ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਡਿਫੈਂਸ ਕਮੇਟੀਆਂ ਅਤੇ ਸਥਾਨਕ ਨੁਮਾਇੰਦੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਰੀੜ੍ਹ ਦੀ ਹੱਡੀ ਹਨ-ਵਿਧਾਇਕ ਜੀਵਨ ਜੋਤ ਕੌਰ

  ਨਸ਼ਾ ਮੁਕਤੀ ਮੋਰਚਾ ਵੱਲੋਂ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਹਲਕੇ ਵਿੱਚ ਅਹਿਮ ਮੀਟਿੰਗ ਨਸ਼ਾ ਇੱਕ ਸਮਾਜਿਕ ਬੁਰਾਈ ਹੈ – ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲੋਕ ਅੰਦੋਲਨ ਦਾ ਰੂਪ ਧਾਰ ਰਹੀ ਹੈ – ਦਿਕਸ਼ਿਤ ਧਵਨ ਅੰਮ੍ਰਿਤਸਰ, 6 ਜੂਨ (ਕੇ.ਐਲ. ਜੀਤ ਵਾਲੀਆ, ਫੁਲਜੀਤ ਵਰਪਾਲ) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ…

 

ਨਸ਼ਾ ਮੁਕਤੀ ਮੋਰਚਾ ਵੱਲੋਂ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਹਲਕੇ ਵਿੱਚ ਅਹਿਮ ਮੀਟਿੰਗ

ਨਸ਼ਾ ਇੱਕ ਸਮਾਜਿਕ ਬੁਰਾਈ ਹੈ – ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲੋਕ ਅੰਦੋਲਨ ਦਾ ਰੂਪ ਧਾਰ ਰਹੀ ਹੈ – ਦਿਕਸ਼ਿਤ ਧਵਨ

ਅੰਮ੍ਰਿਤਸਰ, 6 ਜੂਨ (ਕੇ.ਐਲ. ਜੀਤ ਵਾਲੀਆ, ਫੁਲਜੀਤ ਵਰਪਾਲ) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਨਸ਼ਾ ਮੁਕਤੀ ਮੋਰਚਾ ਵੱਲੋਂ ਮੈਕਰੋ ਤੋਂ ਮਾਈਕਰੋ ਪੱਧਰ ਤੱਕ ਹਲਕਾ ਪੱਧਰੀ ਮੀਟਿੰਗਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਸੇ ਲੜੀ ਤਹਿਤ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਵਿੱਚ ਇੱਕ ਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ।

ਮੀਟਿੰਗ ਦੌਰਾਨ ਪਿੰਡਾਂ ਅਤੇ ਵਾਰਡਾਂ ਦੀਆਂ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਤੋਂ ਆਪਣੇ-ਆਪਣੇ ਖੇਤਰਾਂ ਵਿੱਚ ਨਸ਼ਿਆਂ ਦੀ ਮੌਜੂਦਾ ਸਥਿਤੀ ਸਬੰਧੀ ਫੀਡਬੈਕ ਪ੍ਰਾਪਤ ਕੀਤਾ ਗਿਆ। ਇਸ ਦੇ ਨਾਲ ਹੀ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਹੋਰ ਮਜ਼ਬੂਤ ਬਣਾਉਣ ਲਈ ਸਾਂਝੀ ਰਣਨੀਤੀ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।

ਇਸ ਮੌਕੇ ਵਿਧਾਇਕ ਜੀਵਨ ਜੋਤ ਕੌਰ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਇਸ ਜੰਗ ਵਿੱਚ ਸਮਾਜ ਦੇ ਹਰ ਵਰਗ ਨੂੰ ਆਪਣਾ ਯੋਗਦਾਨ ਪਾਉਣਾ ਹੋਵੇਗਾ। ਉਨ੍ਹਾਂ ਕਿਹਾ ਕਿ ਡਿਫੈਂਸ ਕਮੇਟੀਆਂ ਅਤੇ ਸਥਾਨਕ ਨੁਮਾਇੰਦੇ ਇਸ ਮੁਹਿੰਮ ਦੀ ਰੀੜ੍ਹ ਦੀ ਹੱਡੀ ਹਨ, ਜੋ ਜ਼ਮੀਨੀ ਪੱਧਰ ’ਤੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ।

ਅੰਮ੍ਰਿਤਸਰ ਦੇ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਨੇ ਕਿਹਾ ਕਿ ਨਸ਼ਾ ਇੱਕ ਗੰਭੀਰ ਸਮਾਜਿਕ ਬੁਰਾਈ ਹੈ ਅਤੇ ਇਸ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਮਾਜ ਦੇ ਹਰ ਵਰਗ ਨੂੰ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਨਸ਼ਾ ਮੁਕਤੀ ਲਈ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ ਅਤੇ ਸਾਰਿਆਂ ਨੂੰ ਇਨ੍ਹਾਂ ਵਿੱਚ ਵੱਧ-ਚੜ੍ਹ ਕੇ ਸਹਿਯੋਗ ਦੇਣਾ ਚਾਹੀਦਾ ਹੈ।

