ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਵਿਧਾਇਕ ਜਸਵਿੰਦਰ ਰਮਦਾਸ ਦੀ ਅਗਵਾਈ ਹੇਠ ਅਟਾਰੀ ਹਲਕੇ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਬਲ,

  150 ਦੇ ਕਰੀਬ ਪਰਿਵਾਰ ਪਾਰਟੀ ਵਿੱਚ ਸ਼ਾਮਲ ਅੰਮ੍ਰਿਤਸਰ, 7 ਜੂਨ (ਕੇ.ਐਲ. ਜੀਤ ਵਾਲੀਆ) – ਹਲਕਾ ਅਟਾਰੀ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਦੀ ਅਗਵਾਈ ਹੇਠ ਅੱਜ ਪਿੰਡ ਭਕਨਾ ਕਲਾਂ ਅਤੇ ਪਿੰਡ ਹੇਰ ਦੇ ਮੋਹਤਬਰਾਂ ਸਮੇਤ ਕਰੀਬ 150 ਪਰਿਵਾਰਾਂ ਨੇ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਸਦਾ ਲਈ ਅਲਵਿਦਾ ਕਹਿੰਦੇ ਹੋਏ ਆਮ ਆਦਮੀ ਪਾਰਟੀ ਦਾ ਪੱਲਾ…

 

150 ਦੇ ਕਰੀਬ ਪਰਿਵਾਰ ਪਾਰਟੀ ਵਿੱਚ ਸ਼ਾਮਲ

ਅੰਮ੍ਰਿਤਸਰ, 7 ਜੂਨ (ਕੇ.ਐਲ. ਜੀਤ ਵਾਲੀਆ) – ਹਲਕਾ ਅਟਾਰੀ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਦੀ ਅਗਵਾਈ ਹੇਠ ਅੱਜ ਪਿੰਡ ਭਕਨਾ ਕਲਾਂ ਅਤੇ ਪਿੰਡ ਹੇਰ ਦੇ ਮੋਹਤਬਰਾਂ ਸਮੇਤ ਕਰੀਬ 150 ਪਰਿਵਾਰਾਂ ਨੇ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਸਦਾ ਲਈ ਅਲਵਿਦਾ ਕਹਿੰਦੇ ਹੋਏ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ।

ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ-ਹਿਤੈਸ਼ੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਨਾਲ ਜੁੜੇ ਹਨ। ਉਨ੍ਹਾਂ ਨੇ ਪਾਰਟੀ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਪ੍ਰਣ ਵੀ ਕੀਤਾ।

ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਪਰਿਵਾਰਾਂ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਵਰਕਰ ਅਤੇ ਪਰਿਵਾਰ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਉਨ੍ਹਾਂ ਨੂੰ ਕਦੇ ਵੀ ਨਿਰਾਸ਼ ਨਹੀਂ ਹੋਣ ਦਿੱਤਾ ਜਾਵੇਗਾ।

ਇਸ ਮੌਕੇ ਬਲਾਕ ਸੰਮਤੀ ਚੇਅਰਮੈਨ ਬਲਵਿੰਦਰ ਸਿੰਘ ਸਾਗਣਾ, ਰੋਸ਼ਨਬੀਰ ਸਿੰਘ, ਸਰਪੰਚ ਗੁਰਜੋਬਨ ਸਿੰਘ ਜਹਾਂਗੀਰ, ਬਲਾਕ ਪ੍ਰਧਾਨ ਰਣਦੀਪ ਸਿੰਘ ਕੋਟਲੀ, ਮਨਦੀਪ ਸਿੰਘ, ਸਰਪੰਚ ਹੀਰਾ ਸਿੰਘ, ਮੁਖਮੀਤ ਸਿੰਘ ਚੀਚਾ, ਗੁਰਦੀਪ ਸਿੰਘ ਭਕਨਾ, ਦਲਵਿੰਦਰ ਸਿੰਘ ਗਿੰਦੀ, ਚਰਨਜੀਤ ਸਿੰਘ ਭਕਨਾ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।

About The Author

Leave a Reply

Your email address will not be published. Required fields are marked *

Latest News

View All

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports

You May Have Missed