ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਰਕਾਰ ਉਹਨਾਂ ਦੇ ਦਰਾਂ ਤੱਕ ਪਹੁੰਚੇਗੀ : ਅਭਿਸ਼ੇਕ ਬਾਂਸਲ

  ਜੰਡਿਆਲਾ ਗੁਰੂ ਵਿਖੇ ਵਪਾਰੀਆਂ ਦੀ ਵੱਡੀ ਬੈਠਕ, ਐੱਸ.ਐੱਸ.ਪੀ. ਕਵਲਪ੍ਰੀਤ ਸਿੰਘ ਚਾਹਲ ਅਤੇ ਡੀ.ਐੱਸ.ਪੀ. ਬਲਜੀਤ ਸਿੰਘ ਨੇ ਵੀ ਕੀਤੀ ਸ਼ਿਰਕਤ ਅੰਮ੍ਰਿਤਸਰ, 7 ਜੂਨ (ਕੇ.ਐਲ. ਜੀਤ ਵਾਲੀਆ,ਭੁੱਲਰ,ਮਲਕੀਤ ਸਿੰਘ)-ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਤਰਜੀਹੀ ਆਧਾਰ ‘ਤੇ ਹੱਲ ਕਰਨ ਦੇ ਮਕਸਦ ਨਾਲ ਟਰੇਡਰ ਕਮਿਸ਼ਨ ਵੱਲੋਂ ਜ਼ਮੀਨੀ ਪੱਧਰ ‘ਤੇ ਉਪਰਾਲੇ ਤੇਜ਼ ਕਰ ਦਿੱਤੇ ਗਏ ਹਨ। ਇਸੇ ਲੜੀ…

 

ਜੰਡਿਆਲਾ ਗੁਰੂ ਵਿਖੇ ਵਪਾਰੀਆਂ ਦੀ ਵੱਡੀ ਬੈਠਕ,
ਐੱਸ.ਐੱਸ.ਪੀ. ਕਵਲਪ੍ਰੀਤ ਸਿੰਘ ਚਾਹਲ ਅਤੇ ਡੀ.ਐੱਸ.ਪੀ. ਬਲਜੀਤ ਸਿੰਘ ਨੇ ਵੀ ਕੀਤੀ ਸ਼ਿਰਕਤ

ਅੰਮ੍ਰਿਤਸਰ, 7 ਜੂਨ (ਕੇ.ਐਲ. ਜੀਤ ਵਾਲੀਆ,ਭੁੱਲਰ,ਮਲਕੀਤ ਸਿੰਘ)-ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਤਰਜੀਹੀ ਆਧਾਰ ‘ਤੇ ਹੱਲ ਕਰਨ ਦੇ ਮਕਸਦ ਨਾਲ ਟਰੇਡਰ ਕਮਿਸ਼ਨ ਵੱਲੋਂ ਜ਼ਮੀਨੀ ਪੱਧਰ ‘ਤੇ ਉਪਰਾਲੇ ਤੇਜ਼ ਕਰ ਦਿੱਤੇ ਗਏ ਹਨ। ਇਸੇ ਲੜੀ ਤਹਿਤ ਟਰੇਡਰ ਕਮਿਸ਼ਨ ਦੇ ਵਾਈਸ ਚੇਅਰਮੈਨ ਜ਼ਿਲ੍ਹਾ ਅੰਮ੍ਰਿਤਸਰ ਅਭਿਸ਼ੇਕ ਬਾਂਸਲ ਅਤੇ ਹਲਕਾ ਜੰਡਿਆਲਾ ਦੇ ਟਰੇਡ ਚੇਅਰਪਰਸਨ ਰਮੇਸ਼ ਅਵਸਥੀ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਵਿਖੇ ਵਪਾਰੀਆਂ ਦੀ ਇੱਕ ਵਿਸ਼ਾਲ ਬੈਠਕ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਵਪਾਰੀਆਂ ਨੇ ਸ਼ਮੂਲੀਅਤ ਕਰਕੇ ਆਪਣੇ ਮਸਲੇ ਅਤੇ ਸੁਝਾਅ ਸਾਂਝੇ ਕੀਤੇ। ਬੈਠਕ ਦੌਰਾਨ ਵਪਾਰੀਆਂ ਨੂੰ ਦਰਪੇਸ਼ ਆ ਰਹੀਆਂ ਵੱਖ-ਵੱਖ ਸਮੱਸਿਆਵਾਂ, ਸੁਰੱਖਿਆ ਸਬੰਧੀ ਚਿੰਤਾਵਾਂ, ਬਾਜ਼ਾਰਾਂ ਦੇ ਵਿਕਾਸ ਅਤੇ ਹੋਰ ਅਹਿਮ ਮਸਲਿਆਂ ‘ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਐੱਸ.ਐੱਸ.ਪੀ. ਅੰਮ੍ਰਿਤਸਰ ਦਿਹਾਤੀ ਕਵਲਪ੍ਰੀਤ ਸਿੰਘ ਚਾਹਲ ਅਤੇ ਡੀ.ਐੱਸ.ਪੀ. ਬਲਜੀਤ ਸਿੰਘ ਵੀ ਹਾਜ਼ਰ ਹੋਏ ਅਤੇ ਵਪਾਰੀਆਂ ਦੀਆਂ ਗੱਲਾਂ ਧਿਆਨ ਨਾਲ ਸੁਣੀਆਂ।