ਨਸ਼ਾ ਮੁਕਤੀ ਮੋਰਚਾ ਦੇ ਮਾਝਾ ਜ਼ੋਨ ਇੰਚਾਰਜ ਦਿਕਸ਼ਿਤ ਧਵਨ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਮੁਹਿੰਮ ਸਿਰਫ਼ ਇੱਕ ਸਰਕਾਰੀ ਪ੍ਰੋਗਰਾਮ ਨਹੀਂ, ਸਗੋਂ ਲੋਕ ਅੰਦੋਲਨ ਦਾ ਰੂਪ ਧਾਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਦੀ ਸਿੱਧੀ ਭਾਗੀਦਾਰੀ ਨਾਲ ਹੀ ਨਸ਼ਾ-ਮੁਕਤ ਪੰਜਾਬ ਦਾ ਸੁਪਨਾ ਸਾਕਾਰ ਕੀਤਾ ਜਾ ਸਕਦਾ ਹੈ।

ਮੀਟਿੰਗ ਵਿੱਚ ਆਮ ਆਦਮੀ ਪਾਰਟੀ ਲੀਗਲ ਵਿੰਗ ਮਾਝਾ ਜ਼ੋਨ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਨਿੱਝਰ, ‘ਆਪ’ ਟਰੇਡ ਕਮਿਸ਼ਨ ਹਲਕਾ ਪੂਰਬੀ ਦੇ ਚੇਅਰਮੈਨ ਕਪਿਲ ਚੱਢਾ, ਸਾਹਿਬ ਸਿੰਘ, ਲੱਕੀ ਕਪੂਰ, ਐੱਸ.ਕੇ. ਕਲੇਰ ਅਤੇ ਪ੍ਰਸ਼ਾਸਨ ਵੱਲੋਂ ਹਿਤੇਸ਼ ਵੀਰ ਗੁਪਤਾ (ਨੋਡਲ ਅਫ਼ਸਰ ਪੂਰਬੀ ਅਤੇ ਆਰ.ਟੀ.ਓ. ਅੰਮ੍ਰਿਤਸਰ), ਰਵਿੰਦਰ ਸਿੰਘ (ਏ.ਸੀ.ਪੀ. ਪੂਰਬੀ) ਅਤੇ ਵੱਖ-ਵੱਖ ਥਾਣਿਆਂ ਦੇ ਐੱਸ.ਐੱਚ.ਓ. ਹਾਜ਼ਰ ਸਨ।

ਇਸ ਤੋਂ ਇਲਾਵਾ ਨਸ਼ਾ ਮੁਕਤੀ ਮੋਰਚਾ ਅੰਮ੍ਰਿਤਸਰ ਪੂਰਬੀ ਦੇ ਸਮੂਹ ਬਲਾਕ ਪ੍ਰਧਾਨ, ਵਾਰਡਾਂ ਅਤੇ ਪਿੰਡਾਂ ਦੇ ਕਾਰਜਕਾਰੀ ਪ੍ਰਧਾਨ ਅਤੇ ਕਨਵੀਨਰ ਵੀ ਮੀਟਿੰਗ ਵਿੱਚ ਸ਼ਾਮਲ ਹੋਏ। ਸਾਰੇ ਹਾਜ਼ਰ ਮੈਂਬਰਾਂ ਨੇ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਸਰਕਾਰ ਅਤੇ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਵਕਤਾਵਾਂ ਨੇ ਕਿਹਾ ਕਿ ‘ਪਿੰਡਾਂ/ਸ਼ਹਿਰਾਂ ਦਾ ਹਾਲ ਮੁੱਖ ਮੰਤਰੀ ਦੇ ਨਾਲ’ ਦੀ ਭਾਵਨਾ ਅਨੁਸਾਰ ਲੋਕਾਂ ਦੀਆਂ ਸਮੱਸਿਆਵਾਂ ਅਤੇ ਸੁਝਾਵਾਂ ਨੂੰ ਸਿੱਧੇ ਸਰਕਾਰ ਤੱਕ ਪਹੁੰਚਾਇਆ ਜਾ ਰਿਹਾ ਹੈ, ਤਾਂ ਜੋ ਨਸ਼ਿਆਂ ਦੀ ਸਮੱਸਿਆ ਦਾ ਸਥਾਈ ਹੱਲ ਯਕੀਨੀ ਬਣਾਇਆ ਜਾ ਸਕੇ।bh

About The Author

Leave a Reply

Your email address will not be published. Required fields are marked *

Latest News

View All

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports

You May Have Missed