਤ ਸਿੰਘ ਚਾਟੀਵਿੰਡ, ਹਰਜੀਤ ਸਿੰਘ ਰੰਧਾਵਾ ਭੋਆ, ਡਾਕਟਰ ਰਣਜੀਤ ਸਿੰਘ ਸੋਨੂ, ਸੰਤੋਖ ਸਿੰਘ ਢੱਡੇ ਆਦਿ ਸ਼ਾਮਿਲ ਸਨ।
