ਅਭਿਸ਼ੇਕ ਬਾਂਸਲ ਅਤੇ ਰਮੇਸ਼ ਅਵਸਥੀ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਸੁਣਦਿਆਂ ਕਈ ਮਸਲਿਆਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰਵਾਇਆ, ਜਦਕਿ ਹੋਰ ਅਹਿਮ ਮਸਲਿਆਂ ਨੂੰ ਪੰਜਾਬ ਸਰਕਾਰ ਤੱਕ ਪਹੁੰਚਾ ਕੇ ਜਲਦ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਪਾਰੀਆਂ ਦੀ ਭਲਾਈ ਅਤੇ ਉਨ੍ਹਾਂ ਦੇ ਕਾਰੋਬਾਰ ਨੂੰ ਉਤਸ਼ਾਹਿਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਸ ਮੌਕੇ ਐੱਸ.ਐੱਸ.ਪੀ. ਕਵਲਪ੍ਰੀਤ ਸਿੰਘ ਚਾਹਲ ਨੇ ਕਿਹਾ ਕਿ ਵਪਾਰੀਆਂ ਦੀ ਸੁਰੱਖਿਆ ਪੁਲਿਸ ਪ੍ਰਸ਼ਾਸਨ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਵਪਾਰਕ ਅਦਾਰਿਆਂ ਅਤੇ ਬਾਜ਼ਾਰਾਂ ਦੀ ਸੁਰੱਖਿਆ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਵਪਾਰੀਆਂ ਦੀ ਜਾਨ-ਮਾਲ ਦੀ ਰਾਖੀ ਲਈ ਹਰ ਸੰਭਵ ਕਦਮ ਚੁੱਕਿਆ ਜਾ ਰਿਹਾ ਹੈ। ਉਨ੍ਹਾਂ ਵਪਾਰੀਆਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਸਮੱਸਿਆ ਸਬੰਧੀ ਤੁਰੰਤ ਪੁਲਿਸ ਨਾਲ ਸੰਪਰਕ ਕੀਤਾ ਜਾਵੇ।

ਅਭਿਸ਼ੇਕ ਬਾਂਸਲ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਹੁਣ ਸਰਕਾਰ ਵਪਾਰੀਆਂ ਦੇ ਕੋਲ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੇਗੀ ਅਤੇ ਹੱਲ ਕਰੇਗੀ। ਉਨ੍ਹਾਂ ਪੰਜਾਬ ਭਰ ਦੇ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਮੁਸ਼ਕਲ ਜਾਂ ਸ਼ਿਕਾਇਤ ਲਈ ਟਰੇਡਰ ਕਮਿਸ਼ਨ ਨਾਲ ਸੰਪਰਕ ਕਰਨ। ਉਨ੍ਹਾਂ ਭਰੋਸਾ ਦਿੱਤਾ ਕਿ ਹਰ ਸਮੱਸਿਆ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਪਾਰੀਆਂ ਦੇ ਹਿੱਤਾਂ ਦੀ ਰੱਖਿਆ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦੇ ਨਿਪਟਾਰੇ ਲਈ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਰੇਡਰ ਕਮਿਸ਼ਨ ਦਾ ਗਠਨ ਕੀਤਾ ਹੈ।

ਇਸ ਮੌਕੇ ਐੱਸ.ਐੱਚ.ਓ. ਹਰਪਾਲ ਸਿੰਘ, ਸਰਬਜੀਤ ਡਿੰਪੀ, ਰਾਕੇਸ਼ ਕੁਮਾਰ, ਅਮਨ ਵਿਰਕ, ਅਵਤਾਰ ਸਿੰਘ, ਗੌਤਮ ਸੇਠ, ਰੋਬਿਨ ਪ੍ਰਸੰਨ, ਸੁਨੀਲ ਪਾਸੀ (ਪ੍ਰਧਾਨ ਮੰਡੀ), ਚਰਨਜੀਤ ਕੋੜਾ, ਸਨੀ ਕੋੜਾ, ਜਗਦੀਸ਼ ਸਿੰਘ ਤਰਸਿੱਕਾ ਸਮੇਤ ਵੱਡੀ ਗਿਣਤੀ ਵਿੱਚ ਵਪਾਰੀ ਅਤੇ ਪਤਵੰਤੇ ਸੱਜਣ ਹਾਜ਼ਰ ਸਨ। ਸਮਾਗਮ ਦੌਰਾਨ ਵਪਾਰੀਆਂ ਨੇ ਟਰੇਡਰ ਕਮਿਸ਼ਨ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।

About The Author

Leave a Reply

Your email address will not be published. Required fields are marked *

Latest News

View All

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports

You May Have Missed